10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵਿਧਾਇਕ ਰਾਜਾ ਗਿੱਲ ਵਲੋਂ ਪਿੰਡ ਰੂਪੋਵਾਲ ਵਿਖੇ ਨਵੇਂ ਬਣ ਰਹੇ ਹੈਲਥ ਸੈਂਟਰ ਦੇ ਕੰਮ ਦਾ ਉਦਘਾਟਨ

ਗੜ੍ਹਦੀਵਾਲਾ, 10 ਅਗਸਤ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪਿੰਡ ਰੂਪੋਵਾਲ ’ਚ ਨਵੇਂ ਬਣਨ ਜਾ ਰਹੇ ਹੈਲਥ ਸੈਂਟਰ ਦੇ ਕੰਮ ਦਾ ਉਦਘਾਟਨ ਕੀਤਾ । ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਲਗਭਗ 53 ਲੱਖ ਦੀ ਲਾਗਤ ਨਾਲ ਬਣਨ ਵਾਲੇ ਇਸ ਹੈਲਥ ਸੈਂਟਰ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਮ ਇਲਾਜ ਲਈ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ ਸਗੋਂ ਇੱਥੇ ਹੀ ਸਾਰੀਆਂ ਸਹੂਲਤਾਂ ਮੁਹੱਈਆ ਹੋਣਗੀਆਂ।

Ad Position 21
No active advertisement
ਅਜੀਤ ਡੈਸਕ 11-08-2026
ਗੜ੍ਹਦੀਵਾਲਾ, 10 ਅਗਸਤ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪਿੰਡ ਰੂਪੋਵਾਲ ’ਚ ਨਵੇਂ ਬਣਨ ਜਾ ਰਹੇ ਹੈਲਥ ਸੈਂਟਰ ਦੇ ਕੰਮ ਦਾ ਉਦਘਾਟਨ ਕੀਤਾ । ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਲਗਭਗ 53 ਲੱਖ ਦੀ ਲਾਗਤ ਨਾਲ ਬਣਨ ਵਾਲੇ ਇਸ ਹੈਲਥ ਸੈਂਟਰ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਮ ਇਲਾਜ ਲਈ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ ਸਗੋਂ ਇੱਥੇ ਹੀ ਸਾਰੀਆਂ ਸਹੂਲਤਾਂ ਮੁਹੱਈਆ ਹੋਣਗੀਆਂ। ਉਨ੍ਹਾਂ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਕਾਰਜਾਂ ਅਤੇ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਸਰਪੰਚ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ‘ਆਪ’ ਦੇ ਹਲਕਾ ਕੋਆਰਡੀਨੇਟਰ ਕੇਸ਼ਵ ਸੈਣੀ, ਪਰਮਜੀਤ ਸਿੰਘ ਬਿੱਟੂ ਸਰਪੰਚ ਜੌਹਲ, ਉਂਕਾਰ ਸਿੰਘ ਰਮਦਾਸਪੁਰ, ਪਰਮਿੰਦਰ ਕੌਰ, ਵਿਜੈ ਕੁਮਾਰ, ਰਣਜੀਤ ਸਿੰਘ, ਗੁਲਜ਼ਾਰ ਸਿੰਘ, ਬਲਬੀਰ ਕੌਰ, ਗੁਰਪ੍ਰੀਤ ਕੌਰ, ਦਿਲਬਾਗ ਸਿੰਘ (ਸਾਰੇ ਮੈਂਬਰ ਪੰਚਾਇਤ), ਸਾਬਕਾ ਸਰਪੰਚ ਕੁਲਦੀਪ ਸਿੰਘ, ਨੰਬਰਦਾਰ ਬਲਵਿੰਦਰ ਸਿੰਘ, ਗੁਰਜੀਤ ਸਿੰਘ, ਸੇਵਾ ਸਿੰਘ, ਗ਼ਰੀਬ ਦਾਸ, ਕੁਲਵੰਤ ਸਿੰਘ, ਬਲਬੀਰ ਸਿੰਘ, ਸੁਰਜੀਤ ਸਿੰਘ, ਸਰਬਜੀਤ ਸਿੰਘ ਆਦਿ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਜਾ ਗਿੱਲ ਵਲੋਂ ਪਿੰਡ ਭੱਟਲਾਂ ਨੂੰ 20 ਲੱਖ ਦੇ ਚੈੱਕ ਭੇਟ ਅਗਲੀ ਖ਼ਬਰ ਐਸ.ਕੇ.ਐਮ. ਵਲੋਂ ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਧਰਨਾ
Ad Position 24