13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਮਲੇ ਹੌਸਲੇ ਨਹੀਂ ਤੋੜ ਸਕਦੇ, ਨਾ ਹੀ ਸੱਚ ਦੀ ਆਵਾਜ਼ ਦਬਾ ਸਕਦੇ ਨੇ-ਹਰਪ੍ਰੀਤ ਸਿੰਘ ਸਿੰਮਕ

ਇਆਲੀ/ਥਰੀਕੇ, 13 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਹਮਲਾ ਸਿਰਫ਼ ਇਕ ਵਿਅਕਤੀ ’ਤੇ ਹਮਲਾ ਨਹੀਂ, ਸਗੋਂ ਪੰਜਾਬ ਦੀ ਲੋਕਤੰਤਰਿਕ ਸੋਚ, ਸਿਆਸੀ ਸਹਿਣਸ਼ੀਲਤਾ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ’ਤੇ ਹਮਲਾ ਹੈ। ਇਸ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਥੋੜ੍ਹੀ ਹੈ।

Ad Position 21
No active advertisement
ਅਜੀਤ ਡੈਸਕ 14-08-2026
ਇਆਲੀ/ਥਰੀਕੇ, 13 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਹਮਲਾ ਸਿਰਫ਼ ਇਕ ਵਿਅਕਤੀ ’ਤੇ ਹਮਲਾ ਨਹੀਂ, ਸਗੋਂ ਪੰਜਾਬ ਦੀ ਲੋਕਤੰਤਰਿਕ ਸੋਚ, ਸਿਆਸੀ ਸਹਿਣਸ਼ੀਲਤਾ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ’ਤੇ ਹਮਲਾ ਹੈ। ਇਸ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਥੋੜ੍ਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿਆਸੀ ਮੈਦਾਨ ਵਿਚ ਬਰਾਬਰੀ ਨਾਲ ਮੁਕਾਬਲਾ ਕਰਨ ਦਾ ਹੌਸਲਾ ਨਹੀਂ ਰਹਿੰਦਾ, ਤਾਂ ਕੁੱਝ ਲੋਕ ਹਿੰਸਾ ਅਤੇ ਡਰ ਦਾ ਸਹਾਰਾ ਲੈਣ ਦੀ ਕੋਸ਼ਿਸ਼ ਕਰਦੇ ਹਨ, ਪਰ ਹਿੰਸਾ ਨਾਲ ਨਾ ਤਾਂ ਵਿਚਾਰਾਂ ਨੂੰ ਦਬਾਇਆ ਜਾ ਸਕਦਾ ਹੈ ਅਤੇ ਨਾ ਹੀ ਸੱਚ ਦੀ ਆਵਾਜ਼ ਨੂੰ ਚੁੱਪ ਕਰਵਾਇਆ ਜਾ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਤੰਤਰ, ਪੰਜਾਬ ਦੇ ਹੱਕਾਂ ਅਤੇ ਸੱਚ ਦੀ ਆਵਾਜ਼ ਨੂੰ ਬੁਲੰਦ ਕਰਦਾ ਆਇਆ ਹੈ ਅਤੇ ਅੱਗੇ ਵੀ ਕਰਦਾ ਰਹੇਗਾ। 13 ਐਲਡੀਐਚ41 ਹਰਪ੍ਰੀਤ ਸਿੰਘ ਸਿੰਮਕ
Ad Position 22
No active advertisement
ਪਿਛਲੀ ਖ਼ਬਰ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਏ ਸ਼ਰਧਾਲੂ ਅਗਲੀ ਖ਼ਬਰ ਗਿਆਨ ਸਿੰਘ ਰਾੜੇਵਾਲ ਮਾਰਕੀਟ ’ਚ ਨਾਜਾਇਜ਼ ਕਬਜ਼ਿਆਂ ’ਤੇ ਟਰੱਸਟ ਦਾ ਚੱਲਿਆ ਬੁਲਡੋਜ਼ਰ
Ad Position 24