09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਬਲਾਕ ਪੱਧਰੀ ਵੱਖ-ਵੱਖ ਮੁਕਾਬਲਿਆਂ ’ਚ ਸਰਕਾਰੀ ਸਕੂਲ ਡੱਫਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਗੜ੍ਹਦੀਵਾਲਾ, 9 ਅਗਸਤ (ਚੱਗਰ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿਖੇ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਗਰਾਮ ਤਹਿਤ ਕਰਵਾਏ ਗਏ ਬਲਾਕ ਪੱਧਰੀ ਲੋਕ ਨਾਚ, ਏਡਜ਼ ਲੇਖ ਅਤੇ ਰੈੱਡ ਰਿਬਨ ਕੁਇਜ਼ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨੋ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ (ਪੰਜਾਬੀ) ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਵਧਾਉਂਦੀਆਂ ਹਨ।

Ad Position 21
No active advertisement
ਅਜੀਤ ਡੈਸਕ 10-08-2026
ਗੜ੍ਹਦੀਵਾਲਾ, 9 ਅਗਸਤ (ਚੱਗਰ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿਖੇ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਗਰਾਮ ਤਹਿਤ ਕਰਵਾਏ ਗਏ ਬਲਾਕ ਪੱਧਰੀ ਲੋਕ ਨਾਚ, ਏਡਜ਼ ਲੇਖ ਅਤੇ ਰੈੱਡ ਰਿਬਨ ਕੁਇਜ਼ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨੋ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ (ਪੰਜਾਬੀ) ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਵਧਾਉਂਦੀਆਂ ਹਨ। ਉਨ੍ਹਾਂ ਸਮੂਹ ਸਟਾਫ਼ ਨੂੰ ਅਪੀਲ ਕੀਤੀ ਕਿ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਵੱਖ-ਵੱਖ ਮੁਕਾਬਲਿਆਂ ਵਿਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਲਈ ਤਿਆਰ ਕਰਨ ਵਿਚ ਸਪਨਾ ਸਲਾਰੀਆ ਅਤੇ ਰਮਨਦੀਪ ਕੌਰ ਵਲੋਂ ਦਿੱਤੇ ਵਿਸ਼ੇਸ਼ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਇੰਦਰਜੀਤ, ਜਗਮੋਹਨ ਸਿੰਘ, ਜਗਵਿੰਦਰ ਸਿੰਘ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਅਨੁਰਾਗ ਠਾਕੁਰ, ਬਲਵਿੰਦਰ ਕੌਰ, ਰੇਖਾ ਰਾਣੀ, ਸਪਨਾ ਸਲਾਰੀਆ, ਸੁਮਨਦੀਪ ਕੌਰ, ਰਮਨਦੀਪ ਕੌਰ, ਕੁਲਜੀਤ ਕੌਰ ਤੇ ਜਗਦੇਵ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਾਂਡਾ ’ਚ ਭਾਜਪਾ ਵੱਲੋਂ ਕੱਢੀ ਗਈ ਤਿਰੰਗਾ ਯਾਤਰਾ, ਦੇਸ਼ ਭਗਤੀ ਦੇ ਜਜ਼ਬੇ ਨਾਲ ਗੂੰਜਿਆ ਸ਼ਹਿਰ ਅਗਲੀ ਖ਼ਬਰ ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਯਾਦ ’ਚ ਸਮਾਗਮ ਕਰਵਾਏ
Ad Position 24