13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਅੰਦੋਲਨਕਾਰੀ ਨੌਜਵਾਨਾਂ, ਮੁਲਾਜ਼ਮਾਂ ਤੇ ਕਿਸਾਨਾਂ ’ਤੇ ਦਮਨ ਲੋਕਤੰਤਰ ਦਾ ਘਾਣ - ਲਾਲੀ ਬਾਜਵਾ

ਟਾਂਡਾ ਉੜਮੁੜ, 12 ਅਗਸਤ (ਭਗਵਾਨ ਸਿੰਘ ਸੈਣੀ)- ਸੀਨੀਅਰ ਅਕਾਲੀ ਆਗੂ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅੰਦੋਲਨ ਵਿਚੋਂ ਨਿਕਲੀ ‘ਆਪ’ ਸਰਕਾਰ ਵਲੋਂ ਅੱਜ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਨੌਜਵਾਨਾਂ, ਮੁਲਾਜ਼ਮਾਂ ਅਤੇ ਕਿਸਾਨਾਂ ਨਾਲ ਅਣਮਨੁੱਖੀ ਵਰਤਾਰਾ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਮਨਕਾਰੀ ਨੀਤੀ ਅਪਣਾ ਕੇ ਲੋਕਾਂ ਦੇ ਸੰਵਿਧਾਨਕ ਹੱਕਾਂ ਅਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨ ਦੇ ਅਧਿਕਾਰ ਨੂੰ ਅਣਗੌਲਿਆ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 13-08-2026
ਟਾਂਡਾ ਉੜਮੁੜ, 12 ਅਗਸਤ (ਭਗਵਾਨ ਸਿੰਘ ਸੈਣੀ)- ਸੀਨੀਅਰ ਅਕਾਲੀ ਆਗੂ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅੰਦੋਲਨ ਵਿਚੋਂ ਨਿਕਲੀ ‘ਆਪ’ ਸਰਕਾਰ ਵਲੋਂ ਅੱਜ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਨੌਜਵਾਨਾਂ, ਮੁਲਾਜ਼ਮਾਂ ਅਤੇ ਕਿਸਾਨਾਂ ਨਾਲ ਅਣਮਨੁੱਖੀ ਵਰਤਾਰਾ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਮਨਕਾਰੀ ਨੀਤੀ ਅਪਣਾ ਕੇ ਲੋਕਾਂ ਦੇ ਸੰਵਿਧਾਨਕ ਹੱਕਾਂ ਅਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨ ਦੇ ਅਧਿਕਾਰ ਨੂੰ ਅਣਗੌਲਿਆ ਕਰ ਰਹੀ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਲਾਲੀ ਬਾਜਵਾ ਨੇ ਕਿਹਾ ਕਿ ਲੋਕਤੰਤਰ ਵਿਚ ਕਿਸੇ ਵੀ ਨਾਗਰਿਕ, ਖ਼ਾਸ ਕਰਕੇ ਨੌਜਵਾਨਾਂ ਦੀ ਆਵਾਜ਼ ਨੂੰ ਬਲ ਪ੍ਰਯੋਗ ਰਾਹੀਂ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਨੌਜਵਾਨਾਂ ਦੀਆਂ ਭਾਵਨਾਵਾਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਮਝਦੇ ਹੋਏ ਸਹਿਣਸ਼ੀਲਤਾ ਵਾਲਾ ਰਵੱਈਆ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ, ਕਿਸਾਨਾਂ ਤੇ ਨੌਜਵਾਨਾਂ ਵੱਲੋਂ ਜਦੋਂ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੋਵੇ ਤਾਂ ਉਨ੍ਹਾਂ ’ਤੇ ਤਸ਼ੱਦਦ ਜਾਂ ਬਲ ਪ੍ਰਯੋਗ ਕਰਨਾ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਦਾ ਘਾਣ ਹੈ। ਖ਼ਾਸ ਕਰਕੇ ਔਰਤਾਂ ਨਾਲ ਕਥਿਤ ਤੌਰ ’ਤੇ ਕੀਤੇ ਗਏ ਤਸ਼ੱਦਦ ਨੂੰ ਉਨ੍ਹਾਂ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ। ਲਾਲੀ ਬਾਜਵਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਬਹੁਤੇ ਵਾਅਦੇ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਹੈ ਅਤੇ ਇਸ ਦਾ ਖ਼ਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਭ੍ਰਿਸ਼ਟਾਚਾਰ ਅਤੇ ਨਸ਼ਾ ਖ਼ਤਮ ਕਰਨ ਵਿਚ ‘ਆਪ’ ਸਰਕਾਰ ਰਹੀ ਨਾਕਾਮ - ਲਖਵਿੰਦਰ ਸਿੰਘ ਟਿੰਮੀ ਅਗਲੀ ਖ਼ਬਰ ਬਾਬਾ ਬੁੱਢਾ ਪਬਲਿਕ ਸਕੂਲ ’ਚ ਜਪਮਨ ਸਿੰਘ ਯਾਦਗਾਰੀ ਸ਼ਤਰੰਜ ਟੂਰਨਾਮੈਂਟ ਸਮਾਪਤ
Ad Position 24