‘ ਆਪ’ ਸਰਕਾਰ ਨੇ ਲੋਕਾਂ ਨੂੰ ਕੀਤਾ ਗੁਮਰਾਹ - ਢਾਡੇਕਟਵਾਲ
ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ) - ਪੰਜਾਬ ਵਿਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਰਾਜ ਅੰਦਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਹੈ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਢਾਡੇਕਟਵਾਲ ਨੇ ਗੱਲਬਾਤ ਕਰਦਿਆਂ ਕੀਤਾ।
ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ) - ਪੰਜਾਬ ਵਿਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਰਾਜ ਅੰਦਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਹੈ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਢਾਡੇਕਟਵਾਲ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਅੱਜ ਪੰਜਾਬ ਦਾ ਮੁਲਾਜ਼ਮ ਵਰਗ, ਪੈਨਸ਼ਨਰ ਅਤੇ ਹੋਰ ਕਰਮਚਾਰੀ ਸੜਕਾਂ ’ਤੇ ਰੁਲ ਰਹੇ ਹਨ ਕਿਉਂਕਿ ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਪੰਜਾਬ ਅੰਦਰ ਨਿੱਤ ਰੋਜ਼ ਧਰਨੇ ਪ੍ਰਦਰਸ਼ਨ ਅਤੇ ਹੜਤਾਲਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਰਕਾਰ ਵਲੋਂ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਦੇ ਖ਼ਜ਼ਾਨਾ ਮੰਤਰੀ ਵਲੋਂ ਸੰਘਰਸ਼ ਕਰ ਰਹੇ ਪੈਨਸ਼ਨਰ ਅਤੇ ਮੁਲਾਜ਼ਮਾਂ ਨੂੰ ਐਂਟੀ ਸਟੇਟ ਕਹਿ ਕੇ ਉਨ੍ਹਾਂ ਨੂੰ ਜ਼ਲੀਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪੰਜਾਬ ਦੇ ਲੋਕ ਨੇ ਹੁਣ ਪੰਜਾਬ ਅੰਦਰ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਨ ਦਾ ਮਨ ਬਣਾ ਲਿਆ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲਿਆਉਣਗੇ। ਉਨ੍ਹਾਂ ਕਿਹਾ ਪੰਜਾਬ ਅੰਦਰ ਜੇਕਰ ਪੰਜਾਬੀਆਂ ਦਾ ਕੋਈ ਭਲਾ ਕਰ ਸਕਦਾ ਹੈ ਤਾਂ ਉਹ ਕਾਂਗਰਸ ਪਾਰਟੀ ਹੀ ਹੈ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਨੇ ਆਪਣੇ ਕਾਰਜਕਾਲ ਵਿਚ ਲੋਕਾਂ ਦੀ ਬਿਹਤਰੀ ਲਈ ਅਨੇਕਾਂ ਕੰਮ ਕੀਤੇ ਅਤੇ ਜੇਕਰ ਇਕ ਵਾਰ ਫਿਰ ਤੋਂ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਸੱਤਾ ਵਿਚ ਆਉਂਦੀ ਹੈ ਤਾਂ ਨੌਜਵਾਨਾਂ ਲਈ ਰੁਜ਼ਗਾਰ, ਪੈਨਸ਼ਨਰ, ਮੁਲਾਜ਼ਮਾਂ ਦੀਆਂ ਬਕਾਇਆ ਮੰਗਾਂ ਨੂੰ ਜਲਦ ਪੂਰਾ ਕਰਨ ਦੇ ਨਾਲ-ਨਾਲ ਹੋਰ ਵੀ ਪੰਜਾਬ ਅੰਦਰ ਅਨੇਕਾਂ ਕਾਰਜ ਕੀਤੇ ਜਾਣਗੇ।