ਸਾਰੇ ਵਰਕਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਇੱਕਜੁਟ ਹੋਣ - ਕੁਲਾਰ ਰਸੂਲਪੁਰ
ਚੌਲਾਂਗ, 9 ਅਗਸਤ (ਸੁਖਦੇਵ ਸਿੰਘ)- ਵਿਧਾਨ ਸਭਾ ਹਲਕਾ ਟਾਂਡਾ ਉੜਮੁੜ ਦੇ ਪਿੰਡ ਦਾਤਾ ਵਿਖੇ ਸਰਕਲ ਪ੍ਰਧਾਨ ਪ੍ਰਿਥੀਪਾਲ ਸਿੰਘ ਦਾਤਾ ਦੀ ਅਗਵਾਈ ਵਿਚ ਪਿੰਡ ਦਾਤਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਹਲਕਾ ਟਾਂਡਾ ਤੋ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੈਂਬਰ ਪੀ. ਏ.
ਚੌਲਾਂਗ, 9 ਅਗਸਤ (ਸੁਖਦੇਵ ਸਿੰਘ)- ਵਿਧਾਨ ਸਭਾ ਹਲਕਾ ਟਾਂਡਾ ਉੜਮੁੜ ਦੇ ਪਿੰਡ ਦਾਤਾ ਵਿਖੇ ਸਰਕਲ ਪ੍ਰਧਾਨ ਪ੍ਰਿਥੀਪਾਲ ਸਿੰਘ ਦਾਤਾ ਦੀ ਅਗਵਾਈ ਵਿਚ ਪਿੰਡ ਦਾਤਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਹਲਕਾ ਟਾਂਡਾ ਤੋ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੈਂਬਰ ਪੀ.ਏ.ਸੀ. ਕਮਲਜੀਤ ਸਿੰਘ ਕੁਲਾਰ ਰਸੂਲਪੁਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸ. ਕੁਲਾਰ ਰਸੂਲਪੁਰ ਨੇ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਇਤਿਹਾਸ ਹੈ। ਹੁਣ ਸਮਾਂ ਆ ਗਿਆ ਹੈ ਕਿ ਸਾਰੇ ਵਰਕਰ ਇੱਕਜੁੱਟ ਹੋ ਕੇ ਪਾਰਟੀ ਨੂੰ ਪਹਿਲਾਂ ਵਾਂਗ ਤਾਕਤਵਰ ਬਣਾਉਣ ਤੇ 2027 ਦੀਆਂ ਚੋਣਾਂ ਲਈ ਹੁਣੇ ਤੋਂ ਤਿਆਰੀ ਸ਼ੁਰੂ ਕਰ ਦੇਣ । ਵਰਕਰਾਂ ਨੂੰ ਸੰਬੋਧਨ ਕਰਦੇ ਕੁਲਾਰ ਰਸੂਲਪੁਰ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਤੋ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ। ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਪਾਰਟੀ ਲੋਕਾਂ ਦੇ ਦਿਲਾਂ ’ਚੋਂ ਉੱਤਰ ਗਈ ਹੈ ਅਤੇ ਇਸ ਦੇ ਵੱਡੇ ਲੀਡਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਜੇਲ੍ਹ ਵਿਚ ਹਨ। ਸੂਬੇ ਵਿਚ ਸੱਤਾ ’ਚ ਆਏ 4 ਸਾਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕਾਰਜਸ਼ੈਲੀ ਨੂੰ ਲੈ ਕੇ ਲੋਕਾਂ ਅਤੇ ਵਿਰੋਧੀ ਧਿਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਨੂੰ ‘ਮਾਡਲ ਸਟੇਟ’ ਬਣਾਉਣ ਦੇ ਦਾਅਵੇ ਫ਼ੇਲ੍ਹ ਹੋ ਚੁੱਕੇ ਹਨ। ਜ਼ਮੀਨੀ ਪੱਧਰ ’ਤੇ ਲੋਕ ਹੁਣ ਕਹਿੰਦੇ ਹਨ ਕਿ ਉਹ ਬਦਲਾਅ ਦੇ ਨਾਮ ’ਤੇ ਠੱਗੇ ਗਏ ਹਨ। ਪੰਜਾਬ ਨੂੰ ਬਚਾਉਣ ਲਈ ਤਜਰਬੇਕਾਰ ਤੇ ਪੰਜਾਬ-ਪੱਖੀ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਅਕਾਲੀ ਦਲ ਇੱਕੋ ਇੱਕ ਪੰਜਾਬ ਦੀ ਖੇਤਰੀ ਪਾਰਟੀ ਹੈ ਜੋ ਕਿ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਗੱਲ ਕਰਦੀ ਹੈ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਤਕੜੇ ਹੋਕੇ ਆਪਸੀ ਗਿੱਲੇ ਸ਼ਿਕਵੇ ਭੁੱਲਾ ਕੇ ਪਾਰਟੀ ਦੇ ਪ੍ਰਚਾਰ ਵਿਚ ਲੱਗ ਜਾਣ, ਬੂਥ ਪੱਧਰ ’ਤੇ ਕਮੇਟੀਆਂ ਬਣਾ ਕੇ ਪਿੰਡ ਪਿੰਡ ਜਾ ਕੇ ਪਾਰਟੀ ਦਾ ਪ੍ਰਚਾਰ ਕਰਨ। ਇਸ ਮੌਕੇ ਇਕਬਾਲ ਸਿੰਘ ਢਡਿਆਲਾ, ਸਰਕਲ ਪ੍ਰਧਾਨ ਪ੍ਰਿਥੀਪਾਲ ਸਿੰਘ ਦਾਤਾ, ਸਰਕਲ ਪ੍ਰਧਾਨ ਸੁਰਜੀਤ ਸਿੰਘ ਜੌੜਾ, ਗੁਰਸ਼ਰਨ ਸਿੰਘ ਕਲਿਆਣਪੁਰ, ਬਲਕਾਰ ਸਿੰਘ ਜਹੂਰਾ, ਦਵਿੰਦਰ ਸਿੰਘ ਜਹੂਰਾ, ਉਕਾਰ ਸਿੰਘ ਦੇਹਰੀਵਾਲ, ਮਝੈਲ ਸਿੰਘ , ਸਤਪਾਲ ਸਿੰਘ, ਹਰਭਜਨ ਸਿੰਘ, ਪਰਮਜੀਤ ਸਿੰਘ, ਰਾਵਲ ਸਿੰਘ, ਸੁਰਿਂਦਰ ਸਿੰਘ, ਮੋਹਣ ਸਿੰਘ, ਕੁਲਵਿੰਦਰ ਸਿੰਘ, ਨਿਸ਼ਾਨ ਸਿੰਘ, ਸਰਪੰਚ ਜਸਪਾਲ ਸਿੰਘ, ਬਲਵੀਰ ਸਿੰਘ, ਮੇਵਾ ਸਿੰਘ, ਰਵਿੰਦਰ ਸਿੰਘ, ਖੁਸ਼ਵੰਤ ਸਿੰਘ, ਕੁਲਦੀਪ ਸਿੰਘ, ਕੁਲਵੀਰ ਸਿੰਘ, ਜਗਜੀਤ ਸਿੰਘ ਵਰਕਰ ਆਦਿ ਮੌਜੂਦ ਸਨ।