14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਤੇ ਰੁਜ਼ਗਾਰ ਦੇ ਮੌਕੇ ਦੇਣਾ ਸਰਕਾਰ ਦੀ ਮੁੱਖ ਤਰਜੀਹ : ਵਿਧਾਇਕ ਜਸਵੀਰ ਸਿੰਘ ਰਾਜਾ

ਟਾਂਡਾ ਉੜਮੁੜ, 13 ਅਗਸਤ (ਕੁਲਬੀਰ ਸਿੰਘ ਗੁਰਾਇਆ)- ਅੱਜ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਹਰਸੀਪਿੰਡ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ। ਇਸ ਦੇ ਨਾਲ ਹੀ ਪਲੇਸਮੈਂਟ ਰਾਹੀਂ ਨੌਕਰੀਆਂ ਲਈ ਚੁਣੇ ਗਏ ਬੱਚਿਆਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ।

Ad Position 21
No active advertisement
ਅਜੀਤ ਡੈਸਕ 14-08-2026
ਟਾਂਡਾ ਉੜਮੁੜ, 13 ਅਗਸਤ (ਕੁਲਬੀਰ ਸਿੰਘ ਗੁਰਾਇਆ)- ਅੱਜ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਹਰਸੀਪਿੰਡ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ। ਇਸ ਦੇ ਨਾਲ ਹੀ ਪਲੇਸਮੈਂਟ ਰਾਹੀਂ ਨੌਕਰੀਆਂ ਲਈ ਚੁਣੇ ਗਏ ਬੱਚਿਆਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਲਈ ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਬਹੁਤ ਮਹੱਤਵਪੂਰਨ ਹੈ। ਸਰਕਾਰ ਵੱਲੋਂ ਨੌਜਵਾਨਾਂ ਨੂੰ ਕਿੱਤਾਮੁਖੀ ਸਿੱਖਿਆ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਈ.ਟੀ.ਆਈ ਸੰਸਥਾਵਾਂ ਨੌਜਵਾਨਾਂ ਨੂੰ ਵਿਹਾਰਕ ਤੇ ਤਕਨੀਕੀ ਸਿਖਲਾਈ ਦੇ ਕੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਹੋਣ ਦੇ ਯੋਗ ਬਣਾਉਂਦੀਆਂ ਹਨ। ਟੂਲ ਕਿੱਟਾਂ ਮਿਲਣ ਨਾਲ ਵਿਦਿਆਰਥੀਆਂ ਨੂੰ ਆਪਣੀ ਸਿਖਲਾਈ ਨੂੰ ਅਮਲੀ ਰੂਪ ਦੇਣ ਅਤੇ ਭਵਿੱਖ ਵਿਚ ਰੁਜ਼ਗਾਰ ਜਾਂ ਸਵੈ-ਰੁਜ਼ਗਾਰ ਦੇ ਮੌਕੇ ਹਾਸਲ ਕਰਨ ਵਿਚ ਮਦਦ ਮਿਲੇਗੀ। ਇਸ ਮੌਕੇ ਵਿਧਾਇਕ ਰਾਜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ ਅਤੇ ਸੰਸਥਾ ਵੱਲੋਂ ਦਿੱਤੀ ਗਈ ਸਿਖਲਾਈ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਹੁਨਰ ਵਿਚ ਹੋਰ ਨਿਖਾਰ ਲਿਆਉਣ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਗਜੀਤ ਸਿੰਘ ਹਰਸੀ ਪਿੰਡ, ਸੰਗਠਨ ਇੰਚਾਰਜ ਕੇਸ਼ਵ ਸਿੰਘ, ਲਵਪ੍ਰੀਤ ਸਿੰਘ,ਆਈ.ਟੀ.ਆਈ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਨਿੰਦਣਯੋਗ- ਮੰਝਪੁਰ ਅਗਲੀ ਖ਼ਬਰ ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਮੌਤ
Ad Position 24