ਆਪਣੇ ਹੱਕਾਂ ਲਈ ਲੋਕਤੰਤਰ ਢੰਗ ਨਾਲ ਸੰਘਰਸ਼ ਕਰਨਾ ਹਰੇਕ ਨਾਗਰਿਕ ਦਾ ਅਧਿਕਾਰ - ਮੰਝਪੁਰ, ਲੱਖੋਵਾਲ
ਭੰਗਾਲਾ, 12 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਪੰਜਾਬ ਭਰ ਦੇ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਪਿਛਲੇ ਦਿਨੀਂ ਇੱਕ ਮਹਾਂ ਰੈਲੀ ਕੀਤੀ ਗਈ। ਲੱਖਾਂ ਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਇਸ ਰੈਲੀ ਵਿਚ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਭੰਗਾਲਾ, 12 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਪੰਜਾਬ ਭਰ ਦੇ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਪਿਛਲੇ ਦਿਨੀਂ ਇੱਕ ਮਹਾਂ ਰੈਲੀ ਕੀਤੀ ਗਈ। ਲੱਖਾਂ ਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਇਸ ਰੈਲੀ ਵਿਚ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਵਲੋਂ ਮੁਲਾਜ਼ਮ ਵਰਗ ਦੀਆਂ ਮੰਗਾਂ ਮੰਨਣ ਦੀ ਬਜਾਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਉਨ੍ਹਾਂ ਨੂੰ ਐਂਟੀ ਸਟੇਟ ਦਾ ਖ਼ਿਤਾਬ ਦੇਣਾ ਬਹੁਤ ਹੀ ਮੰਦਭਾਗਾ ਹੈ ਜਿਸ ਦੀ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਸ. ਈਸਰ ਸਿੰਘ ਮੰਝਪੁਰ ਤੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਲੱਖੋਵਾਲ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਭਰ ਦੇ ਮੁਲਾਜ਼ਮਾਂ ਨੂੰ ਪਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ, ਮੁਲਾਜ਼ਮਾਂ ਅਤੇ ਕਿਸਾਨਾਂ ਦੀਆਂ ਸਰਕਾਰ ਬਣਨ ਤੇ ਸਾਰੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ ਸੀ ਪਰ ਅੱਜ ਸਰਕਾਰ ਨੇ ਮੁਲਾਜ਼ਮ ਮੰਗਾਂ ਸਬੰਧੀ ਸੰਜੀਦਾ ਨਹੀਂ ਦਿਖਾਈ ਦੇ ਰਹੀ। ਲੰਬੇ ਸਮੇਂ ਤੋਂ ਮੁਲਾਜ਼ਮਾਂ ਦਾ ਡੀ. ਏ. ਰਿਲੀਜ਼ ਨਹੀਂ ਕੀਤਾ ਜਾ ਰਿਹਾ ਜਦਕਿ ਹਾਈ ਕੋਰਟ ਵਲੋਂ ਡੀ.ਏ. ਦੇਣ ਸਬੰਧੀ ਸਪਸ਼ਟ ਆਦੇਸ਼ ਜਾਰੀ ਕੀਤੇ ਗਏ ਹਨ। ਉਪਰੋਕਤ ਆਗੂਆਂ ਨੇ ਕਿਹਾ ਕਿ ਲੋਕਤੰਤਰ ਢੰਗ ਨਾਲ ਸੰਘਰਸ਼ ਕਰਨਾ ਹਰੇਕ ਨਾਗਰਿਕ ਦਾ ਅਧਿਕਾਰ ਹੈ। ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਤੁਰੰਤ ਸਵੀਕਾਰ ਕਰੇ ਤਾਂ ਜੋ ਮੁਲਾਜ਼ਮ ਵਰਗ ਨੂੰ ਇਨਸਾਫ਼ ਮਿਲ ਸਕੇ।