ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਮੌਕੇ ਦੋਆਬਾ ਕਿਸਾਨ ਕਮੇਟੀ ਪੰਜਾਬ ਨੇ ਰੋਸ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ
ਟਾਂਡਾ ਉੜਮੁੜ, 10 ਅਗਸਤ (ਦੀਪਕ ਬਹਿਲ)- ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਦੇ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਵਿਚ 10 ਅਗਸਤ ਨੂੰ ‘ਜੇਲ੍ਹ ਭਰੋ’ ਅਤੇ ਹੋਰ ਵਿਰੋਧ ਪ੍ਰਦਰਸ਼ਨਾਂ ਦੇ ਦਿੱਤੇ ਗਏ ਸੱਦੇ ਦਾ ਸਮਰਥਨ ਕਰਦੇ ਹੋਏ ਦੁਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਟਾਂਡਾ ਵਿਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਐਸ. ਡੀ.
ਐ
ਐਸ.ਡੀ.ਐਮ ਟਾਂਡਾ ਲਵਪ੍ਰੀਤ ਸਿੰਘ ਔਲਖ ਨੂੰ ਮੰਗ ਪੱਤਰ ਸੌਂਪਦੇ ਹੋਏ ਦੁਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਹੋਰ ਮੈਂਬਰ। ਤਸਵੀਰ : ਦੀਪਕ ਬਹਿਲ
11-08-2026
ਟਾਂਡਾ ਉੜਮੁੜ, 10 ਅਗਸਤ (ਦੀਪਕ ਬਹਿਲ)- ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਦੇ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਵਿਚ 10 ਅਗਸਤ ਨੂੰ ‘ਜੇਲ੍ਹ ਭਰੋ’ ਅਤੇ ਹੋਰ ਵਿਰੋਧ ਪ੍ਰਦਰਸ਼ਨਾਂ ਦੇ ਦਿੱਤੇ ਗਏ ਸੱਦੇ ਦਾ ਸਮਰਥਨ ਕਰਦੇ ਹੋਏ ਦੁਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਟਾਂਡਾ ਵਿਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਐਸ.ਡੀ.ਐਮ ਟਾਂਡਾ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਟ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਸਕੱਤਰ ਸਤਪਾਲ ਸਿੰਘ ਮਿਰਜ਼ਾਪੁਰ ਦੀ ਅਗਵਾਈ ਹੇਠ ਟਾਂਡਾ ਉੜਮੁੜ ਵਿਖੇ ਰੋਸ ਪ੍ਰਦਰਸ਼ਨ ਕਰਕੇ ਐੱਸ.ਡੀ.ਐੱਮ. ਲਵਪ੍ਰੀਤ ਸਿੰਘ ਔਲਖ ਨੂੰ ਭਾਰਤ ਦੇ ਰਾਸ਼ਟਰਪਤੀ ਦਰੋਪਤੀ ਮਰਮੂ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਮੰਗ ਪੱਤਰ ਭੇਟ ਕਰਦੇ ਹੋਏ ਦੱਸਿਆ ਕਿ ਵਿਰੋਧ ਪ੍ਰਦਰਸ਼ਨ ਪਿੰਡਾਂ, ਪੰਚਾਇਤਾਂ, ਬਲਾਕਾਂ, ਜ਼ਿਲ੍ਹਿਆਂ, ਕਸਬਿਆਂ ਤੇ ਸ਼ਹਿਰਾਂ ਵਿਚ ਕਿਸਾਨਾਂ, ਖੇਤੀਬਾੜੀ ਮਜ਼ਦੂਰਾਂ, ਉਦਯੋਗਿਕ ਕਾਮਿਆਂ, ਪੇਂਡੂ ਨੌਜਵਾਨਾਂ, ਔਰਤਾਂ ਤੇ ਹੋਰ ਮਿਹਨਤਕਸ਼ ਲੋਕਾਂ ਦੀ ਸਮੂਹਿਕ ਆਵਾਜ਼ ਬੁਲੰਦ ਕਰਨ ਲਈ ਕੀਤਾ ਗਿਆ ਕਿਉਂਕਿ ਦਿੱਲੀ ਦੀਆਂ ਬਰੂਹਾਂ ’ਤੇ ਹੋਏ ਇਤਿਹਾਸਕ ਕਿਸਾਨ ਸੰਘਰਸ਼ ਦੇ ਨਤੀਜੇ ਵਜੋਂ ਭਾਰਤ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ 9 ਦਸੰਬਰ 2021 ਨੂੰ ਐਮ.