ਗੁਰੂ ਤੇਗ਼ ਬਹਾਦਰ ਖ਼ਾਲਸਾ ਪਬਲਿਕ ਸਕੂਲ ਦਸੂਹਾ ਵਿਚ ‘ਤੀਆਂ ਦਾ ਤਿਉਹਾਰ’ ਮਨਾਇਆ
ਦਸੂਹਾ, 10 ਅਗਸਤ (ਕੌਸ਼ਲ)- ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਪਬਲਿਕ ਸਕੂਲ ਦਸੂਹਾ ਦੇ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਸਕੂਲ ਕੋਆਰਡੀਨੇਟਰ ਨਵਨੀਤ ਕੌਰ, ਸਮੂਹ ਸਟਾਫ਼ ਤੇ ਵਿਦਿਆਰਥਣਾਂ ਵਲੋਂ ‘ਤੀਆਂ ਦਾ ਤਿਉਹਾਰ’ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ।
ਦਸੂਹਾ, 10 ਅਗਸਤ (ਕੌਸ਼ਲ)- ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਪਬਲਿਕ ਸਕੂਲ ਦਸੂਹਾ ਦੇ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਸਕੂਲ ਕੋਆਰਡੀਨੇਟਰ ਨਵਨੀਤ ਕੌਰ, ਸਮੂਹ ਸਟਾਫ਼ ਤੇ ਵਿਦਿਆਰਥਣਾਂ ਵਲੋਂ ‘ਤੀਆਂ ਦਾ ਤਿਉਹਾਰ’ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਤਿਉਹਾਰ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੁਆਰਾ ਰਿਬਨ ਕੱਟ ਕੇ ਕੀਤੀ ਗਈ। ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਦੁਆਰਾ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਨੂੰ ਬੁਕੇ ਦੇ ਕੇ ‘ਜੀ ਆਇਆਂ ਆਖਿਆ’। ਇਸ ਮੌਕੇ ਵਿਦਿਆਰਥੀਆਂ ਦੁਆਰਾ ਆਪਣੇ ਵਿਰਸੇ ਨਾਲ ਸਬੰਧਿਤ ਪੁਰਾਤਨ ਸਾਮਾਨ (ਪਿੱਤਲ ਦੇ ਬਰਤਨ, ਚਰਖਾ, ਮਧਾਣੀ ਆਦਿ) ਆਪਣੇ ਘਰਾਂ ਤੋਂ ਲਿਆ ਕੇ ਪ੍ਰਦਰਸ਼ਨੀ ਲਗਾਈ ਗਈ ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦੇ ਹੋਏ ਗਿੱਧਾ, ਡਾਂਸ, ਲੋਕ ਗੀਤ ਤੇ ਨਾਟਕ ਪੇਸ਼ ਕੀਤੇ। ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੁਆਰਾ ਸਾਉਣ ਮਹੀਨੇ ਮਨਾਏ ਜਾਣ ਵਾਲੇ ‘ਤੀਆਂ ਦੇ ਤਿਉਹਾਰ’ ਦੀ ਮਹੱਤਤਾ ਤੇ ਪੰਜਾਬੀ ਸਭਿਆਚਾਰ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਧੀਆਂ ਨੂੰ ਆਪਣੀਆਂ ਪੁਰਾਣੀਆਂ ਰਵਾਇਤਾਂ ਨੂੰ ਸੰਭਾਲ ਕੇ ਰੱਖਣ ਦੀ ਪ੍ਰੇਰਨਾ ਕੀਤੀ। ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ, ਸਮੂਹ ਸਟਾਫ਼ ਮੈਂਬਰ ਤੇ ਸਕੂਲ ਵਿਦਿਆਰਥਣਾਂ ਸ਼ਾਮਿਲ ਹੋਏ।