12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ਼ਮਸ਼ਾਨ ਭੂਮੀ ਤੇ ਸ਼ਿਵ ਮੰਦਰ ਦੇ ਉਸਾਰੀ ਕਾਰਜ ਜਲਦ ਮੁਕੰਮਲ ਕਰਨ ਲਈ ਸਹਾਰਾ ਕਲੱਬ ਨੇ ਬਣਾਈ ਰਣਨੀਤੀ

ਟਾਂਡਾ ਉੜਮੁੜ, 11 ਅਗਸਤ (ਭਗਵਾਨ ਸਿੰਘ ਸੈਣੀ)- ਟਾਂਡਾ ਸਹਾਰਾ ਕਲੱਬ ਉੜਮੁੜ ਵੱਲੋਂ ਸ਼ਹਿਰ ਅਤੇ ਇਲਾਕੇ ਵਿਚ ਕੀਤੀਆਂ ਜਾ ਰਹੀਆਂ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਦੀਆਂ ਗਤੀਵਿਧੀਆਂ ਤੋਂ ਇਲਾਵਾ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਕਲੱਬ ਦੇ ਪ੍ਰਧਾਨ ਤਰਸੇਮ ਲਾਲ ਪੱਪੂ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਧਾਰਮਿਕ, ਸਮਾਜਿਕ ਅਤੇ ਸਵੈ ਸੇਵੀ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਕਲੱਬ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਤੇ ਸਰ ਮਾਰਸ਼ਲ ਐਜੂਕੇਸ਼ਨਲ ਸੋਸਾਇਟੀ ਦੇ ਚੇਅਰਮੈਨ ਰਜਿੰਦਰ ਮਾਰਸ਼ਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

Ad Position 21
No active advertisement
ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਅਰੋੜਾ, ਤਰਸੇਮ ਲਾਲ ਪੱਪੂ ਅਤੇ ਹੋਰ। ਤਸਵੀਰ : ਭਗਵਾਨ ਸਿੰਘ ਸੈਣੀ 12-08-2026
ਟਾਂਡਾ ਉੜਮੁੜ, 11 ਅਗਸਤ (ਭਗਵਾਨ ਸਿੰਘ ਸੈਣੀ)- ਟਾਂਡਾ ਸਹਾਰਾ ਕਲੱਬ ਉੜਮੁੜ ਵੱਲੋਂ ਸ਼ਹਿਰ ਅਤੇ ਇਲਾਕੇ ਵਿਚ ਕੀਤੀਆਂ ਜਾ ਰਹੀਆਂ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਦੀਆਂ ਗਤੀਵਿਧੀਆਂ ਤੋਂ ਇਲਾਵਾ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਕਲੱਬ ਦੇ ਪ੍ਰਧਾਨ ਤਰਸੇਮ ਲਾਲ ਪੱਪੂ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਧਾਰਮਿਕ, ਸਮਾਜਿਕ ਅਤੇ ਸਵੈ ਸੇਵੀ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਕਲੱਬ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਤੇ ਸਰ ਮਾਰਸ਼ਲ ਐਜੂਕੇਸ਼ਨਲ ਸੋਸਾਇਟੀ ਦੇ ਚੇਅਰਮੈਨ ਰਜਿੰਦਰ ਮਾਰਸ਼ਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਲੱਬ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਸ਼ਿਵ ਭੂਮੀ ਦਾਰਾਪੁਰ ਵਿਖੇ ਭੋਲੇ ਸ਼ਿਵ ਸ਼ੰਕਰ ਜੀ ਦੇ ਸਰੋਵਰ ਦੀ ਚਾਰਦੀਵਾਰੀ ਅਤੇ ਬਾਕੀ ਰਹਿੰਦੇ ਉਸਾਰੀ ਕਾਰਜ ਨੂੰ ਜੰਗੀ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਅਤੇ ਇਲਾਕੇ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਇਹ ਕਾਰਜ ਜਲਦ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਹਾਰਾ ਕਲੱਬ ਵੱਲੋਂ ਹੜ੍ਹਾਂ ਜਾਂ ਕਿਸੇ ਹੋਰ ਕੁਦਰਤੀ ਆਫ਼ਤ ਦੀ ਮਾਰ ਹੇਠ ਆਏ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮਗਰੀ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਜੋ ਕਿਸੇ ਵੀ ਪਰਿਵਾਰ ਦੇ ਘਰ ਦਾ ਚੁੱਲ੍ਹਾ ਬਲਦਾ ਰਹੇ। ਕਲੱਬ ਦੇ ਪ੍ਰਧਾਨ ਤਰਸੇਮ ਲਾਲ ਪੱਪੂ ਨੇ ਦੱਸਿਆ ਕਿ ਉੜਮੁੜ ਸ਼ਹਿਰ ਦੀ ਸ਼ਮਸ਼ਾਨ ਭੂਮੀ ਵਿਖੇ ਕਲੱਬ ਵੱਲੋਂ ਉਸਾਰੀ ਕਾਰਜ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਨੂੰ ਬਹੁਤ ਜਲਦ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਵ ਮੰਦਰ ਦੇ ਮੁੱਖ ਗੇਟ ਦੀ ਸ਼ੁਰੂ ਕੀਤੀ ਗਈ ਉਸਾਰੀ ਦਾ ਕੰਮ ਵੀ ਜਲਦ ਪੂਰਾ ਕਰ ਲਿਆ ਜਾਵੇਗਾ।ਉਨ੍ਹਾਂ ਸ਼ਹਿਰ ਦੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਸ਼ਮਸ਼ਾਨ ਭੂਮੀ ਦੇ ਚੱਲ ਰਹੇ ਉਸਾਰੀ ਕਾਰਜ ਵਿਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ, ਤਾਂ ਜੋ ਅੰਤਿਮ ਸੰਸਕਾਰ ਲਈ ਸ਼ਮਸ਼ਾਨ ਘਾਟ ਪਹੁੰਚਣ ਵਾਲੇ ਦੁਖੀ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਤਰਸੇਮ ਪੱਪੂ ਨੇ ਦੱਸਿਆ ਕਿ ਸਹਾਰਾ ਕਲੱਬ ਵੱਲੋਂ ਮ੍ਰਿਤਕ ਦੇਹ ਨੂੰ ਸ਼ਮਸ਼ਾਨ ਘਾਟ ਤੱਕ ਪਹੁੰਚਾਉਣ ਲਈ ਵੈਨ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ ਅਤੇ ਗ਼ਰੀਬ ਪਰਿਵਾਰਾਂ ਤੋਂ ਇਸ ਸੇਵਾ ਲਈ ਕੋਈ ਪੈਸਾ ਨਹੀਂ ਲਿਆ ਜਾਂਦਾ। ਇਸ ਮੌਕੇ ਕੁਲਵੰਤ ਮਾਰਸ਼ਲ, ਲਾਟੀ ਮਦਾਨ, ਸੇਵਾ ਸਿੰਘ, ਆਤਮਜੀਤ ਸਿੰਘ ਸੋਢੀ, ਰਵਿੰਦਰ ਸਿੰਘ, ਸਾਬ ਸਿੰਘ, ਐਡਵੋਕੇਟ ਗੁਰਪ੍ਰੀਤ ਸਿੰਘ, ਐਡਵੋਕੇਟ ਹਰਦੀਪ ਸਿੰਘ, ਤਜਿੰਦਰ ਸਿੰਘ, ਅਨਿਲ ਧੀਮਾਨ ਸਮੇਤ ਹੋਰ ਪਤਵੰਤੇ ਅਤੇ ਕਲੱਬ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣ ਦੀ ਆਸ ਨਾਲ ਸਿੱਖ ਕੌਮ ਵਿਚ ਖ਼ੁਸ਼ੀ ਦੀ ਲਹਿਰ - ਮਨਜੀਤ ਸਿੰਘ ਦਸੂਹਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24