11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਲੋਂ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ

ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਮੁੱਖ ਦਫ਼ਤਰ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਅਤੇ ਪਰਮਿੰਦਰ ਸਿੰਘ ਪੰਨੂ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੀ ਅਗਵਾਈ ਹੇਠ ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਕੈਂਪ ’ਚ ਮੇਅਰ ਪ੍ਰਵੀਨ ਸੈਣੀ, ਮਹੰਤ ਰਮਿੰਦਰ ਦਾਸ, ਨਰੇਸ਼ ਡੋਗਰਾ ਏ.

Ad Position 21
No active advertisement
ਅਜੀਤ ਡੈਸਕ 11-08-2026
ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਮੁੱਖ ਦਫ਼ਤਰ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਅਤੇ ਪਰਮਿੰਦਰ ਸਿੰਘ ਪੰਨੂ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੀ ਅਗਵਾਈ ਹੇਠ ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਕੈਂਪ ’ਚ ਮੇਅਰ ਪ੍ਰਵੀਨ ਸੈਣੀ, ਮਹੰਤ ਰਮਿੰਦਰ ਦਾਸ, ਨਰੇਸ਼ ਡੋਗਰਾ ਏ.ਆਈ.ਜੀ., ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਛਿੰਦਾ, ਮੈਨੇਜਿੰਗ ਡਾਇਰੈਕਟਰ ਨਵਪ੍ਰੀਤ ਸਿੰਘ, ਸਾਬਕਾ ਮੇਅਰ ਸ਼ਿਵ ਸੂਦ, ਕੌਂਸਲਰ ਰਾਜੇਸ਼ਵਰ ਦਿਆਲ ਬੱਬੀ, ਕੌਂਸਲਰ ਨੀਲਮ ਰਾਣੀ, ਕੌਂਸਲਰ ਮੀਨਾ ਸ਼ਰਮਾ, ਆਰੁਸ਼ ਸ਼ਰਮਾ, ਵਿਵੇਕਾ ਨੰਦ ਸ਼ਰਮਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਖ਼ੂਨਦਾਨ ਕੈਂਪ ਦੌਰਾਨ ਸਤਨਾਮ ਬਲੱਡ ਸੈਂਟਰ ਹੁਸ਼ਿਆਰਪੁਰ ਦੇ ਸਟਾਫ਼ ਟੀਮ ਵੱਲੋਂ ਖ਼ੂਨ ਇਕੱਤਰ ਕੀਤਾ ਗਿਆ ਅਤੇ ਲਿਵਾਸਾ ਹਸਪਤਾਲ ਦੇ ਡਾਕਟਰਾਂ ਦੀ ਟੀਮ ਵੱਲੋਂ ਵੱਖ-ਵੱਖ ਬਿਮਾਰੀਆਂ ਦਾ ਚੈੱਕਅਪ ਕੀਤਾ ਗਿਆ। ਚੇਅਰਮੈਨ ਵਿਕਰਮ ਸ਼ਰਮਾ ਨੇ ਦੱਸਿਆ ਕਿ ਇਸ ਖ਼ੂਨਦਾਨ ਕੈਂਪ ਵਿਚ 50 ਤੋਂ ਵੱਧ ਵਿਅਕਤੀਆਂ ਨੇ ਖ਼ੂਨਦਾਨ ਕੀਤਾ ਅਤੇ ਵੱਡੀ ਗਿਣਤੀ ਵਿਚ ਬੈਂਕ ਸਟਾਫ਼ ਅਤੇ ਹੋਰ ਵਿਅਕਤੀਆਂ ਦੇ ਮੁਫ਼ਤ ਮੈਡੀਕਲ ਚੈੱਕਅਪ ਵੀ ਕੀਤਾ ਗਿਆ। ਕੈਂਪ ਦੌਰਾਨ ਖ਼ੂਨਦਾਨੀਆਂ ਨੂੰ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਕਰੀਨਿੰਗ ਟੈਸਟ ਕਰਵਾਇਆ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਵਿਕਾਸ ਕਾਰਜਾਂ ਲਈ 2 ਲੱਖ ਦਾ ਚੈੱਕ ਭੇਟ
Ad Position 24