ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਬੁੱਲ੍ਹੋਵਾਲ, 11 ਅਗਸਤ (ਲੁਗਾਣਾ)-ਚੀਫ਼ ਖ਼ਾਲਸਾ ਦੀਵਾਨ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਵਿਖੇ ਅਸਿਸਟੈਂਟ ਡਾਇਰੈਕਟਰ ਅਤੇ ਪ੍ਰਿੰ. ਹਰਕੀਰਤ ਕੌਰ ਦੀ ਅਗਵਾਈ ਵਿਚ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ।
ਬੁੱਲ੍ਹੋਵਾਲ, 11 ਅਗਸਤ (ਲੁਗਾਣਾ)-ਚੀਫ਼ ਖ਼ਾਲਸਾ ਦੀਵਾਨ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਵਿਖੇ ਅਸਿਸਟੈਂਟ ਡਾਇਰੈਕਟਰ ਅਤੇ ਪ੍ਰਿੰ.ਹਰਕੀਰਤ ਕੌਰ ਦੀ ਅਗਵਾਈ ਵਿਚ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦੌਰਾਨ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਮਿਲ ਕੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ, ਉਪਰੰਤ ਵਿਦਿਆਰਥੀਆਂ ਦੁਆਰਾ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਵਿਦਿਆਰਥੀਆਂ ਦੁਆਰਾ ਗੁਰੂ ਜੀ ਦੇ ਜੀਵਨ ਨਾਲ ਸੰਬੰਧਿਤ ਸ਼ਬਦ, ਕਵਿਤਾਵਾਂ ਤੇ ਵਾਰ ਗਾਇਨ ਕੀਤੇ ਗਏ। ਭੋਗ ਉਪਰੰਤ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਪ੍ਰਸ਼ਾਦ ਵਰਤਾਇਆ ਗਿਆ। ਪ੍ਰਿੰ. ਹਰਕੀਰਤ ਕੌਰ ਵੱਲੋਂ ਸਕੂਲ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ ਸਬੰਧੀ ਚਾਨਣਾ ਪਾਇਆ ਗਿਆ।