ਜੀ.ਟੀ.ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਐਮ.ਏ. ਹਿੰਦੀ ਦੀ ਵਿਦਿਆਰਥਣ ਕਾਜਲ ਰਹੀ ਜ਼ਿਲ੍ਹੇ ’ਚੋਂ ਦੂਜੇ ਸਥਾਨ ’ਤੇ
ਦਸੂਹਾ, 10 ਅਗਸਤ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਪੋਸਟ ਗ੍ਰੈਜੂਏਟ ਵਿਭਾਗ ਐਮ. ਏ.
ਸ
ਸਥਾਨ ਹਾਸਲ ਕਰਨ ਵਾਲੀਆਂ ਹੋਣ ਔਰ ਵਿਦਿਆਰਥਣਾਂ ਦੀਆਂ ਤਸਵੀਰਾਂ।
11-08-2026
ਦਸੂਹਾ, 10 ਅਗਸਤ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਪੋਸਟ ਗ੍ਰੈਜੂਏਟ ਵਿਭਾਗ ਐਮ.ਏ. ਹਿੰਦੀ ਦੇ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਐਮ.ਏ. ਹਿੰਦੀ ਸਮੈਸਟਰ ਚੌਥੇ ਦੀ ਵਿਦਿਆਰਥਣ ਕਾਜਲ ਨੇ 77.18 ਫ਼ੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਦੂਜਾ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਮੁਸਕਾਨ ਨੇ 70.18 ਅੰਕਾਂ ਨਾਲ ਕਾਲਜ ਵਿਚੋਂ ਦੂਜਾ ਅਤੇ ਰਿਤਿਕਾ ਦੀਪ ਨੇ 67.56 ਅੰਕਾਂ ਨਾਲ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪ ਜੱਗਨ ਸਿੰਘ ਗਿੱਲ, ਸਕੱਤਰੀ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸਕੱਤਰੀ ਮਹਿੰਦਰ ਸਿੰਘ, ਪ੍ਰਿੰਸੀਪਲ ਡਾ. ਵਰਿੰਦਰ ਕੌਰ, ਵਾਈਸ ਪ੍ਰਿੰਸੀਪਲ ਡਾ. ਰਮਨੀਕ ਕੌਰ ਅਤੇ ਸਮੂਹ ਸਟਾਫ਼ ਨੇ ਸਬੰਧਿਤ ਵਿਭਾਗ ਦੇ ਅਧਿਆਪਕਾਂ, ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।