ਜਥੇਦਾਰ ਅਮਰਜੀਤ ਸਿੰਘ ਚੌਹਾਨ ਦਾ ਹਾਲ ਚਾਲ ਪੁੱਛਦੇ ਹੋਏ ਪ੍ਰਧਾਨ ਸ਼੍ਰੋਮਣੀ ਕਮੇਟੀ ਐਡ. ਹਰਜਿੰਦਰ ਸਿੰਘ ਧਾਮੀ।
ਜਥੇ. ਚੌਹਾਨ ਦਾ ਹਾਲ ਪੁੱਛਣ ਹਸਪਤਾਲ ਪਹੁੰਚੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਹੁਸ਼ਿਆਰਪੁਰ, 9 ਅਗਸਤ (ਨਰਿੰਦਰ ਸਿੰਘ ਬੱਡਲਾ)-ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਜਥੇਦਾਰ ਅਮਰਜੀਤ ਸਿੰਘ ਚੌਹਾਨ ਜੋ ਕਿ ਪਿਛਲੇ ਕਰੀਬ 3 ਮਹੀਨਿਆਂ ਤੋਂ ਬਰੇਨ ਸਟ੍ਰੋਕ ਦੇ ਕਾਰਨ ਬੇਹੋਸ਼ੀ ਦੀ ਹਾਲਤ ’ਚ ਪਹਿਲਾਂ ਜਲੰਧਰ ਦੇ ਗਰੇਵੀਟਾਸ ਹਸਪਤਾਲ ਦੇ ਆਈ. ਸੀ.
ਹੁਸ਼ਿਆਰਪੁਰ, 9 ਅਗਸਤ (ਨਰਿੰਦਰ ਸਿੰਘ ਬੱਡਲਾ)-ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਜਥੇਦਾਰ ਅਮਰਜੀਤ ਸਿੰਘ ਚੌਹਾਨ ਜੋ ਕਿ ਪਿਛਲੇ ਕਰੀਬ 3 ਮਹੀਨਿਆਂ ਤੋਂ ਬਰੇਨ ਸਟ੍ਰੋਕ ਦੇ ਕਾਰਨ ਬੇਹੋਸ਼ੀ ਦੀ ਹਾਲਤ ’ਚ ਪਹਿਲਾਂ ਜਲੰਧਰ ਦੇ ਗਰੇਵੀਟਾਸ ਹਸਪਤਾਲ ਦੇ ਆਈ.ਸੀ.ਯੂ. ’ਚ ਦਾਖਲ ਸਨ ਅਤੇ ਹੁਣ ਉਹ ਸਥਾਨਕ ਗੁਰੂ ਕਿਰਪਾ ਹਸਪਤਾਲ ’ਚ ਦਾਖਲ ਹਨ। ਉਨ੍ਹਾਂ ਦਾ ਹਾਲਚਾਲ ਜਾਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਸਪਤਾਲ ਪਹੁੰਚੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜਥੇਦਾਰ ਚੌਹਾਨ ਨੇ ਕੌਮੀ ਸੰਘਰਸ਼ ਦੌਰਾਨ ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਸੇਵਾ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਰੇਕ ਸੰਘਰਸ਼ ’ਚ ਮੂਹਰੇ ਹੋ ਕੇ ਲੜਾਈ ਲੜੀ ਤੇ ਜੇਲ੍ਹਾਂ ਕੱਟੀਆਂ। ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ, ਸੰਤ ਹਰਚੰਦ ਸਿੰਘ ਲੌਂਗੋਵਾਲ ਤੇ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਰਹੇ ਚੌਹਾਨ ਨੇ ਉਸ ਕਾਲੇ ਦੌਰ ਵੇਲੇ ਜ਼ਿਲ੍ਹੇ ਦੀ ਪ੍ਰਧਾਨਗੀ ਕੀਤੀ ਜਦੋਂ ਸਭ ਅਕਾਲੀ ਦਲ ਨੂੰ ਛੱਡ ਗਏ ਸਨ। ਉਨ੍ਹਾਂ ਨੇ ਜਥੇਦਾਰ ਚੌਹਾਨ ਦੇ ਜਲਦ ਤੰਦਰੁਸਤ ਹੋਣ ਦੀ ਕਾਮਨਾ ਕੀਤੀ।