ਨਜਾਇਜ਼ ਸ਼ਰਾਬ ਬਰਾਮਦ
ਹਾਜੀਪੁਰ, 10 ਅਗਸਤ (ਜੋਗਿੰਦਰ ਸਿੰਘ)- ਹਾਜੀਪੁਰ ਪੁਲਿਸ ਨੇ ਨਜਾਇਜ਼ ਸ਼ਰਾਬ ਬਰਾਮਦ ਕਰਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.
ਹਾਜੀਪੁਰ, 10 ਅਗਸਤ (ਜੋਗਿੰਦਰ ਸਿੰਘ)- ਹਾਜੀਪੁਰ ਪੁਲਿਸ ਨੇ ਨਜਾਇਜ਼ ਸ਼ਰਾਬ ਬਰਾਮਦ ਕਰਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਹਾਜੀਪੁਰ ਇੰਸਪੈਕਟਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਸ਼ਵਿੰਦਰ ਸਿੰਘ ਗਸ਼ਤ ਦੌਰਾਨ ਪਿੰਡ ਝੰਗ ਮੌਜੂਦ ਸੀ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਭਵਨਾਲ ਨਜ਼ਦੀਕ ਝਾੜੀਆਂ ਵਿਚੋਂ ਅਣਪਛਾਤਾ ਵਿਅਕਤੀ ਪਲਾਸਟਿਕ ਦੇ ਕੈਨ ਵਿਚ ਨਜਾਇਜ਼ ਸ਼ਰਾਬ ਰੱਖ ਕੇ ਵੇਚ ਰਿਹਾ ਹੈ, ਜਿਸ ’ਤੇ ਏ.ਐੱਸ.ਆਈ. ਸ਼ਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਰੇਡ ਕੀਤਾ ਤਾਂ ਅਣਪਛਾਤਾ ਵਿਅਕਤੀ ਮੌਕੇ ’ਤੇ ਪਲਾਸਟਿਕ ਦਾ ਕੈਨ ਛੱਡ ਕੇ ਫ਼ਰਾਰ ਹੋ ਗਿਆ ਜਿਸ ਦੀ ਤਲਾਸ਼ੀ ਕਰਨ ’ਤੇ ਉਸ ਵਿਚੋਂ 11250 ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਹਾਜੀਪੁਰ ਪੁਲਿਸ ਨੇ ਉਕਤ ਨਸ਼ਾ ਤਸਕਰ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ।