12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਨਤੀਜਾ ਸ਼ਾਨਦਾਰ ਰਿਹਾ

ਚੱਬੇਵਾਲ, 12 ਅਗਸਤ (ਰਾਜੀਵ ਭਾਰਦਵਾਜ)- ਸੰਤ ਬਾਬਾ ਨਿਹਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵਿਮੈਨ ਚੱਬੇਵਾਲ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ਗਿਆ ਬੀ. ਕਾਮ.

Ad Position 21
No active advertisement
ਅਜੀਤ ਡੈਸਕ 13-08-2026
ਚੱਬੇਵਾਲ, 12 ਅਗਸਤ (ਰਾਜੀਵ ਭਾਰਦਵਾਜ)- ਸੰਤ ਬਾਬਾ ਨਿਹਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵਿਮੈਨ ਚੱਬੇਵਾਲ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ਗਿਆ ਬੀ. ਕਾਮ. ਭਾਗ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੀ ਗਈ ਅੱਵਲ ਰਹੇ ਵਿਦਿਆਰਥੀਆਂ ਦੀ ਸੂਚੀ ਵਿਚ ਕਾਲਜ ਦੀਆਂ 9 ਵਿਦਿਆਰਥਣਾਂ ਦਾ ਨਾਂਅ ਸ਼ਾਮਿਲ ਹੈ। ਇਸ ਖ਼ੁਸ਼ੀ ਦੇ ਮੌਕੇ ਕਾਲਜ ਸਰਪ੍ਰਸਤ ਅਤੇ ਪ੍ਰਧਾਨ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ, ਮਾਤਾ ਯਸ਼ਪਾਲ ਕੌਰ ਤੇ ਬੀਬੀ ਬਲਰਾਜ ਕੌਰ ਵਲੋਂ ਅੱਵਲ ਸੂਚੀ ’ਚ ਸ਼ਾਮਿਲ ਵਿਦਿਆਰਥਣਾਂ, ਪ੍ਰੋਫੈਸਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਬੱਚੀਆਂ ਨੂੰ ਅੱਗੇ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸੰਤ ਬਾਬਾ ਨਿਹਾਲ ਸਿੰਘ ਨੇ ਕਿਹਾ ਕਿ ਇਹ ਕਾਲਜ, ਇਲਾਕੇ ਤੇ ਮਾਪਿਆ ਲਈ ਬੇਹੱਦ ਮਾਣ ਤੇ ਖ਼ੁਸ਼ੀ ਦੀ ਗੱਲ ਹੈ । ਇਸ ਦੌਰਾਨ ਕਾਲਜ ਡਾਇਰੈਕਟਰ ਡਾ. ਮਨਜੀਤ ਕੌਰ ਨੇ ਦੱਸਿਆ ਕਿ ਮਨਪ੍ਰੀਤ ਕੌਰ ਸਪੁੱਤਰੀ ਜਰਨੈਲ ਸਿੰਘ ਨੇ 85 ਫ਼ੀਸਦੀ ਅੰਕ ਲੈ ਕੇ ਪਹਿਲਾ, ਤਰਵੀਨ ਕੌਰ ਬੈਂਸ ਸਪੁੱਤਰੀ ਬਲਵਿੰਦਰ ਸਿੰਘ ਬੈਂਸ ਨੇ 83.3 ਫ਼ੀਸਦੀ ਅੰਕ ਲੈ ਕੇ ਦੂਜਾ, ਹਰਲੀਨ ਕੌਰ ਸਪੁੱਤਰੀ ਵਰਿੰਦਰਜੀਤ ਸਿੰਘ ਅਤੇ ਕਿਰਨਦੀਪ ਕੌਰ ਸਪੁੱਤਰੀ ਜਸਵੀਰ ਸਿੰਘ ਨੇ 81.7 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਸੰਗੀਤਾ ਰਾਮਗੜ੍ਹੀਆ ਤੇ ਸੰਮਤੀ ਮੈਂਬਰ ਜੀਵਨ ਕੁਮਾਰੀ ਨੇ ਤੀਰਥ ਬੱਸ ਯਾਤਰਾ ਨੂੰ ਰਵਾਨਾ ਕੀਤਾ ਅਗਲੀ ਖ਼ਬਰ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਲਈ ਉਦਮਤਾ ਸੰਬੰਧੀ ਵਿਸ਼ੇਸ਼ ਲੈਕਚਰ
Ad Position 24