12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਐੱਸ.ਕੇ.ਐਮ. ਵੱਲੋਂ ਦਿੱਤੇ ਜਾ ਰਹੇ ਧਰਨੇ ’ਚ ਭਾਕਿਯੂ ਕਾਦੀਆਂ ਕਰੇਗੀ ਸ਼ਮੂਲੀਅਤ-ਆਗੂ

ਬੁੱਲ੍ਹੋਵਾਲ, 12 ਅਗਸਤ (ਲੁਗਾਣਾ)-ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਅਤੇ ਸੂਬਾ ਕਮੇਟੀ ਮੈਂਬਰ ਸਤਪਾਲ ਸਿੰਘ ਡਡਿਆਣਾ ਨੇ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਿਤ ਧਾਰਾ 78, 79 ਤੇ 80 ਨੂੰ ਰੱਦ ਕਰਨ ਵਾਰੇ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਹਨਾਂ ਧਾਰਾਵਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੁਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲਾ ਨੋਟੀਫ਼ਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ ਇਸ ਦੇ ਨਾਲ ਹੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖ਼ਤਮ ਕੀਤਾ ਜਾਵੇ, ਡਾ. ਸਵਾਮੀਨਾਥਨ ਵੱਲੋਂ ਕੀਤੀ ਗਈ ਸਿਫ਼ਾਰਸ਼ ਸੀ-2+50% ਫ਼ਾਰਮੂਲੇ ਤਹਿਤ ਕਿਸਾਨੀ ਜਿਨਸਾਂ ਦੀ ਖ਼ਰੀਦ ਐਮ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਅਤੇ ਸੂਬਾ ਕਮੇਟੀ ਮੈਂਬਰ ਸਤਪਾਲ ਸਿੰਘ ਡਡਿਆਣਾ। 13-08-2026
ਬੁੱਲ੍ਹੋਵਾਲ, 12 ਅਗਸਤ (ਲੁਗਾਣਾ)-ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਅਤੇ ਸੂਬਾ ਕਮੇਟੀ ਮੈਂਬਰ ਸਤਪਾਲ ਸਿੰਘ ਡਡਿਆਣਾ ਨੇ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਿਤ ਧਾਰਾ 78, 79 ਤੇ 80 ਨੂੰ ਰੱਦ ਕਰਨ ਵਾਰੇ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਹਨਾਂ ਧਾਰਾਵਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੁਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲਾ ਨੋਟੀਫ਼ਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ ਇਸ ਦੇ ਨਾਲ ਹੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖ਼ਤਮ ਕੀਤਾ ਜਾਵੇ, ਡਾ.ਸਵਾਮੀਨਾਥਨ ਵੱਲੋਂ ਕੀਤੀ ਗਈ ਸਿਫ਼ਾਰਸ਼ ਸੀ-2+50% ਫ਼ਾਰਮੂਲੇ ਤਹਿਤ ਕਿਸਾਨੀ ਜਿਨਸਾਂ ਦੀ ਖ਼ਰੀਦ ਐਮ.ਐੱਸ.ਪੀ ਅਨੁਸਾਰ ਯਕੀਨੀ ਬਣਾਈ ਜਾਵੇ ਅਤੇ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਭਾਰਤ-ਅਮਰੀਕਾ ਮੁਫ਼ਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਅਤੇ ਸੂਬਾ ਕਮੇਟੀ ਮੈਂਬਰ ਸਤਪਾਲ ਸਿੰਘ ਡਡਿਆਣਾ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਚੰਡੀਗੜ੍ਹ ਵਿਖੇ 1 ਸਤੰਬਰ 2026 ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੀ ਮੀਟਿੰਗ ਅਗਲੀ ਖ਼ਬਰ ਕੈਂਬਰਿਜ ਸਕੂਲ ਦਸੂਹਾ ਨੇ ਬੈਡਮਿੰਟਨ ਚੈਂਪੀਅਨਸ਼ਿਪ ਜਿੱਤਿਆ ਕਾਂਸੀ ਦਾ ਤਗਮਾ
Ad Position 24