12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਨਬੱਸ ਬੇਕਾਬੂ ਹੋ ਕੇ ਖੜ੍ਹੇ ਟਿੱਪਰ ਨਾਲ ਟਕਰਾਈ

ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਹੁਸ਼ਿਆਰਪੁਰ-ਚੰਡੀਗੜ੍ਹ ਲਈ ਜਾ ਰਹੀ ਤੇਜ਼ ਰਫ਼ਤਾਰ ਪਨਬੱਸ ਬੇਕਾਬੂ ਹੋ ਕੇ ਖੜ੍ਹੇ ਟਿੱਪਰ ਨਾਲ ਟਕਰਾ ਗਈ, ਜਿਸ ਦੇ ਚੱਲਦਿਆਂ ਬੱਸ ‘ਚ ਸਵਾਰ ਕਰੀਬ ਅੱਧੀ ਦਰਜਨ ਸਵਾਰੀਆਂ ਜ਼ਖ਼ਮੀ ਹੋ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਹੁਸ਼ਿਆਰਪੁਰ ਤੋਂ ਚੰਡੀਗੜ੍ਹ ਲਈ ਰਵਾਨਾ ਹੋਈ ਪਨਬੱਸ (ਨੰ: ਪੀ.

Ad Position 21
No active advertisement
ਅਜੀਤ ਡੈਸਕ 12-08-2026
ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਹੁਸ਼ਿਆਰਪੁਰ-ਚੰਡੀਗੜ੍ਹ ਲਈ ਜਾ ਰਹੀ ਤੇਜ਼ ਰਫ਼ਤਾਰ ਪਨਬੱਸ ਬੇਕਾਬੂ ਹੋ ਕੇ ਖੜ੍ਹੇ ਟਿੱਪਰ ਨਾਲ ਟਕਰਾ ਗਈ, ਜਿਸ ਦੇ ਚੱਲਦਿਆਂ ਬੱਸ ‘ਚ ਸਵਾਰ ਕਰੀਬ ਅੱਧੀ ਦਰਜਨ ਸਵਾਰੀਆਂ ਜ਼ਖ਼ਮੀ ਹੋ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਹੁਸ਼ਿਆਰਪੁਰ ਤੋਂ ਚੰਡੀਗੜ੍ਹ ਲਈ ਰਵਾਨਾ ਹੋਈ ਪਨਬੱਸ (ਨੰ: ਪੀ.ਬੀ.07- ਸੀ.ਏ.-0434) ਅਜੇ ਸ਼ਹਿਰ ਤੋਂ ਕੁੱਝ ਦੂਰੀ ‘ਤੇ ਹੀ ਪਹੁੰਚੀ ਸੀ ਕਿ ਪਿੰਡ ਨੰਗਲ ਸ਼ਹੀਦਾਂ ਨਜ਼ਦੀਕ ਬੇਕਾਬੂ ਹੋ ਕੇ ਬੱਸ ਖੜ੍ਹੇ ਟਿੱਪਰ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਪਾਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ, ਜਦਕਿ ਬੱਸ ‘ਚ ਸਵਾਰ ਕਰੀਬ 4-5 ਸਵਾਰੀਆਂ ਦੇ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚਾਇਆ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੁਲਾਜ਼ਮਾਂ ਨੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੀ.ਐਚ.ਸੀ. ਬੁੱਢਾਬੜ ਅਧੀਨ ਤਕਰੀਬਨ 202 ਸਕੂਲਾਂ ਵਿਚ ਰਾਸ਼ਟਰੀ ਕ੍ਰਿਮੀ ਮੁਕਤੀ ਦਿਵਸ ਮਨਾਇਆ ਅਗਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣ ਦੀ ਆਸ ਨਾਲ ਸਿੱਖ ਕੌਮ ਵਿਚ ਖ਼ੁਸ਼ੀ ਦੀ ਲਹਿਰ - ਮਨਜੀਤ ਸਿੰਘ ਦਸੂਹਾ
Ad Position 24