12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਰਕਾਰੀ ਕੰਨਿਆ ਹਾਈ ਸਕੂਲ ਨਈ ਆਬਾਦੀ ਵਿਖੇ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਖਿਲਾਉਂਦੇ ਹੋਏ ਸਿਹਤ ਕਰਮਚਾਰੀ। ਨਾਲ ਹਾਜ਼ਰ ਸਟਾਫ਼ ਮੈਂਬਰ। ਰਾਸ਼ਟਰੀ ਡੀ-ਵਰਮਿੰਗ ਦਿਵਸ ਮੌਕੇ ਜ਼ਿਲ੍ਹੇ ’ਚ ਬੱਚਿਆਂ ਨੂੰ ਖਿਲਾਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ-ਡਾ: ਕਮਲ

ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 12-08-2026
ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਦੀ ਅਗਵਾਈ ਹੇਠ ਜ਼ਿਲ੍ਹੇ ‘ਚ ਰਾਸ਼ਟਰੀ ਡੀ-ਵਰਮਿੰਗ ਦਿਵਸ ਮਨਾਇਆ ਗਿਆ। ਇਸ ਮੌਕੇ 1 ਤੋਂ 19 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਐਲਬੈਂਡਾਜ਼ੋਲ ਦੀਆਂ ਗੋਲੀਆਂ ਖੁਆਈਆਂ ਗਈਆਂ। ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕੰਨਿਆ ਹਾਈ ਸਕੂਲ ਨਈ ਆਬਾਦੀ ਵਿਖੇ ਪ੍ਰਿੰਸੀਪਲ ਦੀਪਤੀ ਢਿੱਲੋਂ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਮੌਕੇ ਆਰ.ਬੀ.ਐੱਸ.ਕੇ. ਹੁਸ਼ਿਆਰਪੁਰ ਅਤੇ ਸਿਵਲ ਸਰਜਨ ਦਫ਼ਤਰ ਦੇ ਮਾਸ ਮੀਡੀਆ ਵਿੰਗ ਦੀ ਟੀਮ ਵਲੋਂ ਵਿਦਿਆਰਥੀਆਂ ਨੂੰ ਦੁਪਹਿਰ ਦੇ ਖਾਣੇ ਤੋਂ ਬਾਅਦ ਐਲਬੈਂਡਾਜ਼ੋਲ ਦੀਆਂ ਗੋਲੀਆਂ ਖਿਲਾਈਆਂ ਗਈਆਂ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਮੌਜੂਦ ਰਿਹਾ। ਇਸ ਮੌਕੇ ਏ.ਐਮ.ਓ. ਆਰ.ਬੀ.ਐੱਸ.ਕੇ. ਡਾ. ਮਨਦੀਪ ਕੌਰ, ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਰਮਨਦੀਪ ਕੌਰ ਅਤੇ ਉਪ-ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਰਵਿੰਦਰ ਜੱਸਲ ਵੱਲੋਂ ਵਿਦਿ ਆਰਥੀਆਂ ਨਾਲ ਪੇਟ ਦੇ ਕੀੜਿਆਂ ਤੋਂ ਬਚਾਅ ਅਤੇ ਰਾਸ਼ਟਰੀ ਡੀ-ਵਰਮਿੰਗ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਏ.ਐਮ.ਓ. ਆਰ.ਬੀ.ਐੱਸ.ਕੇ. ਡਾ. ਵਿਵੇਕ ਕੁਮਾਰ ਅਤੇ ਸੰਦੀਪ ਸਿੰਘ ਵੀ ਮੌਜੂਦ ਸਨ। ਏ.ਐਮ.ਓ. ਆਰ.ਬੀ.ਐੱਸ.ਕੇ. ਡਾ. ਮਨਦੀਪ ਕੌਰ ਨੇ ਕਿਹਾ ਕਿ 1 ਤੋਂ 19 ਸਾਲ ਦੀ ਉਮਰ ਦੇ ਬੱਚੇ ਪੇਟ ਦੇ ਕੀੜਿਆਂ ਤੋਂ ਵਧੇਰੇ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਐਲਬੈਂਡਾਜ਼ੋਲ ਦੀ ਗੋਲੀ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਦਵਾਈ ਹੈ। ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਰਮਨਦੀਪ ਕੌਰ ਨੇ ਕਿਹਾ ਕਿ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਸਿਰਫ਼ ਦਵਾਈ ਲੈਣਾ ਹੀ ਨਹੀਂ, ਸਗੋਂ ਨਿੱਜੀ ਅ ਤੇ ਆਲੇ-ਦੁਆਲੇ ਦੀ ਸਫ਼ਾਈ ਦਾ ਧਿਆਨ ਰੱਖਣਾ ਵੀ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਨੌਸਰਬਾਜ਼ ਮੋਬਾਈਲ ਤੇ 5000 ਰੁਪਏ ਦੀ ਰਾਸ਼ੀ ਲੁੱਟ ਕੇ ਫ਼ਰਾਰ ਅਗਲੀ ਖ਼ਬਰ ਧੁੱਗਾ ਦੀ ਨਿਯੁਕਤੀ ਨਾਲ ਅਕਾਲੀ ਦਲ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ - ਆਗੂ
Ad Position 24