10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਹੁਸ਼ਿਆਰਪੁਰ ਵਿਖੇ ਯੂਥ ਕਾਂਗਰਸ ਦੇ ਮਨਾਏ ਸਥਾਪਨਾ ਦਿਵਸ ਮੌਕੇ ਰੋਹਿਨੀਸ਼ ਓਹਰੀ, ਜੱਸ ਸੰਘਾ, ਰਿਸ਼ੂ ਆਦੀਆ, ਬਲਵਿੰਦਰ ਬਿੱਟੂ ਤੇ ਹੋਰ। ਜ਼ਿਲ੍ਹਾ ਯੂਥ ਕਾਂਗਰਸ ਨੇ ਹੁਸ਼ਿਆਰਪੁਰ ’ਚ ਸਥਾਪਨਾ ਦਿਵਸ ਮਨਾਇਆ

ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ)- ਰੋਹਿਨੀਸ਼ ਓਹਰੀ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਅਤੇ ਜੱਸ ਸੰਘਾ ਜ਼ਿਲ੍ਹਾ ਸਕੱਤਰ ਯੂਥ ਕਾਂਗਰਸ ਦੀ ਅਗਵਾਈ ਹੇਠ ਕਾਂਗਰਸ ਭਵਨ ਹੁਸ਼ਿਆਰਪੁਰ ਵਿਖੇ ਯੂਥ ਕਾਂਗਰਸ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਰੋਹਿਨੀਸ਼ ਓਹਰੀ ਤੇ ਜੱਸ ਸੰਘਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਦੇਸ਼ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਅਤੇ ਕਾਂਗਰਸ ਦੀ ਸਰਕਾਰ ਸਮੇਂ ਅਨੇਕਾਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ, ਜਦਕਿ ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਵਲੋਂ ਲੋਕਾਂ ਨੂੰ ਭਰਮਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਜਦਕਿ ਦੇਸ਼ ਆਰਥਿਕ ਪੱਖੋਂ ਬੇਹੱਦ ਕਮਜ਼ੋਰ ਹੋ ਰਿਹਾ ਹੈ ਤੇ ਮਹਿੰਗਾਈ ਦਿਨੋਂ-ਦਿਨ ਵੱਧ ਰਹੀ ਹੈ।

Ad Position 21
No active advertisement
ਅਜੀਤ ਡੈਸਕ 11-08-2026
ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ)- ਰੋਹਿਨੀਸ਼ ਓਹਰੀ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਅਤੇ ਜੱਸ ਸੰਘਾ ਜ਼ਿਲ੍ਹਾ ਸਕੱਤਰ ਯੂਥ ਕਾਂਗਰਸ ਦੀ ਅਗਵਾਈ ਹੇਠ ਕਾਂਗਰਸ ਭਵਨ ਹੁਸ਼ਿਆਰਪੁਰ ਵਿਖੇ ਯੂਥ ਕਾਂਗਰਸ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਰੋਹਿਨੀਸ਼ ਓਹਰੀ ਤੇ ਜੱਸ ਸੰਘਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਦੇਸ਼ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਅਤੇ ਕਾਂਗਰਸ ਦੀ ਸਰਕਾਰ ਸਮੇਂ ਅਨੇਕਾਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ, ਜਦਕਿ ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਵਲੋਂ ਲੋਕਾਂ ਨੂੰ ਭਰਮਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਜਦਕਿ ਦੇਸ਼ ਆਰਥਿਕ ਪੱਖੋਂ ਬੇਹੱਦ ਕਮਜ਼ੋਰ ਹੋ ਰਿਹਾ ਹੈ ਤੇ ਮਹਿੰਗਾਈ ਦਿਨੋਂ-ਦਿਨ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਸੂਬੇ ‘ਚ ਭ੍ਰਿਸ਼ਟਾਚਾਰ, ਨਸ਼ਾਖੋਰੀ, ਲੁੱਟ-ਖੋਹ ਤੇ ਹੱਤਿਆਵਾਂ ‘ਚ ਬੇਤਹਾਸ਼ਾ ਵਾਧਾ ਹੋਇਆ ਹੈ ਤੇ ਇੱਥੇ ਅਰਾਜਿਕਤਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ‘ਚ ਕਾਂਗਰਸ ਦੀ ਜਿੱਤ ਲਈ ਯੂਥ ਕਾਂਗਰਸ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਰਿਸ਼ੂ ਆਦੀਆ, ਬਲਵਿੰਦਰ ਬਿੱਟੂ, ਸੁਖਮਨ ਥਿਆੜਾ, ਮਨਿੰਦਰ ਸੰਧੂ, ਕਰਨ ਗਰੇਵਾਲ, ਜਸ਼ਨਪ੍ਰੀਤ ਸਿੰਘ ਹਲਕਾ ਇੰਚਾਰਜ ਗੜ੍ਹਸ਼ੰਕਰ, ਵਰੁਨ ਇੰਚਾਰਜ ਮੁਕੇਰੀਆਂ, ਪ੍ਰਣਵ ਕਿਰਪਾਲ ਜਨਰਲ ਸੈਕਟਰੀ ਪੰਜਾਬ, ਸਿਮਰਨਜੀਤ ਸ਼ਾਹੀ ਉਪ ਪ੍ਰਧਾਨ ਦਸੂਹਾ, ਨਵਾਬ ਪਹਿਲਵਾਨ, ਪੰਕਜ ਬਿੱਲਾ, ਨਵੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਮਾਜਵਾਦੀ ਨੇਤਾ ਬਲਵੰਤ ਸਿੰਘ ਖੇੜਾ ਦੀ ਯਾਦ ’ਚ ਸ਼ਰਧਾਂਜਲੀ ਸਮਾਗਮ
Ad Position 24