ਐਸ.ਪੀ., ਕਰਜ਼ਾ ਮੁਕਤੀ, ਬਿਜਲੀ ਦੇ ਨਿੱਜੀਕਰਨ ਅਤੇ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲੈਣ ਦੇ ਵਾਅਦੇ ਕੀਤੇ ਪਰ ਭਾਰਤ ਸਰਕਾਰ ਵੱਲੋਂ ਉਨ੍ਹਾਂ ਵਾਅਦਿਆਂ ਤੋਂ ਮੁੱਕਰਨ ’ਤੇ ਅੱਜ ਦਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜਗਵੀਰ ਸਿੰਘ ਚੌਹਾਨ ਤੇ ਜਥੇਬੰਦੀ ਦੇ ਹੋਰਨਾਂ ਅਹੁਦੇਦਾਰਾਂ ਤੇ ਕਿਸਾਨਾਂ ਨੇ ਮੰਗ ਕੀਤੀ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਨਾਮਨਜ਼ੂਰ ਕਰਦੇ ਹੋਏ ਇਸ ਸਬੰਧੀ ਚੱਲ ਰਹੀ ਗੱਲਬਾਤ ਤੁਰੰਤ ਬੰਦ ਕੀਤੀ ਜਾਵੇ, ਸੰਸਦ ਵਿਚ ਬਿਨਾਂ ਚਰਚਾ ਦੇ ਲਾਗੂ ਕੀਤੇ ਗਏ ਸਾਰੇ ਮੌਜੂਦਾ ਮੁਕਤ ਵਪਾਰ ਸਮਝੌਤੇ, ਜੋ ਭਾਰਤੀ ਖੇਤੀਬਾੜੀ, ਉਦਯੋਗ, ਮਜ਼ਦੂਰਾਂ ਅਤੇ ਰਾਸ਼ਟਰੀ ਹਿਤਾਂ ’ਤੇ ਮਾੜਾ ਪ੍ਰਭਾਵ ਪਾਉਂਦੇ ਹਨ, ਰੱਦ ਕੀਤੇ ਜਾਣ, ਕਿਸੇ ਵੀ ਖੇਤੀਬਾੜੀ ਉਪਜ ਦੀ ਖੁੱਲ੍ਹੀ ਦਰਾਮਦ ਦੀ ਇਜਾਜ਼ਤ ਨਾ ਦਿੱਤੀ ਜਾਵੇ। ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਸਾਰੀਆਂ ਫ਼ਸਲਾਂ ਲਈ ਦੇ ਫ਼ਾਰਮੂਲੇ’ਤੇ ਕਾਨੂੰਨੀ ਗਰੰਟੀ ਦਿੱਤੀ ਜਾਵੇ ਅਤੇ ਇਸ ਮੁੱਲ ’ਤੇ ਸਰਕਾਰੀ ਖ਼ਰੀਦ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਨੇ ਹੋਰ ਮੰਗ ਕੀਤੀ ਕਿ ਦੇਸ਼ ਦੇ ਸਾਰੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। ਰੋਸ ਪ੍ਰਦਰਸ਼ਨ ਦੌਰਾਨ ਬਲਵੀਰ ਸਿੰਘ ਸੋਹੀਆਂ, ਅਮਰਜੀਤ ਸਿੰਘ ਕੋਰਾਲਾ, ਬਲਵਿੰਦਰ ਸਿੰਘ ਬੈਂਸ, ਪਰਮਿੰਦਰ ਸਿੰਘ ਸਮਰਾ, ਪ੍ਰਭਜੋਤ ਸਿੰਘ, ਪਰਮਜੀਤ ਸਿੰਘ ਜੌਹਲ, ਜਰਨੈਲ ਸਿੰਘ ਨਰਿਆਲਾ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਅਮਨਦੀਪ ਸਿੰਘ, ਰਾਣਾ ਚੋਟਾਲਾ, ਗੁਰਮੀਤ ਸਿੰਘ, ਤਜਿੰਦਰ ਬੁੱਢੀ ਪਿੰਡ, ਹਰਕਮਲ ਕੁਰਾਲਾ, ਰਾਜਾ ਰੂਪੋਵਾਲ, ਪਰਮਜੀਤ ਕੁਰਾਲਾ, ਰਾਜਵਿੰਦਰ ਬਗੋਲ, ਲਵਲੀ ਟਾਂਡਾ, ਜਸਜੀਤ ਘੁੰਮਣ ਕਸਬਾ, ਰਵਿੰਦਰ ਸਿੰਘ ਕਾਕਾ ਮੂਨਕਾਂ ਵੀ ਹਾਜ਼ਰ ਸਨ।