ਸਕਰੀਨਿੰਗ ਟੈਸਟ ਕਰਵਾਇਆ
ਗੜ੍ਹਦੀਵਾਲਾ, 10 ਅਗਸਤ (ਚੱਗਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰ. ਡਾ.
ਗੜ੍ਹਦੀਵਾਲਾ, 10 ਅਗਸਤ (ਚੱਗਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰ. ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਸ਼ਚੇ ਸਿਵਲ ਸਰਵਿਸ ਕੋਚਿੰਗ ਅਕੈਡਮੀ ਦੇ ਸਹਿਯੋਗ ਨਾਲ ਕੰਪੀਟੀਟਿਵ ਲਰਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਚੋਣ ਲਈ ਸਕਰੀਨਿੰਗ ਟੈੱਸਟ ਕਰਵਾਇਆ ਗਿਆ। ਇਸ ਮੌਕੇ ਪ੍ਰਿੰ. ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਗਰਾਮਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਅਤੇ ਸਮਰੱਥਾ ਨੂੰ ਪਛਾਣਨ ਅਤੇ ਭਵਿੱਖ ਵਿਚ ਸਫਲਤਾ ਹਾਸਲ ਕਰਨ ਲਈ ਵਧੀਆ ਮੌਕੇ ਪ੍ਰਦਾਨ ਕਰਦੇ ਹਨ।