‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਏ ਸ਼ਰਧਾਲੂ
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦਾ ਮਾਹੌਲ ਅੱਜ ‘ਹਰ ਹਰ ਮਹਾਦੇਵ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਗਤੀ ਸੰਧਿਆ ਵਿਚ ਸ਼ਰਧਾਲੂਆਂ ਨਾਲ ਸ਼ਾਮਿਲ ਹੋਏ। ਸਮਾਗਮ ਦੌਰਾਨ ਆਪ ਸੁਪਰੀਮੋ ਨੇ ਸੂਬੇ ਦੀ ਅਮੀਰ ਅਧਿਆਤਮਿਕ ਅਤੇ ਸਭਿਆਚਾਰਕ ਵਿਰਾਸਤ ਨੂੰ ਮਨਾਉਣ ਲਈ ਭਗਵੰਤ ਮਾਨ ਸਰਕਾਰ ਦੇ ਯਤਨਾਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ‘ਹਮਾਰੇ ਰਾਮ’ ਨਾਟਕ ਦੀ ਪੂਰੇ ਪੰਜਾਬ ਵਿਚ ਬਹੁਤ ਸ਼ਲਾਘਾ ਹੋ ਰਹੀ ਹੈ।
ਭ
ਭਗਤੀ ਸੰਧਿਆ ’ਚ ਹਾਜ਼ਰ ਸੰਗਤਾਂ ਦਾ ਭਾਰੀ ਇਕੱਠ। ਤਸਵੀਰ: ਹਮਸ਼ਾਇਨ ਸਟੂਡੀਓ
ਢੰਡਾਰੀ ਖ਼ੁਰਦ ਲੁਧਿਆਣਾ ਸਥਿਤ ਨੋਵਲਟੀ ਵੀਲਜ਼ ਮਹਿੰਦਰਾ ਦੇ ਸ਼ੋਅਰੂਮ ਵਿਖੇ ਸਕੋਰਪੀਓ-ਐਨ ਦੀ ਲਾਂਚਿੰਗ ਸਮੇਂ ਡਾਇਰੈਕਟਰ ਲਵਤੇਸ਼ ਸਿੰਘ ਸਚਦੇਵ, ਉਨ੍ਹਾਂ ਨਾਲ ਅਮਿਤੇਸ਼ ਸਿੰਘ ਸਚਦੇਵ ਅਤੇ ਹੋਰ। ਅਜੀਤ ਤਸਵੀਰ
14-08-2026
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦਾ ਮਾਹੌਲ ਅੱਜ ‘ਹਰ ਹਰ ਮਹਾਦੇਵ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਗਤੀ ਸੰਧਿਆ ਵਿਚ ਸ਼ਰਧਾਲੂਆਂ ਨਾਲ ਸ਼ਾਮਿਲ ਹੋਏ। ਸਮਾਗਮ ਦੌਰਾਨ ਆਪ ਸੁਪਰੀਮੋ ਨੇ ਸੂਬੇ ਦੀ ਅਮੀਰ ਅਧਿਆਤਮਿਕ ਅਤੇ ਸਭਿਆਚਾਰਕ ਵਿਰਾਸਤ ਨੂੰ ਮਨਾਉਣ ਲਈ ਭਗਵੰਤ ਮਾਨ ਸਰਕਾਰ ਦੇ ਯਤਨਾਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ‘ਹਮਾਰੇ ਰਾਮ’ ਨਾਟਕ ਦੀ ਪੂਰੇ ਪੰਜਾਬ ਵਿਚ ਬਹੁਤ ਸ਼ਲਾਘਾ ਹੋ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਤਜਰਬੇਕਾਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਅਦਾਕਾਰੀ ਵਾਲੇ ਇਸ ਨਾਟਕ ਲਈ ਪਹਿਲਾਂ ਹੀ ਆਪਣੇ ਮੁਫ਼ਤ ਪਾਸ ਬੁੱਕ ਕਰਨ ਦੀ ਅਪੀਲ ਕੀਤੀ, ਜੋ ਕਿ 4 ਤੇ 5 ਸਤੰਬਰ ਨੂੰ ਹੁਸ਼ਿਆਰਪੁਰ ਵਿਚ ਖੇਡਿਆ ਜਾਵੇਗਾ ਕਿਉਂਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਲਈ ਇਹ ਸ਼ੋਅ ਬਿਲਕੁਲ ਮੁਫ਼ਤ ਕਰਵਾ ਰਿਹਾ ਹੈ। ‘ਹਮਾਰੇ ਰਾਮ’ ਨਾਟਕ ਬਾਰੇ ਗੱਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੋਹਾਲੀ ਵਿੱਚ ‘ਹਮਾਰੇ ਰਾਮ’ ਨਾਮ ਦਾ ਸ਼ਾਨਦਾਰ ਨਾਟਕ ਸ਼ੁਰੂ ਹੋਇਆ ਹੈ ਜਿਸ ਨੇ ਵੀ ਇਹ ਨਾਟਕ ਦੇਖਿਆ ਹੈ, ਉਹ ਕਹਿ ਰਿਹਾ ਹੈ ਕਿ ਉਨ੍ਹਾਂ ਨੇ ਭਗਵਾਨ ਰਾਮ ’ਤੇ ਅਜਿਹਾ ਨਾਟਕ ਪਹਿਲਾਂ ਕਦੇ ਨਹੀਂ ਦੇਖਿਆ। ਇਹ ਨਾਟਕ 4 ਅਤੇ 5 ਸਤੰਬਰ ਨੂੰ ਹੁਸ਼ਿਆਰਪੁਰ ਵਿਚ ਵੀ ਖੇਡਿਆ ਜਾਵੇਗਾ। ਸੀਟਾਂ ਬਹੁਤ ਘੱਟ ਹਨ, ਇਸ ਲਈ ਲੋਕਾਂ ਨੂੰ ਹੁਣੇ ਹੀ ਆਪਣੀਆਂ ਸੀਟਾਂ ਬੁੱਕ ਕਰ ਲੈਣੀਆਂ ਚਾਹੀਦੀਆਂ ਹਨ। ਦੂਜੇ ਸੂਬਿਆਂ ਵਿਚ ਇਸ ਨਾਟਕ ਦੀ ਇੱਕ ਸੀਟ ਦੀ ਕੀਮਤ 8,000 ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਲਈ ਇਸ ਨੂੰ ਬਿਲਕੁਲ ਮੁਫ਼ਤ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ‘ਹਰ ਹਰ ਮਹਾਦੇਵ’ ਤੇ ’ਜੈਕਾਰਾ ਵੀਰ ਬਜਰੰਗੀ’ ਨਾਲ ਕੀਤੀ। ਭਗਤੀ ਸੰਧਿਆ ਦੌਰਾਨ ਉਨ੍ਹਾਂ ਕਿਹਾ ਕਿ ਸਾਉਣ ਦਾ ਪਵਿੱਤਰ ਮਹੀਨਾ ਚੱਲ ਰਿਹਾ ਹੈ ਤੇ ਇਹ ਭਗਵਾਨ ਸ਼ਿਵ ਦੀ ਮਹਿਮਾ ਹੈ। ਕਾਂਵੜੀਏ ਆਪਣੀ ਸ਼ਰਧਾ ਨਾਲ ਆਪਣੇ-ਆਪਣੇ ਪੂਜਾ ਸਥਾਨਾਂ ਵੱਲ ਜਾ ਰਹੇ ਹਨ। ਮਾਤਾ ਚਿੰਤਪੁਰਨੀ ਦੇ ਰਸਤੇ ’ਚ ਲੰਗਰ ਲਗਾਏ ਗਏ ਹਨ। ਇੱਥੇ ਬਹੁਤ ਵੱਡਾ ਇਕੱਠ ਹੈ। ਇੱਥੇ ਕਿਸੇ ਨੂੰ ਵੀ ਕੋਈ ਲਾਲਚ ਦੇ ਕੇ ਨਹੀਂ ਲਿਆਂਦਾ ਗਿਆ ਅਤੇ ਨਾ ਹੀ ਕੋਈ ਟਿਕਟ ਵੇਚੀ ਗਈ ਹੈ। ਲੋਕ ਇੱਥੇ ਆਪ ਆਏ ਹਨ। ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਜਿਨ੍ਹਾਂ ਔਰਤਾਂ ਨੂੰ ਅਜੇ ਤੱਕ ਪੈਸੇ ਨਹੀਂ ਮਿਲੇ ਹਨ, ਉਨ੍ਹਾਂ ਨੂੰ ਭਰੋਸਾ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਪੈਸੇ ਉਨ੍ਹਾਂ ਦੇ ਖਾਤਿਆਂ ’ਚ ਵੀ ਪਹੁੰਚ ਜਾਣਗੇ। ਇਸ ਇਕੱਠ ਨੂੰ ਪੰਜਾਬ ਦੇ ਭਾਈਚਾਰੇ ਅਤੇ ਸ਼ਰਧਾ ਦਾ ਇੱਕ ਸ਼ਕਤੀਸ਼ਾਲੀ ਪ੍ਰਗਟਾਵਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਆਪਸੀ ਭਾਈਚਾਰੇ ਦਾ ਇੱਕ ਬਹੁਤ ਵੱਡਾ ਸਬੂਤ ਮੇਰੇ ਸਾਹਮਣੇ ਖੜ੍ਹਾ ਹੈ।