12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਤਲਵਾੜਾ, 12 ਅਗਸਤ (ਮਹਿਤਾ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਟਾਊਨਸ਼ਿਪ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਅਖੰਡ ਪਾਠ ਦੇ ਪ੍ਰਕਾਸ਼ ਕਰਵਾਏ ਗਏ, ਭੋਗ ਉਪਰੰਤ ਭਾਈ ਮਨਜੀਤ ਸਿੰਘ ਰਾਗੀ ਜਥਾ ਗਰਨਾ ਸਾਹਿਬ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ, ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਰਾਹੀਂ ਗੁਰੂ ਚਰਨਾਂ ਵਿਚ ਆਪਣੀ ਸ਼ਰਧਾ ਭੇਟ ਕੀਤੀ ਗਈ।

Ad Position 21
No active advertisement
ਕੇਸ਼ਵ ਠਾਕੁਰ ਨੂੰ ਸਨਮਾਨਿਤ ਕਰਦੇ ਹੋਏ ਸੁਰਿੰਦਰ ਸਿੰਘ ਸੈਣੀ (ਵਿੱਤ ਸੱਕਤਰ), ਭਾਈ ਮਨਜੀਤ ਸਿੰਘ, ਅਮਰਪਾਲ ਸਿੰਘ ਜੌਹਰ (ਮੈਨੇਜਰ) ਅਤੇ ਅਮਰਜੀਤ ਸਿੰਘ ਢਿੱਲੋਂ (ਪ੍ਰਬੰਧਕੀ ਅਫ਼ਸਰ)। ਤਸਵੀਰ : ਮਹਿਤਾ 13-08-2026
ਤਲਵਾੜਾ, 12 ਅਗਸਤ (ਮਹਿਤਾ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਟਾਊਨਸ਼ਿਪ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਅਖੰਡ ਪਾਠ ਦੇ ਪ੍ਰਕਾਸ਼ ਕਰਵਾਏ ਗਏ, ਭੋਗ ਉਪਰੰਤ ਭਾਈ ਮਨਜੀਤ ਸਿੰਘ ਰਾਗੀ ਜਥਾ ਗਰਨਾ ਸਾਹਿਬ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ, ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਰਾਹੀਂ ਗੁਰੂ ਚਰਨਾਂ ਵਿਚ ਆਪਣੀ ਸ਼ਰਧਾ ਭੇਟ ਕੀਤੀ ਗਈ। ਵਿਦਿਆਰਥੀਆਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ, ਉਪਦੇਸ਼ਾਂ ਅਤੇ ਮਨੁੱਖਤਾ ਪ੍ਰਤੀ ਕੀਤੀਆਂ ਸੇਵਾਵਾਂ ਬਾਰੇ ਪ੍ਰਭਾਵਸ਼ਾਲੀ ਭਾਸ਼ਣ ਵੀ ਪੇਸ਼ ਕੀਤੇ। ਸਕੂਲ ਪ੍ਰਬੰਧਕ ਕਮੇਟੀ ਦੇ ਸਤਿਕਾਰਯੋਗ ਪ੍ਰਧਾਨ ਸੁਖਵਿੰਦਰ ਸਿੰਘ, ਚੇਅਰਮੈਨ ਏ. ਪੀ. ਐੱਸ. ਉਬੀ, ਅਮਰਪਾਲ ਸਿੰਘ ਜੌਹਰ (ਮੈਨੇਜਰ), ਸੁਰਿੰਦਰ ਸਿੰਘ ਸੈਣੀ (ਵਿੱਤ ਸਕੱਤਰ), ਅਮਰਜੀਤ ਸਿੰਘ ਢਿੱਲੋਂ (ਪ੍ਰਬੰਧਕੀ ਅਫ਼ਸਰ) ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ ਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਮੈਡਮ ਕੁਸੁਮ ਸ਼ਰਮਾ ਨੇ ਸਕੂਲ ਦੇ ਵਿਦਿਆਰਥੀਆਂ ਦੀਆਂ ਵਿੱਦਿਆ, ਖੇਡਾਂ, ਸਭਿਆਚਾਰਕ ਤੇ ਧਾਰਮਿਕ ਖੇਤਰਾਂ ਵਿਚ ਪ੍ਰਾਪਤ ਕੀਤੀਆਂ ਸ਼ਾਨਦਾਰ ਉਪਲਬਧੀਆਂ ਦਾ ਵੀ ਵਿਸਥਾਰ ਨਾਲ ਜ਼ਿਕਰ ਕੀਤਾ।
Ad Position 22
No active advertisement
ਪਿਛਲੀ ਖ਼ਬਰ ਟੈਗੋਰ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ। ਟੈਗੋਰ ਕਾਲਜ ਦਾ ਬੀ.ਐਡ ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਮੁਫ਼ਤ ਕੋਚਿੰਗ ਲਈ ਵਿਦਿਆਰਥੀਆਂ ਦਾ ਸਕ੍ਰੀਨਿੰਗ ਟੈਸਟ ਲਿਆ
Ad Position 24