13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਰਕਾਰ ਦੀ ਬੇਰੁਖ਼ੀ ਵਿਰੁੱਧ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਵਲੋਂ ਸੰਗਰੂਰ ’ਚ ਰੋਸ ਰੈਲੀ 16 ਨੂੰ

ਹੁਸ਼ਿਆਰਪੁਰ , 12 ਅਗਸਤ ( ਬਲਜਿੰਦਰਪਾਲ ਸਿੰਘ )- ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ( ਫੀਮੇਲ ) ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ 16 ਅਗਸਤ ਨੂੰ ਸਵੇਰੇ 10 ਵਜੇ ਸੰਗਰੂਰ ਵਿਖੇ ਸੂਬਾ ਪ੍ਰਧਾਨ ਸਰਬਜੀਤ ਕੌਰ ਦੀ ਅਗਵਾਈ ‘ ਚ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ । ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਗੁਰਵਿੰਦਰ ਕੌਰ ਨੇ ਦੱਸਿਆ ਕਿ ਐਨ .

Ad Position 21
No active advertisement
ਅਜੀਤ ਡੈਸਕ 13-08-2026
ਹੁਸ਼ਿਆਰਪੁਰ , 12 ਅਗਸਤ ( ਬਲਜਿੰਦਰਪਾਲ ਸਿੰਘ )- ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ( ਫੀਮੇਲ ) ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ 16 ਅਗਸਤ ਨੂੰ ਸਵੇਰੇ 10 ਵਜੇ ਸੰਗਰੂਰ ਵਿਖੇ ਸੂਬਾ ਪ੍ਰਧਾਨ ਸਰਬਜੀਤ ਕੌਰ ਦੀ ਅਗਵਾਈ ‘ ਚ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ । ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਗੁਰਵਿੰਦਰ ਕੌਰ ਨੇ ਦੱਸਿਆ ਕਿ ਐਨ . ਆਰ . ਐਚ . ਐਮ . ਵਿਚ ਕੰਟਰੈਕਟ ਆਧਾਰ ‘ ਤੇ ਸੇਵਾਵਾਂ ਨਿਭਾਅ ਰਹੀਆਂ ਹੈਲਥ ਵਰਕਰਾਂ ਪਿਛਲੇ ਲੰਬੇ ਸਮੇਂ ਤੋਂ ਪਿੰਡਾਂ ਤੇ ਸ਼ਹਿਰਾਂ ਵਿਚ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਕੰਮ ਕਰ ਰਹੀਆਂ ਹਨ । ਇਸ ਦੇ ਬਾਵਜੂਦ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਵਿਭਾਗ ਵਿਚ ਕੰਮ ਕਰ ਰਹੀਆਂ ਕੰਟਰੈਕਟ ਹੈਲਥ ਵਰਕਰਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਲਈ ਤੁਰੰਤ ਠੋਸ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ । ਉਨ੍ਹਾਂ ਮੰਗ ਕੀਤੀ ਕਿ ਐਨ . ਆਰ . ਐਚ . ਐਮ . ਵਿਚ ਕੰਮ ਕਰਦੀਆਂ ਕੰਟਰੈਕਟ ਹੈਲਥ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ , ਸੇਵਾ - ਮੁਕਤੀ ਦੀ ਉਮਰ ਵਧਾ ਕੇ 62 ਸਾਲ ਕੀਤੀ ਜਾਵੇ , ਆਨਲਾਈਨ ਕੰਮਾਂ ਲਈ 5000 ਇੰਨਸੈਂਟਿਵ ਦਿੱਤਾ ਜਾਵੇ , ਸੇਵਾ - ਮੁਕਤੀ ਸਮੇਂ 20 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ ਆਦਿ ਮੰਗਾਂ ਦਾ ਹੱਲ ਕੀਤਾ ਜਾਵੇ । ਇਸ ਮੌਕੇ ਉਨ੍ਹਾਂ ਨਾਲ ਜਸਵਿੰਦਰ ਕੌਰ , ਚਰਨਜੀਤ ਕੌਰ , ਮਨਦੀਪ ਕੌਰ , ਰਜਨੀ , ਰਾਜ ਰਾਣੀ , ਸਵਿਤਾ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਓਵਰਲੋਡ ਟਿੱਪਰਾਂ ਤੋਂ ਸੜਕ ’ਤੇ ਡਿਗੀ ਬਜਰੀ ਦੁਪਹੀਆ ਵਾਹਨ ਚਾਲਕਾਂ ਲਈ ਬਣ ਰਹੀ ਪ੍ਰੇਸ਼ਾਨੀ ਦਾ ਕਾਰਨ, ਹਾਦਸਾ ਵਾਪਰਨ ਦਾ ਰ... ਅਗਲੀ ਖ਼ਬਰ ਬੰਦ ਪਈ ਹੱਡਾਰੋੜੀ ਦੇ ਬਾਹਰ ਸੜਕ ’ਤੇ ਪਏ ਮਰੇ ਪਸ਼ੂਆਂ ਕਾਰਨ ਲੰਘਣਾ ਹੋਇਆ ਔਖਾ
Ad Position 24