12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਆਯੁਸ਼ਮਾਨ ਆਰੋਗਿਆ ਕੇਂਦਰ ਭੰਗਾਲਾ ਵਿਖੇ ਅੰਗਦਾਨ ਜਾਗਰੂਕਤਾ ਕੈਂਪ

ਭੰਗਾਲਾ, 11 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮੰਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.

Ad Position 21
No active advertisement
ਅਜੀਤ ਡੈਸਕ 12-08-2026
ਭੰਗਾਲਾ, 11 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮੰਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਐਮ.ਓ. ਬੁੱਢਾਬੜ ਡਾ. ਨੀਲਮ ਦੀ ਅਗਵਾਈ ਹੇਠ ਆਯੁਸ਼ਮਾਨ ਆਰੋਗਿਆ ਕੇਂਦਰ ਭੰਗਾਲਾ ਵਿਖੇ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲੋਕਾਂ ਨੂੰ ਅੰਗਦਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੰਗਦਾਨ ਰਾਹੀਂ ਕਿਸੇ ਲੋੜਵੰਦ ਵਿਅਕਤੀ ਨੂੰ ਨਵੀਂ ਜ਼ਿੰਦਗੀ ਮਿਲ ਸਕਦੀ ਹੈ। ਹਾਜ਼ਰ ਲੋਕਾਂ ਨੂੰ “ਅੰਗ ਦਾਨ ਕਰੋ—ਜ਼ਿੰਦਗੀ ਦਾਨ ਕਰੋ”ਦਾ ਸੰਦੇਸ਼ ਦਿੰਦਿਆਂ ਅੰਗ ਦਾਨ ਨਾਲ ਸਬੰਧਤ ਵਹਿਮ-ਭਰਮ ਦੂਰ ਕਰਨ ਤੇ ਸਮਾਜ ਵਿਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਸਟਾਫ਼ ਤੇ ਲੋਕਾਂ ਵਲੋਂ ਅੰਗ ਦਾਨ ਸਬੰਧੀ ਸਹੁੰ ਚੁੱਕੀ ਗਈ ਤੇ ਹੋਰਨਾਂ ਲੋਕਾਂ ਨੂੰ ਵੀ ਅੰਗਦਾਨ ਲਈ ਪ੍ਰੇਰਿਤ ਕਰਨ ਦਾ ਸੰਕਲਪ ਲਿਆ ਗਿਆ। ਇਸ ਮੌਕੇ ਡਾ. ਸਰਬਜੀਤ ਸਿੰਘ, ਰਿੰਪੀ ਬਲਾਕ ਐਕਸਟੈਨਸ਼ਨ ਐਜੂਕੇਟਰ, ਜਸਦੀਪ ਫਾਰਮੇਸੀ ਅਫ਼ਸਰ, ਰਾਜ ਕੌਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਿਲਵਰ ਓਕ ਸਕੂਲ ਦੀ ਸ਼ੂਟਿੰਗ ਟੀਮ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਵਿਖਾਉਂਦੇ ਹੋਏ ਨੈਸ਼ਨਲ ਲਈ ਕੀਤਾ ਕੁਆਲੀਫ਼ਾਈ
Ad Position 24