ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ
ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ) - ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਸੁਚੱਜੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਮੌਕੇ ਪੋਸਟਰ ਮੇਕਿੰਗ ਗਤੀਵਿਧੀ ਰਾਹੀਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ।
ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ) - ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਸੁਚੱਜੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਮੌਕੇ ਪੋਸਟਰ ਮੇਕਿੰਗ ਗਤੀਵਿਧੀ ਰਾਹੀਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ। ਇਸ ਮੌਕੇ ਦੇਸ਼ ਦੇ ਨਿਰਮਾਣ, ਸਮਾਜਿਕ ਜ਼ਿੰਮੇਵਾਰੀ, ਸਿਹਤਮੰਦ ਜੀਵਨ-ਸ਼ੈਲੀ ਤੇ ਸਕਾਰਾਤਮਿਕ ਸਮਾਜਿਕ ਬਦਲਾਅ ਵਿਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਵੀ ਉਜਾਗਰ ਕੀਤਾ ਗਿਆ। ਰੈੱਡ ਰਿਬਨ ਕਮੇਟੀ ਦੇ ਇੰਚਾਰਜ ਮੈਡਮ ਸੁਮਨ, ਸਹਾਇਕ ਮੈਡਮ ਸੋਨੀਆ ਪਠਾਨੀਆ ਤੇ ਮੈਡਮ ਸੋਨਾਲੀ ਦੇਵੀ ਨੇ ਇਸ ਮੁਹਿੰਮ ਵਿਚ ਅਹਿਮ ਭੂਮਿਕਾ ਨਿਭਾਈ । ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਤੇ ਸਮੂਹ ਟਰੱਸਟ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਅੰਤਰਰਾਸ਼ਟਰੀ ਯੁਵਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਦੇਸ਼ ਦੀ ਤਰੱਕੀ ਦੇ ਨਾਲ-ਨਾਲ ਸਮਾਜਿਕ ਸੁਧਾਰ ਲਈ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਤੇ ਸਮਾਜਿਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈੇ ਗਤੀਵਿਧੀਆਂ ਕਰਵਾਉਣੀਆਂ ਲਾਜ਼ਮੀ ਬਣਾਇਆ ਜਾਣਾ ਚਾਹੀਦਾ ਹੈ।