ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਸੰਬੰਧੀ ਵਾਈਟ ਪੇਪਰ ਜਾਰੀ ਕਰੇ- ਸਾਬਕਾ ਫੌਜੀ
ਗੜ੍ਹਸ਼ੰਕਰ, 9 ਅਗਸਤ (ਧਾਲੀਵਾਲ)- ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਗੜ੍ਹਸ਼ੰਕਰ ਵਲੋਂ ਸਰਪ੍ਰਸਤ ਕਰਨੈਲ ਸਿੰਘ ਧਮਾਈ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਟਰੱਸਟ ਦੇ ਅਹੁਦੇਦਾਰ ਸਾਬਕਾ ਫ਼ੌਜੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੇ ਰਾਜ ਵਿਚ ਹੁਣ ਤੱਕ ਦਿੱਤੀਆਂ ਨੌਕਰੀਆਂ ਬਾਰੇ ਵਾਈਟ ਪੇਪਰ ਜਾਰੀ ਕਰੇ ਤੇ ਨੌਕਰੀ ਪ੍ਰਾਪਤ ਕਰਨ ਵਾਲੇ ਦੇ ਪੂਰਾ ਵੇਰਵਾ ਦਿੱਤਾ ਜਾਵੇ।
ਗੜ੍ਹਸ਼ੰਕਰ, 9 ਅਗਸਤ (ਧਾਲੀਵਾਲ)- ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਗੜ੍ਹਸ਼ੰਕਰ ਵਲੋਂ ਸਰਪ੍ਰਸਤ ਕਰਨੈਲ ਸਿੰਘ ਧਮਾਈ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਟਰੱਸਟ ਦੇ ਅਹੁਦੇਦਾਰ ਸਾਬਕਾ ਫ਼ੌਜੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੇ ਰਾਜ ਵਿਚ ਹੁਣ ਤੱਕ ਦਿੱਤੀਆਂ ਨੌਕਰੀਆਂ ਬਾਰੇ ਵਾਈਟ ਪੇਪਰ ਜਾਰੀ ਕਰੇ ਤੇ ਨੌਕਰੀ ਪ੍ਰਾਪਤ ਕਰਨ ਵਾਲੇ ਦੇ ਪੂਰਾ ਵੇਰਵਾ ਦਿੱਤਾ ਜਾਵੇ। ਸਰਕਾਰੀ ਹਸਪਤਾਲਾਂ ਵਿਚ ਸਹੂਲਤਾਂ ਦੀ ਘਾਟ ਨੂੰ ਲੈ ਕੇ ਚਿੰਤਾ ਜਤਾਉਂਦੇ ਹੋਏ ਉਨ੍ਹਾਂ ਮੰਗ ਕੀਤੀ ਸਰਕਾਰੀ ਹਸਪਤਾਲਾਂ ਵਿਚ ਜਣੇਪੇ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿਚ ਨਾ ਜਾਣਾ ਪਵੇ। ਉਨ੍ਹਾਂ ਬੱਚਿਆਂ ਦੀ ਪੜ੍ਹਾਈ ਮੁਫ਼ਤ ਕਰਨ ਅਤੇ ਕਿਸਾਨਾਂ ਨੂੰ ਫ਼ਸਲਾਂ ਦੇ ਪੂਰੇ ਭਾਅ ਦੇਣ ਦੀ ਮੰਗ ਕੀਤੀ। ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਅਤੇ ਸਰਕਾਰੀ ਅਦਾਰਿਆਂ ਨੂੰ ਠੇਕੇ ’ਤੇ ਦੇਣ ਖਿਲਾਫ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੇਵਲ ਪੰਜਾਬ ਦੇ ਨੌਜਵਾਨਾਂ ਨੂੰ ਹੀ ਨੌਕਰੀਆਂ ਦਿੱਤੀਆਂ ਜਾਣ। ਮੀਟਿੰਗ ਵਿਚ ਸਰਪ੍ਰਸਤ ਕਰਨੈਲ ਸਿੰਘ ਧਮਾਈ, ਸੂਬੇਦਾਰ ਸੁਖਜਿੰਦਰ ਸਿੰਘ ਉਪ ਪ੍ਰਧਾਨ, ਸੂਬੇਦਾਰ ਕੇਵਲ ਸਿੰਘ ਭੱਜਲ ਜਨਰਲ ਸਕੱਤਰ, ਸਰਪ੍ਰਸਤ ਰਘਵੀਰ ਸਿੰਘ ਕਾਲੇਵਾਲ, ਚੇਅਰਮੈਨ ਗੁਰਪ੍ਰੀਤ ਸਿੰਘ ਬੀਰਮਪੁਰ, ਸੂਬੇਦਾਰ ਝਲਮਣ ਸਿੰਘ ਧਮਾਈ, ਕੈਸ਼ੀਅਰ ਲਖਵਿੰਦਰ ਕੁਮਾਰ ਪਾਰੋਵਾਲ ਹਾਜ਼ਰ ਹੋਏ।