10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਦਸਵੀਂ ਜਮਾਤ ਦੇ ਨਤੀਜਿਆਂ ’ਚ ਸੂਬੇ ਭਰ ’ਚੋਂ ਤੀਜਾ ਸਥਾਨ ਹਾਸਲ ਕਰਨ ਵਾਲੀ ਰੀਆ ਰਾਣੀ ਨੂੰ ਸਨਮਾਨਿਤ ਕਰਦੇ ਹੋਏ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਤੇ ਹੋਰ। ਸੂਬੇ ’ਚੋਂ ਤੀਜੇ ਸਥਾਨ ’ਤੇ ਰਹੀ ਰੀਆ ਰਾਣੀ ਦਾ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸਨਮਾਨ

ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਅਲੌਕਿਕ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦੇ ਦਸਵੀਂ ਜਮਾਤ ਦੇ ਸੈਸ਼ਨ 2025-26 ਦੇ ਨਤੀਜੇ ’ਚ ਪੰਜਾਬ ਭਰ ’ਚੋਂ ਤੀਜਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਰੀਆ ਰਾਣੀ ਸਪੁੱਤਰੀ ਸਤਨਾਮ ਸਿੰਘ, ਚਰਨਜੀਤ ਕੌਰ ਨੂੰ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 11-08-2026
ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਅਲੌਕਿਕ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦੇ ਦਸਵੀਂ ਜਮਾਤ ਦੇ ਸੈਸ਼ਨ 2025-26 ਦੇ ਨਤੀਜੇ ’ਚ ਪੰਜਾਬ ਭਰ ’ਚੋਂ ਤੀਜਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਰੀਆ ਰਾਣੀ ਸਪੁੱਤਰੀ ਸਤਨਾਮ ਸਿੰਘ, ਚਰਨਜੀਤ ਕੌਰ ਨੂੰ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ 21 ਹਜ਼ਾਰ ਰੁਪਏ ਦੀ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਦੀ ਪ੍ਰਿੰ. ਪਰਮਜੀਤ ਕੌਰ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਕਮੇਟੀ ਮੈਂਬਰ ਅਭੈ ਸਿੰਘ, ਅਵਤਾਰ ਸਿੰਘ ਕਪੂਰ ਤੇ ਡਾ. ਕਰਨ ਸਿੰਘ ਚਾਵਲਾ ਨੇ ਪ੍ਰਿੰ. ਪਰਮਜੀਤ ਕੌਰ, ਵਾਇਸ ਪ੍ਰਿੰ. ਬਲਵੀਰ ਕੌਰ ਤੇ ਸਮੂਹ ਸਟਾਫ਼ ਤੇ ਮਾਪਿਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਦੀ ਮੀਟਿੰਗ ਹੋਈ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਕਾਹਲਾਵਾਂ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ
Ad Position 24