10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸ੍ਰੀ ਖਾਟੂ ਸ਼ਿਆਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ- ਡੀ.ਸੀ. ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 12 ਨੂੰ ਕਰਨਗੇ ਬੱਸਾਂ ਰਵਾਨਾ

ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 12 ਅਗਸਤ ਨੂੰ ਸਥਾਨਕ ਰੌਸ਼ਨ ਗਰਾਊਂਡ ਤੋਂ ਸ਼ਰਧਾਲੂਆਂ ਲਈ ਸ੍ਰੀ ਖਾਟੂ ਸ਼ਿਆਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਬੱਸਾਂ ਨੂੰ ਝੰਡੀ ਦੇ ਕੇ ਰਵਾਨਾ ਕਰਨਗੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਰੌਸ਼ਨ ਗਰਾਊਂਡ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹੁਸ਼ਿਆਰਪੁਰ ਤੋਂ 15 ਬੱਸਾਂ ਸ੍ਰੀ ਖਾਟੂ ਸ਼ਿਆਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਰਵਾਨਾ ਹੋਣਗੀਆਂ।

Ad Position 21
No active advertisement
ਰੌਸ਼ਨ ਗਰਾਊਂਡ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਰਵਾਨਾ ਹੋਣ ਵਾਲੀਆਂ ਬੱਸਾਂ ਦੇ ਸਮਾਗਮ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ। 11-08-2026
ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 12 ਅਗਸਤ ਨੂੰ ਸਥਾਨਕ ਰੌਸ਼ਨ ਗਰਾਊਂਡ ਤੋਂ ਸ਼ਰਧਾਲੂਆਂ ਲਈ ਸ੍ਰੀ ਖਾਟੂ ਸ਼ਿਆਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਬੱਸਾਂ ਨੂੰ ਝੰਡੀ ਦੇ ਕੇ ਰਵਾਨਾ ਕਰਨਗੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਰੌਸ਼ਨ ਗਰਾਊਂਡ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹੁਸ਼ਿਆਰਪੁਰ ਤੋਂ 15 ਬੱਸਾਂ ਸ੍ਰੀ ਖਾਟੂ ਸ਼ਿਆਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਰਵਾਨਾ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਵਿਚ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਣਗੀਆਂ। ਉਨ੍ਹਾਂ ਦੱਸਿਆ ਕਿ ਰੌਸ਼ਨ ਗਰਾਊਂਡ ਪਹੁੰਚਣ ‘ਤੇ ਸ਼ਰਧਾਲੂਆਂ ਵਲੋਂ ਭਜਨ ਸੰਧਿਆ ਵਿਚ ਹਾਜ਼ਰੀ ਭਰਨ ਉਪਰੰਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਗੀ ਲਈ ਜਾਵੇਗੀ ਜਿਸ ਸਬੰਧੀ ਸਮੁੱਚੇ ਪ੍ਰਬੰਧਾਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਜਿਸ ਲਈ ਸਮੁੱਚਾ ਆਵਾਜਾਈ, ਰਹਿਣ, ਖਾਣੇ ਆਦਿ ਦਾ ਪ੍ਰਬੰਧ ਵੀ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ। ਹੁਸ਼ਿਆਰਪੁਰ ਤੋਂ ਰਵਾਨਾ ਹੋਣ ਵਾਲੀਆਂ ਤਿੰਨ ਬੱਸਾਂ ਵਿਚ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ, ਮੁਕੇਰੀਆਂ ਤੇ ਦਸੂਹਾ ਸ਼ਾਮਲ ਹਨ ਜੋ ਹਰਿਦੁਆਰ-ਰਿਸ਼ੀਕੇਸ਼ ਲਈ ਰਵਾਨਾ ਹੋਣਗੀਆਂ। ਇਸੇ ਤਰ੍ਹਾਂ ਜਲੰਧਰ ਜ਼ਿਲ੍ਹੇ ਤੋਂ ਜਲੰਧਰ ਪੱਛਮੀ, ਜਲੰਧਰ ਕੇਂਦਰੀ ਤੇ ਜਲੰਧਰ ਉਤਰੀ ਵਿਧਾਨ ਸਭਾ ਹਲਕੇ ਤੋਂ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ ਲਈ ਰਵਾਨਾ ਹੋਣਗੀਆਂ। ਇਸੇ ਤਰ੍ਹਾਂ ਫਗਵਾੜਾ ਤੇ ਬਟਾਲਾ ਤੋਂ 2 ਬੱਸਾਂ ਮਥੁਰਾ-ਵਰਿੰਦਾਵਨ ਲਈ ਸ਼ਰਧਾਲੂਆਂ ਲੈ ਕੇ ਜਾਣਗੀਆਂ। ਗੁਰਦਾਸਪੁਰ, ਬਟਾਲਾ, ਪਠਾਨਕੋਟ, ਫਗਵਾੜਾ, ਜਲੰਧਰ ਪੱਛਮੀ ਜਲੰਧਰ ਕੇਂਦਰੀ ਤੇ ਜਲੰਧਰ ਉਤਰੀ ਤੋਂ ਇਕ-ਇਕ ਬੱਸ ਸ਼ਰਧਾਲੂਆਂ ਨੂੰ ਹਰਿਦੁਆਰ ਰਿਸ਼ੀਕੇਸ਼ ਲੈ ਕੇ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਨੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਨਿਭਾਇਆ - ਸਰਬਜੋਤ ਸਿੰਘ ਸਾਬੀ ਅਗਲੀ ਖ਼ਬਰ ਕੈਨੇਡੀਅਨ ਆਰਮੀ ’ਚ ਚੁਣੀ ਗਈ ਰੋੜ ਮਜਾਰਾ ਦੀ ਰਤਿੰਦਰ ਕੌਰ, ਪਰਿਵਾਰ ’ਚ ਖ਼ੁਸ਼ੀ ਦਾ ਮਾਹੌਲ
Ad Position 24