ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ
ਵਿਦਿਆਰਥਣਾਂ ਵਲੋਂ ਗਿੱਧਾ, ਭੰਗੜਾ, ਟੱਪਿਆਂ ਤੇ ਲੋਕ ਗੀਤਾਂ ਰਾਹੀਂ ਪੰਜਾਬੀ ਸੱਭਿਆਚਾਰ ਦੀ ਸ਼ਾਨਦਾਰ ਪੇਸ਼ਕਾਰੀ
ਟਾਂਡਾ ਉੜਮੁੜ, 11 ਅਗਸਤ (ਭਗਵਾਨ ਸਿੰਘ ਸੈਣੀ)- ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਚੇਅਰਮੈਨ ਸ. ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਯੋਗ ਅਗਵਾਈ ਹੇਠ ਸਾਉਣ ਮਹੀਨੇ ਨੂੰ ਸਮਰਪਿਤ ‘ਤੀਜ ਦਾ ਤਿਉਹਾਰ’ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਟਾਂਡਾ ਉੜਮੁੜ, 11 ਅਗਸਤ (ਭਗਵਾਨ ਸਿੰਘ ਸੈਣੀ)- ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਚੇਅਰਮੈਨ ਸ. ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਯੋਗ ਅਗਵਾਈ ਹੇਠ ਸਾਉਣ ਮਹੀਨੇ ਨੂੰ ਸਮਰਪਿਤ ‘ਤੀਜ ਦਾ ਤਿਉਹਾਰ’ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਰੰਗਾ-ਰੰਗ ਸਮਾਗਮ ਵਿਚ ਮਾਤਾ ਹਰਭਜਨ ਕੌਰ ਅਤੇ ਬਲਵਿੰਦਰ ਕੌਰ ਮਾਰਸ਼ਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ਼ਮ੍ਹਾ ਰੌਸ਼ਨ ਕਰਕੇ ਸਮਾਗਮ ਦਾ ਸ਼ੁੱਭ ਅਰੰਭ ਕੀਤਾ। ਸਮਾਗਮ ਦੌਰਾਨ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੀਆਂ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਨੇ ਗਿੱਧਾ, ਭੰਗੜਾ, ਟੱਪੇ ਅਤੇ ਤੀਜ ਦੇ ਰਵਾਇਤੀ ਗੀਤਾਂ ’ਤੇ ਨ੍ਰਿਤ ਕਰਕੇ ਸਮੁੱਚੇ ਮਾਹੌਲ ਨੂੰ ਪੰਜਾਬੀ ਸਭਿਆਚਾਰ ਦੇ ਰੰਗਾਂ ਨਾਲ ਰੰਗ ਦਿੱਤਾ। ਇਸ ਮੌਕੇ ਮੁੱਖ ਮਹਿਮਾਨ ਬਲਵਿੰਦਰ ਕੌਰ ਮਾਰਸ਼ਲ ਨੇ ਬੱਚਿਆਂ ਅਤੇ ਸਟਾਫ਼ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਅਮੀਰ ਵਿਰਸੇ ਤੇ ਸਭਿਆਚਾਰ ਦਾ ਪ੍ਰਤੀਕ ਹੈ, ਜੋ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਰੱਖਦਾ ਹੈ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਸਿਮਰਨਜੀਤ ਕੌਰ, ਮਨਪ੍ਰੀਤ ਕੌਰ, ਹਰਮਨਦੀਪ, ਪ੍ਰਿਅੰਕਾ, ਕੋਮਲ, ਸੁਮਨ ਸ਼ਰਮਾ, ਪਰਵੀਨ ਕੌਰ, ਟੀਨਾ ਸ਼ਰਮਾ, ਮਨਦੀਪ ਕੌਰ, ਰਣਜੀਤ ਕੌਰ, ਮਨਦੀਪ ਕੌਰ, ਪਰਮਜੀਤ ਕੌਰ, ਅਮਨਦੀਪ ਕੌਰ, ਅੰਮ੍ਰਿਤ ਕੌਰ ਅਤੇ ਰਜਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।