10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵਿਧਾਇਕ ਘੁੰਮਣ ਵਲੋਂ ਪਿੰਡ ਕਾਹਲਾਵਾਂ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ

ਦਸੂਹਾ, 10 ਅਗਸਤ (ਕੌਸ਼ਲ)- ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਕਾਹਲਾਵਾਂ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਪਿੰਡ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 11-08-2026
ਦਸੂਹਾ, 10 ਅਗਸਤ (ਕੌਸ਼ਲ)- ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਕਾਹਲਾਵਾਂ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਪਿੰਡ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ ਗਿਆ। ਇਸ ਮੌਕੇ ਪਿੰਡ ਦੀ ਸਰਪੰਚ ਮਮਤਾ ਰਾਣੀ ਨੇ ਕਿਹਾ ਕਿ ਲੰਬੇ ਸਮੇਂ ਬਾਅਦ ਪਿੰਡ ਵਿਚ ਵਿਕਾਸ ਕਾਰਜਾਂ ਨੂੰ ਗਤੀ ਮਿਲੀ ਹੈ। ਪਿੰਡ ਦੀ ਪੰਚਾਇਤ ਵਲੋਂ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਅਤੇ ਇਮਾਨਦਾਰ ਢੰਗ ਨਾਲ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਮੁੱਢਲੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਘੁੰਮਣ ਨੇ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਲਈ ਲੋੜ ਅਨੁਸਾਰ ਗਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮੈਂਬਰ ਗੁਰਦੀਪ, ਮੈਂਬਰ ਬੂਟਾ ਰਾਮ, ਸੁਨੀਲ ਕੁਮਾਰ, ਪਾਸਟਰ ਸੁਖਵਿੰਦਰ ਰੋਸ਼ੀ, ਡੀ.ਐੱਸ.ਪੀ. ਸਵਰਨ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਵਦੀਪ ਪਾਲ ਸਿੰਘ ਰਿੰਪਾ, ਕੇ.ਪੀ. ਸੰਧੂ ਚੇਅਰਮੈਨ, ਸਰਪੰਚ ਲਵਦੀਪ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ, ਸਰਪੰਚ ਦੀਪ ਸਿੰਘ ਅਤੇ ਸਤਨਾਮ ਸਿੰਘ ਸਰਪੰਚ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸਵੀਂ ਜਮਾਤ ਦੇ ਨਤੀਜਿਆਂ ’ਚ ਸੂਬੇ ਭਰ ’ਚੋਂ ਤੀਜਾ ਸਥਾਨ ਹਾਸਲ ਕਰਨ ਵਾਲੀ ਰੀਆ ਰਾਣੀ ਨੂੰ ਸਨਮਾਨਿਤ ਕਰਦੇ ਹੋਏ ਚੀਫ਼ ਖਾਲਸ... ਅਗਲੀ ਖ਼ਬਰ ਭਾਖੜਾ ਡੈਮ ਦੇ ਗੰਭੀਰ ਮੁੱਦੇ ਵੱਲ ਸਰਕਾਰਾਂ ਤੇ ਵਿਭਾਗ ਤੁਰੰਤ ਧਿਆਨ ਦੇਣ-ਜੱਸੋਵਾਲ
Ad Position 24