13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਟਾਂਡਾ ਦੀ ਵਿਸ਼ੇਸ਼ ਮੀਟਿੰਗ ਹੋਈ

ਟਾਂਡਾ ਉੜਮੁੜ, 12 ਅਗਸਤ (ਕੁਲਬੀਰ ਸਿੰਘ ਗੁਰਾਇਆ)- ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਟਾਂਡਾ ਉੜਮੁੜ ਦੀ ਇੱਕ ਵਿਸ਼ੇਸ਼ ਮੀਟਿੰਗ ਸੁਸਾਇਟੀ ਦੇ ਦਫ਼ਤਰ ਵਿਖੇ ਹੋਈ। ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਰਵੀ ਅਤੇ ਜਨਰਲ ਸਕੱਤਰ ਕਿਰਪਾਲ ਸਿੰਘ ਪੰਡੋਰੀ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਵਿਚ ਸੁਸਾਇਟੀ ਵਲੋਂ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕੀਤੇ ਗਏ ਧਾਰਮਿਕ ਸਮਾਗਮਾਂ ਦਾ ਲੇਖਾ-ਜੋਖਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 13-08-2026
ਟਾਂਡਾ ਉੜਮੁੜ, 12 ਅਗਸਤ (ਕੁਲਬੀਰ ਸਿੰਘ ਗੁਰਾਇਆ)- ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਟਾਂਡਾ ਉੜਮੁੜ ਦੀ ਇੱਕ ਵਿਸ਼ੇਸ਼ ਮੀਟਿੰਗ ਸੁਸਾਇਟੀ ਦੇ ਦਫ਼ਤਰ ਵਿਖੇ ਹੋਈ। ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਰਵੀ ਅਤੇ ਜਨਰਲ ਸਕੱਤਰ ਕਿਰਪਾਲ ਸਿੰਘ ਪੰਡੋਰੀ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਵਿਚ ਸੁਸਾਇਟੀ ਵਲੋਂ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕੀਤੇ ਗਏ ਧਾਰਮਿਕ ਸਮਾਗਮਾਂ ਦਾ ਲੇਖਾ-ਜੋਖਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰਵਿੰਦਰ ਸਿੰਘ ਰਵੀ ਅਤੇ ਕਿਰਪਾਲ ਸਿੰਘ ਪੰਡੋਰੀ ਨੇ ਸਾਂਝੇ ਤੌਰ ਤੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਅਹਿਮ ਮਤੇ ਪਾਸ ਕੀਤੇ ਗਏ ਜਿਸ ਵਿਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਸੁਸਾਇਟੀ ਵੱਲੋਂ ਮਨਾਉਣ ਲਈ ਅਹਿਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਉਣ ਵਾਲੇ ਦਿਨਾਂ ਵਿਚ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾਵੇਗਾ ਤੇ ਇੱਕ ਮਹਾਨ ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ, ਜਿਸ ਸਬੰਧੀ ਸਥਾਨ ਤੇ ਮਿਤੀ ਆਉਣ ਵਾਲੇ ਦਿਨਾਂ ਵਿਚ ਫਾਈਨਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ ਵਿਚ ਇਸ ਸਮਾਗਮਾਂ ਦੀ ਪੂਰੀ ਰੂਪ-ਰੇਖਾ ਤਿਆਰ ਕਰ ਲਈ ਜਾਵੇਗੀ। ਇਸ ਮੌਕੇ ਸਰਪ੍ਰਸਤ ਸ਼ਰਧਾ ਸਿੰਘ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ, ਸ਼ਰਨਜੀਤ ਸਿੰਘ, ਇਕਬਾਲ ਸਿੰਘ ਮੂਨਕਾਂ, ਅਜੀਤਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਮਾਤਾ ਚਿੰਤਪੁਰਨੀ ਨੂੰ ਸਮਰਪਿਤ ਸਾਲਾਨਾ ਲੰਗਰ ਅੱਜ ਤੋਂ
Ad Position 24