‘ਆਪ’ ਸਰਕਾਰ ਨੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਨਿਭਾਇਆ - ਸਰਬਜੋਤ ਸਿੰਘ ਸਾਬੀ
ਹਾਜੀਪੁਰ, 10 ਅਗਸਤ (ਜੋਗਿੰਦਰ ਸਿੰਘ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਬਲਾਕ ਹਾਜੀਪੁਰ ਦੇ ਪਿੰਡ ਬੇਲਾ ਸਰਿਆਣਾ ਪੱਤੀ ਨਾਮ ਨਗਰ ਪੁੱਜੇ ਜਿੱਥੇ ਪਿੰਡ ਵਾਸੀਆਂ ਵਲੋਂ ਬਾਬਾ ਰਾਮ ਦਾਸ ਢਾਡੇਕਟਵਾਲ ਤੇ ਅਜੀਤ ਸਿੰਘ ਬਿੱਟੂ ਦੀ ਅਗਵਾਈ ਵਿਚ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿਚ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਆਪ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕੀਤਾ ਹੈ ਤੇ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ।
ਹਾਜੀਪੁਰ, 10 ਅਗਸਤ (ਜੋਗਿੰਦਰ ਸਿੰਘ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਬਲਾਕ ਹਾਜੀਪੁਰ ਦੇ ਪਿੰਡ ਬੇਲਾ ਸਰਿਆਣਾ ਪੱਤੀ ਨਾਮ ਨਗਰ ਪੁੱਜੇ ਜਿੱਥੇ ਪਿੰਡ ਵਾਸੀਆਂ ਵਲੋਂ ਬਾਬਾ ਰਾਮ ਦਾਸ ਢਾਡੇਕਟਵਾਲ ਤੇ ਅਜੀਤ ਸਿੰਘ ਬਿੱਟੂ ਦੀ ਅਗਵਾਈ ਵਿਚ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿਚ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਆਪ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕੀਤਾ ਹੈ ਤੇ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਮੌਕੇ ਸਰਬਜੋਤ ਸਿੰਘ ਸਾਬੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਵਲੋਂ ਭਾਰੀ ਗਿਣਤੀ ਵਿਚ ਹਾਜ਼ਰੀ ਭਰੀ ਗਈ। ਇਸ ਮੌਕੇ ਲਖਵੀਰ ਸਿੰਘ ਸਰਪੰਚ ਮਾਨਾ, ਸਰਪੰਚ ਜੀਵਾ ਸਿੰਘ ਅਜਮੇਰ, ਲੰਬੜਦਾਰ ਹਰਦੀਪ ਸਿੰਘ, ਸੁੱਖਾ ਸਿੰਘ ਬੇਲਾ ਸਰਿਆਣਾ, ਗੁਰਮੀਤ ਸਿੰਘ, ਕੁਲਦੀਪ ਕੌਰ ਸਰਪੰਚ ਪੱਤੀ ਨਾਮ ਨਗਰ, ਲਖਵੀਰ ਸਿੰਘ ਕਾਹਲੋਂ, ਮੈਂਬਰ ਪੰਚਾਇਤ ਅਜੈਬ ਸਿੰਘ, ਅਸ਼ੋਕ ਕੁਮਾਰ, ਮੀਆਂ ਗੁਜਰ, ਸਾਈ ਗੁਜਰ, ਅਸ਼ੋਕ ਕੁਮਾਰ ਮੈਂਬਰ ਪੰਚਾਇਤ ਨਾਮ ਨਗਰ, ਸੋਹਣ ਸਿੰਘ, ਸੁਭਾਸ਼ ਚੰਦ ਬੇਲਾ, ਸੁੱਚਾ ਸਿੰਘ, ਰਮੇਸ਼ ਚੰਦ ਮੈਂਬਰ ਪੰਚਾਇਤ, ਜਗਜੀਤ ਸਿੰਘ, ਅਰਜਨ ਸਿੰਘ ਆਦਿ ਹਾਜ਼ਰ ਸਨ।