12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਬੜੇ ਹੀ ਉਤਸ਼ਾਹ, ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਐਲ.

Ad Position 21
No active advertisement
ਅਜੀਤ ਡੈਸਕ 13-08-2026
ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਬੜੇ ਹੀ ਉਤਸ਼ਾਹ, ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਐਲ.ਕੇ.ਜੀ. ਅਤੇ ਯੂ.ਕੇ.ਜੀ. ਕਲਾਸਾਂ ਦੇ ਵਿਦਿਆਰਥੀਆਂ ਦੀਆਂ ਮਾਤਾਵਾਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ। ਪ੍ਰੋਗਰਾਮ ਦੌਰਾਨ ਸਕੂਲ ਦੀਆਂ ਸਾਰੀਆਂ ਵਿਦਿਆਰਥਣਾਂ ਨੇ ਸੁੰਦਰ ਅਤੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸਜ ਕੇ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਸਭ ਦਾ ਦਿਲ ਜਿੱਤ ਲਿਆ। ਵਿਦਿਆਰਥਣਾਂ ਨੇ ਪੰਜਾਬੀ ਲੋਕ ਗੀਤਾਂ ’ਤੇ ਸ਼ਾਨਦਾਰ ਨਾਚ ਅਤੇ ਗਿੱਧਾ ਪੇਸ਼ ਕਰਕੇ ਪ੍ਰੋਗਰਾਮ ਵਿਚ ਚਾਰ ਚੰਨ ਲਗਾ ਦਿੱਤੇ। ਰੰਗ-ਬਿਰੰਗੇ ਪਹਿਰਾਵਿਆਂ, ਲੋਕ ਸੰਗੀਤ ਅਤੇ ਗਿੱਧੇ ਦੀ ਧਮਕ ਨਾਲ ਸਕੂਲ ਦਾ ਸਾਰਾ ਮਾਹੌਲ ਪੰਜਾਬੀ ਸਭਿਆਚਾਰ ਦੇ ਰੰਗ ਵਿਚ ਰੰਗਿਆ ਗਿਆ। ਮਾਤਾਵਾਂ ਲਈ ਵਿਸ਼ੇਸ਼ ਤੌਰ ’ਤੇ ਵੱਖ-ਵੱਖ ਮਨੋਰੰਜਕ ਅਤੇ ਮਜ਼ੇਦਾਰ ਖੇਡਾਂ ਦਾ ਆਯੋਜਨ ਕੀਤਾ ਗਿਆ। ਮਾਤਾਵਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਖੇਡਾਂ ਵਿਚ ਭਾਗ ਲਿਆ ਅਤੇ ਪ੍ਰੋਗਰਾਮ ਦਾ ਭਰਪੂਰ ਅਨੰਦ ਮਾਣਿਆ। ਉਨ੍ਹਾਂ ਦੇ ਉਤਸ਼ਾਹ ਅਤੇ ਖ਼ੁਸ਼ੀ ਨੇ ਪੂਰੇ ਮਾਹੌਲ ਨੂੰ ਹੋਰ ਵੀ ਰੌਣਕ ਮਈ ਬਣਾ ਦਿੱਤਾ। ਜੇਤੂ ਮਾਤਾਵਾਂ ਨੂੰ “ਪੰਜਾਬੀ ਪਟੋਲਾ”, “ਚੁਲਬੁਲੀ ਮੁਟਿਆਰ”, “ਗਿੱਧੇ ਦੀ ਗੁੱਡੀ”, “ਬੋਲੀਆਂ ਦੀ ਰਾਣੀ”, “ਮਸਤਾਨੀ”ਅਤੇ “ਮਿਸ ਤੀਜ”ਵਰਗੇ ਦਿਲਚਸਪ ਖ਼ਿਤਾਬ ਪ੍ਰਦਾਨ ਕੀਤੇ ਗਏ। ਖ਼ਿਤਾਬ ਪ੍ਰਾਪਤ ਕਰਨ ਵਾਲੀਆਂ ਮਾਤਾਵਾਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਨੇ ਸਾਰੀਆਂ ਮਾਤਾਵਾਂ ਨੂੰ ਹਰਿਆਲੀ ਤੀਜ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਸਭਿਆਚਾਰਕ ਪ੍ਰੋਗਰਾਮ ਬੱਚਿਆਂ ਨੂੰ ਆਪਣੀਆਂ ਅਮੀਰ ਰਵਾਇਤਾਂ ਅਤੇ ਲੋਕ ਸਭਿਆਚਾਰ ਨਾਲ ਜੋੜਨ ਦੇ ਨਾਲ-ਨਾਲ ਸਕੂਲ, ਮਾਪਿਆਂ ਅਤੇ ਵਿਦਿਆਰਥੀਆਂ ਵਿਚਕਾਰ ਆਪਸੀ ਸਾਂਝ ਅਤੇ ਪਿਆਰ ਨੂੰ ਮਜ਼ਬੂਤ ਕਰਦੇ ਹਨ। ਵਾਈਸ ਪ੍ਰਿੰਸੀਪਲ ਮੈਡਮ ਸਵਿਤਾ ਰਾਣੀ ਢੀਂਗਰਾ ਦੀ ਅਗਵਾਈ ਅਤੇ ਦੇਖ-ਰੇਖ ਹੇਠ ਕਰਵਾਇਆ ਗਿਆ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਮੈਡਮ ਈਸ਼ਾ, ਮੈਡਮ ਰਮਿੰਦਰ ਕੌਰ, ਮੈਡਮ ਪ੍ਰਿਯੰਕਾ ਅਤੇ ਮੈਡਮ ਕਮਲਾ ਦੇਵੀ ਦਾ ਵਿਸ਼ੇਸ਼ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਲਈ ਉਦਮਤਾ ਸੰਬੰਧੀ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਡਰੱਗ-ਐਂਡ ਸੋਸ਼ਲ ਇਕਨਾਮਿਕ ਸਰਵੇ ਕਰਨ ਵਾਲੇ ਅਮਲੇ ਦਾ ਮਾਣ ਭੱਤਾ ਤੁਰੰਤ ਜਾਰੀ ਕੀਤਾ ਜਾਵੇ-ਆਗੂ
Ad Position 24