11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਵਰਚੂਅਲ ਮੀਟਿੰਗ

ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਆਨਲਾਈਨ ਵਰਚੂਅਲ ਮੀਟਿੰਗ ਸਾਂਝਾ ਫ਼ਰੰਟ ਤੇ ਕਨਵੀਨਰ ਮਨਜੀਤ ਸਿੰਘ ਬਾਸਰਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫ਼ੈਸਲੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਂਝਾ ਫ਼ਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ, ਧਨਵੰਤ ਸਿੰਘ ਭੱਠਲ, ਕਰਮ ਸਿੰਘ ਧਨੋਆ, ਰਣਜੀਤ ਸਿੰਘ ਰਾਣਵਾ, ਜਰਮਨਜੀਤ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ਗਗਨਦੀਪ ਸਿੰਘ ਭੁੱਲਰ, ਸੁਖਦੇਵ ਸਿੰਘ ਸੈਣੀ, ਅਮਰੀਕ ਸਿੰਘ ਕੰਗ, ਸੁਰਿੰਦਰ ਰਾਮ ਕੁਸਾ, ਕੋ-ਕਨਵੀਨਰਜ਼ ਜਗਦੀਸ਼ ਸਿੰਘ ਚਾਹਲ, ਜਸਵੀਰ ਸਿੰਘ ਤਲਵਾੜਾ, ਅਵਤਾਰ ਸਿੰਘ ਕੈਂਥ, ਰਾਧੇ ਸ਼ਾਮ, ਦਿਗਵਿਜੇ ਪਾਲ ਸ਼ਰਮਾ, ਸੁਰਜੀਤ ਸਿੰਘ ਗਗੜਾ, ਮੈਂਬਰਾਂ ਕਰਮਜੀਤ ਸਿੰਘ ਬੀਹਲਾ, ਬੋਬਿੰਦਰ ਸਿੰਘ ਅਤੇ ਸ਼ਿਵ ਕੁਮਾਰ ਤਿਵਾੜੀ ਨੇ ਕਿਹਾ ਕਿ ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਇਕ ਸੋਗ ਮਤੇ ਰਾਹੀਂ ਪੈਨਸ਼ਨਰ ਸਾਥੀ ਗੁਰਚਰਨ ਸਿੰਘ ਬਠਿੰਡਾ ਦੀ ਰੈਲੀ ਤੋਂ ਵਾਪਸੀ ਉਪਰੰਤ ਸੜਕ ਹਾਦਸੇ ਵਿਚ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 12-08-2026
ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਆਨਲਾਈਨ ਵਰਚੂਅਲ ਮੀਟਿੰਗ ਸਾਂਝਾ ਫ਼ਰੰਟ ਤੇ ਕਨਵੀਨਰ ਮਨਜੀਤ ਸਿੰਘ ਬਾਸਰਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫ਼ੈਸਲੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਂਝਾ ਫ਼ਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ, ਧਨਵੰਤ ਸਿੰਘ ਭੱਠਲ, ਕਰਮ ਸਿੰਘ ਧਨੋਆ, ਰਣਜੀਤ ਸਿੰਘ ਰਾਣਵਾ, ਜਰਮਨਜੀਤ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ਗਗਨਦੀਪ ਸਿੰਘ ਭੁੱਲਰ, ਸੁਖਦੇਵ ਸਿੰਘ ਸੈਣੀ, ਅਮਰੀਕ ਸਿੰਘ ਕੰਗ, ਸੁਰਿੰਦਰ ਰਾਮ ਕੁਸਾ, ਕੋ-ਕਨਵੀਨਰਜ਼ ਜਗਦੀਸ਼ ਸਿੰਘ ਚਾਹਲ, ਜਸਵੀਰ ਸਿੰਘ ਤਲਵਾੜਾ, ਅਵਤਾਰ ਸਿੰਘ ਕੈਂਥ, ਰਾਧੇ ਸ਼ਾਮ, ਦਿਗਵਿਜੇ ਪਾਲ ਸ਼ਰਮਾ, ਸੁਰਜੀਤ ਸਿੰਘ ਗਗੜਾ, ਮੈਂਬਰਾਂ ਕਰਮਜੀਤ ਸਿੰਘ ਬੀਹਲਾ, ਬੋਬਿੰਦਰ ਸਿੰਘ ਅਤੇ ਸ਼ਿਵ ਕੁਮਾਰ ਤਿਵਾੜੀ ਨੇ ਕਿਹਾ ਕਿ ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਇਕ ਸੋਗ ਮਤੇ ਰਾਹੀਂ ਪੈਨਸ਼ਨਰ ਸਾਥੀ ਗੁਰਚਰਨ ਸਿੰਘ ਬਠਿੰਡਾ ਦੀ ਰੈਲੀ ਤੋਂ ਵਾਪਸੀ ਉਪਰੰਤ ਸੜਕ ਹਾਦਸੇ ਵਿਚ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਗਾਂ ਸਬੰਧੀ ਸਾਂਝੀ ਤਾਲਮੇਲ ਕਮੇਟੀ ਨੂੰ 27 ਅਗਸਤ ਦੀ ਜੋ ਮੀਟਿੰਗ ਦਿੱਤੀ ਹੈ, ਉਹ ਬਹੁਤ ਦੂਰ ਹੈ, ਉਸ ਨੂੰ 27 ਤੋਂ ਪਹਿਲਾਂ ਕਰਕੇ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ ਨਹੀਂ ਤਾਂ ਸਾਂਝੀ ਤਾਲਮੇਲ ਕਮੇਟੀ ਵਲੋਂ ਪਹਿਲਾਂ ਤੋਂ ਐਲਾਨ ਕੀਤੇ ਐਕਸ਼ਨ ਤੇ ਪਹਿਰਾ ਦਿੰਦੇ ਹੋਏ 27 ਅਗਸਤ ਨੂੰ ਪੰਜਾਬ ਦੇ ਸਮੁੱਚੇ ਮੁਲਾਜ਼ਮ ਸਮੂਹਿਕ ਛੁੱਟੀ ‘ਤੇ ਜਾਣਗੇ। ਉਨ੍ਹਾਂ ਕਿਹਾ ਕਿ ਮਹਿੰਗਾਈ ਭੱਤੇ ਸਬੰਧੀ ਹਾਈਕੋਰਟ ਤੇ ਹੁਕਮਾਂ ਨੂੰ ਲਾਗੂ ਕਰਾਉਣ ਹਿੱਤ 17 ਤੇ 18 ਅਗਸਤ ਨੂੰ ਸਾਂਝਾ ਫ਼ਰੰਟ ਵੱਲੋਂ ਬਾਕੀ ਧਿਰਾਂ ਨਾਲ ਤਾਲਮੇਲ ਕਰਕੇ ਤਹਿਸੀਲ/ ਜ਼ਿਲ੍ਹਾ ਕੇਂਦਰਾਂ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਧਾਰਮਿਕ ਸਮਾਗਮ ਅੱਜ :ਬ੍ਰਹਮ ਸ਼ੰਕਰ ਜਿੰਪਾ ਮੁੱਖ ਮੰਤਰੀ ਭਗਵੰਤ ਮਾਨ, ਅਰ... ਅਗਲੀ ਖ਼ਬਰ ਦੋ ਮੋਟਰਾਂ ਦੀਆਂ ਤਾਰਾਂ ਚੋਰੀ
Ad Position 24