ਭ੍ਰਿਸ਼ਟਾਚਾਰ ਅਤੇ ਨਸ਼ਾ ਖ਼ਤਮ ਕਰਨ ਵਿਚ ‘ਆਪ’ ਸਰਕਾਰ ਰਹੀ ਨਾਕਾਮ - ਲਖਵਿੰਦਰ ਸਿੰਘ ਟਿੰਮੀ
ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ)- ਪੰਜਾਬ ਅੰਦਰ ਭ੍ਰਿਸ਼ਟਾਚਾਰ ਅਤੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਦਾਅਵਿਆਂ ਵਿਚ ਪੂਰੀ ਤਰ੍ਹਾਂ ਨਾਲ ਫ਼ੇਲ੍ਹ ਸਾਬਤ ਹੋਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸਰਦਾਰ ਲਖਵਿੰਦਰ ਸਿੰਘ ਟਿੰਮੀ ਮੈਂਬਰ ਪੀ.
ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ)- ਪੰਜਾਬ ਅੰਦਰ ਭ੍ਰਿਸ਼ਟਾਚਾਰ ਅਤੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਦਾਅਵਿਆਂ ਵਿਚ ਪੂਰੀ ਤਰ੍ਹਾਂ ਨਾਲ ਫ਼ੇਲ੍ਹ ਸਾਬਤ ਹੋਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸਰਦਾਰ ਲਖਵਿੰਦਰ ਸਿੰਘ ਟਿੰਮੀ ਮੈਂਬਰ ਪੀ.ਏ.ਸੀ. ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਹ ਸੱਤਾ ਵਿਚ ਆਉਂਦੇ ਹਨ ਤਾਂ ਪੰਜਾਬ ਅੰਦਰੋਂ ਭ੍ਰਿਸ਼ਟਾਚਾਰ ਅਤੇ ਨਸ਼ੇ ਨੂੰ ਪੂਰੀ ਤਰ੍ਹਾਂ ਨਾਲ ਖ਼ਤਮ ਕਰਕੇ ਰੱਖ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਅੱਜ ਸਰਕਾਰ ਦੇ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ਨੂੰ ਕੇਵਲ ਚਾਰ-ਪੰਜ ਮਹੀਨੇ ਬਾਕੀ ਰਹਿ ਗਏ ਹਨ ਪਰ ਭ੍ਰਿਸ਼ਟਾਚਾਰ ਅਤੇ ਨਸ਼ਾ ਪੂਰੀ ਤਰ੍ਹਾਂ ਨਾਲ ਆਪਣੇ ਚਰਮ ਸੀਮਾ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਅੱਜ ਵੀ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਅਖ਼ਬਾਰਾਂ ਵਿਚ ਪੜ੍ਹਨ ਨੂੰ ਮਿਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਨਜਾਇਜ਼ ਮਾਈਨਿੰਗ ਦਾ ਕੰਮ ਵੀ ਦਿਨ-ਰਾਤ ਚੱਲ ਰਿਹਾ ਹੈ। ਉਨ੍ਹਾਂ ਕਿਹਾ ਇਹ ਸਾਰਾ ਕੁੱਝ ਪੰਜਾਬ ਸਰਕਾਰ ਦੀ ਮਿਲੀ ਭੁਗਤ ਨਾਲ ਹੀ ਹੋ ਰਿਹਾ ਹੈ। ਜਥੇਦਾਰ ਟਿੰਮੀ ਕਿਹਾ ਜੇਕਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸੱਤਾ ਵਿਚ ਆਉਂਦੀ ਹੈ ਤਾਂ ਨਸ਼ਾਖੋਰੀ, ਭ੍ਰਿਸ਼ਟਾਚਾਰ ਤੇ ਨਜਾਇਜ਼ ਮਾਈਨਿੰਗ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਲੋਕ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਬੇਹੱਦ ਪਿਆਰ ਕਰਦੇ ਹਨ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।