12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਿੰਡ ਹਲੇੜ ਦਲਪੱਤ ਉਰਫ਼ ਮੁਸਾਹਿਬਪੁਰ ਵਿਖੇ ਸਰਬਜੋਤ ਸਿੰਘ ਸਾਬੀ ਨੇ ਕੀਤੀ ਲੋਕ ਮਿਲਣੀ

ਭੰਗਾਲਾ, 11 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਹਲਕਾ ਮੁਕੇਰੀਆਂ ਦੇ ਪਿੰਡ ਹਲੇੜ ਦਲਪੱਤ ਉਰਫ਼ ਮੁਸਾਹਿਬਪੁਰ (ਚੱਕ ਭਾਈਆਂ) ਵਿਖੇ ਸ. ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਨੇ ਪਿੰਡ ਵਾਸੀਆਂ ਨਾਲ ਲੋਕ-ਮਿਲਣੀ ਕੀਤੀ।

Ad Position 21
No active advertisement
ਅਜੀਤ ਡੈਸਕ 12-08-2026
ਭੰਗਾਲਾ, 11 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਹਲਕਾ ਮੁਕੇਰੀਆਂ ਦੇ ਪਿੰਡ ਹਲੇੜ ਦਲਪੱਤ ਉਰਫ਼ ਮੁਸਾਹਿਬਪੁਰ (ਚੱਕ ਭਾਈਆਂ) ਵਿਖੇ ਸ. ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਨੇ ਪਿੰਡ ਵਾਸੀਆਂ ਨਾਲ ਲੋਕ-ਮਿਲਣੀ ਕੀਤੀ। ਇਸ ਮੌਕੇ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਲੋਕਾਂ ਵਲੋਂ ਮਿਲਿਆ ਅਥਾਹ ਪਿਆਰ, ਉਤਸ਼ਾਹ ਅਤੇ ਭਰਵਾਂ ਹੁੰਗਾਰਾ ਹੋਰ ਵੀ ਹੌਸਲਾ ਵਧਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਕੀਤੇ ਗਏ ਕੰਮਾਂ ਕਰਕੇ ਲੋਕਾਂ ’ਚ ਆਮ ਆਦਮੀ ਪਾਰਟੀ ਪ੍ਰਤੀ ਪੂਰੀ ਹਮਦਰਦੀ ਹੈ ਅਤੇ ਆਉਣ ਵਾਲੀਆਂ ਚੋਣਾਂ ’ਚ ਲੋਕ ਸ. ਭਗਵੰਤ ਮਾਨ ਦੀ ਸਰਕਾਰ ਲਿਆਉਣਗੇ। ਉਨ੍ਹਾਂ ਕਿਹਾ ਕਿ ਜੋ ਕੰਮ ਆਮ ਆਦਮੀ ਪਾਰਟੀ ਨੇ ਇਨ੍ਹਾਂ ਸਾਢੇ ਚਾਰ ਸਾਲਾਂ ’ਚ ਜੋ ਕੰਮ ਕੀਤੇ ਹਨ ਉਹ ਕੰਮ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ ਜਿਸ ਕਰਕੇ ਲੋਕ ਆਮ ਆਦਮੀ ਪਾਰਟੀ ਨੂੰ ਸਮਰਥਨ ਦੇ ਰਹੇ ਹਨ। ਇਸ ਮੌਕੇ ਮਨਜੀਤ ਸਿੰਘ ਸਾਬਕਾ ਸਰਪੰਚ, ਬੇਅੰਤ ਸਿੰਘ ਰੰਧਾਵਾ, ਅਨਿਲ ਠਾਕੁਰ ਸਰਪੰਚ ਹਰਸੇ ਮਾਨਸਰ, ਸਰਪੰਚ ਮਨਜਿੰਦਰ ਸਿੰਘ, ਬਲਵਿੰਦਰ ਸਿੰਘ, ਜਰਨੈਲ ਸਿੰਘ, ਬਲਜੀਤ ਸਿੰਘ, ਪੂਰਨ ਚੰਦ ਚੱਕ ਭਾਈਆ, ਪੰਕਜ ਠਾਕੁਰ ਲੰਬੜਦਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਸਰਕਾਰ ਪ੍ਰਵਾਸੀਆਂ ਮਜ਼ਦੂਰਾਂ ਦੇ ਰਾਸ਼ਨ ਕਾਰਡ ਬਣਾ ਕੇ ਪੰਜਾਬ ਦਾ ਉਜਾੜਾ ਕਰਨ ’ਤੇ ਤੁਲੀ - ਸਿੱਖ ਜਥੇਬੰਦੀਆਂ ਅਗਲੀ ਖ਼ਬਰ ਹੁਸ਼ਿਆਰਪੁਰ ’ਚ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਧਾਰਮਿਕ ਸਮਾਗਮ ਅੱਜ :ਬ੍ਰਹਮ ਸ਼ੰਕਰ ਜਿੰਪਾ ਮੁੱਖ ਮੰਤਰੀ ਭਗਵੰਤ ਮਾਨ, ਅਰ...
Ad Position 24