ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਅਨਿਲ ਕੁਮਾਰ ਸਾਬਕਾ ਜਨਰਲ ਮੈਨੇਜਰ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਹੋਈ। ਜਥੇਬੰਦੀ ਦੇ ਮੀਤ ਪ੍ਰਧਾਨ ਮਨਮੋਹਣ ਸਿੰਘ ਵਾਲੀਆ ਦੀ ਹੋਈ ਮੌਤ ‘ ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ ਗਈ।
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਅਨਿਲ ਕੁਮਾਰ ਸਾਬਕਾ ਜਨਰਲ ਮੈਨੇਜਰ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਹੋਈ। ਜਥੇਬੰਦੀ ਦੇ ਮੀਤ ਪ੍ਰਧਾਨ ਮਨਮੋਹਣ ਸਿੰਘ ਵਾਲੀਆ ਦੀ ਹੋਈ ਮੌਤ ‘ ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ ਗਈ। ਉਸ ਤੋਂ ਬਾਅਦ ਮੀਟਿੰਗ ਸ਼ੁਰੂ ਹੋਣ ‘ਤੇ ਇਸ ਜਥੇਬੰਦੀ ਦੇ ਮਈ ਮਹੀਨੇ ‘ਚ ਚੁਣੇ ਹੋਏ ਅਹੁਦੇਦਾਰਾਂ ਨੂੰ ਅਧਿਕਾਰ ਦਿੱਤਾ ਗਿਆ ਸੀ ਕਿ ਬਾਕੀ ਅਹੁਦੇਦਾਰਾਂ ਦੀ ਚੋਣ ਅਗਲੀ ਮੀਟਿੰਗ ਵਿਚ ਕੀਤੀ ਜਾਵੇ। ਕਮੇਟੀ ਮੈਂਬਰਾਂ ਅਤੇ ਜਨਰਲ ਹਾਊਸ ਦੀ ਸਹਿਮਤੀ ਨਾਲ ਕੁਲਭੂਸ਼ਨ ਪ੍ਰਕਾਸ਼ ਸਿੰਘ ਸੈਣੀ ਨੂੰ ਸੀਨੀਅਰ ਮੀਤ ਪ੍ਰਧਾਨ, ਜੋਧ ਸਿੰਘ ਅਤੇ ਪ੍ਰੇਮ ਸਿੰਘ ਡਵਿੱਡਾ ਨੂੰ ਪ੍ਰਬੰਧਕ ਸਕੱਤਰ, ਗੁਰਬਖ਼ਸ਼ ਸਿੰਘ ਸਾਬਕਾ ਸੁਪਰਡੈਂਟ ਨੂੰ ਦਫ਼ਤਰ ਸਕੱਤਰ, ਹਰਭਜਨ ਸਿੰਘ ਦੂਹੜੇ ਐਨ. ਆਰ. ਆਈ. ਤੇ ਹਰਭਜਨ ਸਿੰਘ ਬਾੜੀਆਂ ਐਨ. ਆਰ. ਆਈ. ਨੂੰ ਮੀਤ ਪ੍ਰਧਾਨ, ਮੰਗਲ ਸਿੰਘ, ਪ੍ਰਗਟ ਸਿੰਘ ਐਨ.ਆਰ.ਆਈ. ਅਤੇ ਗੁਰਨਾਮ ਦਾਸ ਨੂੰ ਐਗਜ਼ੈਕਟਿਵ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ। ਉਪਰੰਤ ਪ੍ਰਧਾਨ ਅਨਿਲ ਕੁਮਾਰ, ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਗਿੱਲ, ਰਾਜਿੰਦਰ ਸਿੰਘ ਆਜ਼ਾਦ ਜੁਆਇੰਟ ਸਕੱਤਰ, ਅਵਤਾਰ ਸਿੰਘ ਝਿੰਗੜ ਚੇਅਰਮੈਨ, ਗੁਰਬਖ਼ਸ਼ ਸਿੰਘ ਮਨਕੋਟੀਆ ਸਟੇਜ ਸਕੱਤਰ ਤੇ ਗਿਆਨ ਸਿੰਘ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਿਰਕੱਢ ਤੇ ਖ਼ੁਸ਼ਹਾਲ ਸੂਬਾ ਹੈ ਪਰ ਮੌਜੂਦਾ ਸਰਕਾਰ ਦੀ ਮੁਲਜ਼ਮਾਂ/ਪੈਨਸ਼ਨਰਾਂ ਦੇ ਸਕੇਲਾਂ ਦੇ ਗਲਤ ਅੰਕੜੇ ਦੇ ਕੇ ਡੀ.ਏ. ਬੰਦ ਕਰਨ ਦੀ ਚਾਲ ਨੂੰ ਹਾਈ ਕੋਰਟ ਦੇ ਫ਼ੈਸਲੇ ਨੇ ਫ਼ੇਲ੍ਹ ਕਰ ਦਿੱਤਾ ਹੈ। ਉਨ੍ਹਾਂ ਸਾਂਝੀ ਤਾਲਮੇਲ ਕਮੇਟੀ ਵਲੋਂ 27 ਅਗਸਤ ਨੂੰ ਜੋ ਹੜਤਾਲ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਕਸ਼ਮੀਰ ਸਿੰਘ ਹਰਗੜ੍ਹੀ, ਕਮਲਜੀਤ ਮਿਨਹਾਸ, ਰਾਮ ਪ੍ਰਕਾਸ਼, ਸਰਵਣ ਸਿੰਘ ਬੰਬੇਲੀ, ਅਵਤਾਰ ਸਿੰਘ ਜੱਟਪੁਰੀ, ਹਰਜਿੰਦਰ ਪਾਲ, ਬਲਬੀਰ ਸਿੰਘ, ਹਰਨਾਮ ਦਾਸ, ਬਲਜੀਤ ਸਿੰਘ, ਹਰਦੀਪ ਸਿੰਘ, ਜੇ.ਆਰ. ਭਾਟੀਆ, ਸੁਰਜੀਤ ਸਿੰਘ ਤੰਬੜ, ਗੁਰਨਾਮ ਦਾਸ, ਅਵਿਨਾਸ਼ ਕੁਮਾਰ, ਗੁਪਾਲ ਕ੍ਰਿਸ਼ਨ, ਅਮਰੀਕ ਸਿੰਘ, ਗੁਰਦੇਵ ਸਿੰਘ, ਪਾਖਰ ਦਾਸ, ਬਲਵਿੰਦਰ ਸਿੰਘ, ਰਤਨ ਸਿੰਘ, ਜਗਜੀਤ ਸਿੰਘ, ਹਰਮੇਸ਼ ਕੁਮਾਰ, ਅਵਤਾਰ ਸਿੰਘ, ਸਰਵਣ ਸਿੰਘ, ਗੁਰਬਖ਼ਸ਼ ਸਿੰਘ ਮਨਕੋਟੀਆ ਆਦਿ ਹਾਜ਼ਰ ਸਨ। ਅਖੀਰ ‘ਚ ਪ੍ਰਧਾਨ ਅਨਿਲ ਕੁਮਾਰ ਨੇ ਸਾਰਿਆਂ ਦਾ ਧੰਨਵਾਦ ਕੀਤਾ।