ਦਸਮੇਸ਼ ਗਰਲਜ਼ ਕਾਲਜ ਦੀ ਵਿਦਿਆਰਥਣ ਹਰਜੋਤ ਕੌਰ ਨੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਨਾਲ ਸੰਸਥਾ ਦਾ ਨਾਂਅ ਕੀਤਾ ਰੌਸ਼ਨ
ਮੁਕੇਰੀਆਂ, 9 ਅਗਸਤ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਆਪਣੀ ਮਿਹਨਤ ਸਦਕਾ ਯੂਨੀਵਰਸਿਟੀ ਪੱਧਰ ’ਤੇ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਕਾਲਜ ਪ੍ਰਿੰਸੀਪਲ ਡਾ.
ਮੁਕੇਰੀਆਂ, 9 ਅਗਸਤ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਆਪਣੀ ਮਿਹਨਤ ਸਦਕਾ ਯੂਨੀਵਰਸਿਟੀ ਪੱਧਰ ’ਤੇ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਬੀ.ਸੀ.ਏ (ਸਮੈਸਟਰ-ਚੌਥਾ) ਦੇ ਐਲਾਨੇ ਗਏ ਨਤੀਜਿਆਂ ਵਿਚ ਕਾਲਜ ਦੀ ਵਿਦਿਆਰਥਣ ਹਰਜੋਤ ਕੌਰ ਨੇ 8.83 ਐਸ.ਜੀ.ਪੀ.ਏ ਰਾਹੀਂ ਯੂਨੀਵਰਸਿਟੀ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਤਾ- ਪਿਤਾ ਤੇ ਸੰਸਥਾ ਦਾ ਮਾਣ ਵਧਾਇਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਤੇ ਸਮੂਹ ਟਰੱਸਟ ਮੈਂਬਰ ਨੇ ਕਾਲਜ ਪ੍ਰਿੰਸੀਪਲ, ਕੰਪਿਊਟਰ ਵਿਭਾਗ ਦੇ ਮੁਖੀ ਮੈਡਮ ਪੂਜਾ, ਮੈਡਮ ਸ਼ਿਵਾਨੀ, ਮੈਡਮ ਨੇਹਾ, ਮੈਡਮ ਪਰਮਿੰਦਰ ਕੌਰ, ਮੈਡਮ ਵਿਧੂ, ਸਫਲ ਵਿਦਿਆਰਥਣ ਤੇ ਉਸ ਦੇ ਮਾਤਾ- ਪਿਤਾ ਨੂੰ ਦਿਲੋਂ ਵਧਾਈ ਦਿੱਤੀ।