14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਟਾਂਡਾ ਉੜਮੁੜ, 13 ਅਗਸਤ (ਭਗਵਾਨ ਸਿੰਘ ਸੈਣੀ)- ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਮਿਸਲ ਸ਼ਹੀਦਾ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਤੇ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਦੀ ਦੇਖ-ਰੇਖ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਭ ਤੋਂ ਪਹਿਲਾਂ 10 ਅਗਸਤ ਤੋਂ ਆਰੰਭ ਕੀਤੇ ਗਏ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗਮਾਈ ਵਾਲੇ ਤੇ ਹੋਰਨਾਂ ਰਾਗੀ ਢਾਡੀ ਜਥਿਆਂ ਨੇ ਸਮੂਹ ਸੰਗਤ ਨੂੰ ਮਨੋਹਰ ਸ਼ਬਦ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਦੇ ਹੋਏ ਗੁਰੂ ਚਰਨਾਂ ਨਾਲ ਜੋੜਿਆ।

Ad Position 21
No active advertisement
ਅਜੀਤ, ਜਲੰਧਰ 14-08-2026
ਟਾਂਡਾ ਉੜਮੁੜ, 13 ਅਗਸਤ (ਭਗਵਾਨ ਸਿੰਘ ਸੈਣੀ)- ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਮਿਸਲ ਸ਼ਹੀਦਾ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਤੇ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਦੀ ਦੇਖ-ਰੇਖ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਭ ਤੋਂ ਪਹਿਲਾਂ 10 ਅਗਸਤ ਤੋਂ ਆਰੰਭ ਕੀਤੇ ਗਏ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗਮਾਈ ਵਾਲੇ ਤੇ ਹੋਰਨਾਂ ਰਾਗੀ ਢਾਡੀ ਜਥਿਆਂ ਨੇ ਸਮੂਹ ਸੰਗਤ ਨੂੰ ਮਨੋਹਰ ਸ਼ਬਦ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਦੇ ਹੋਏ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਤੇ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਨੇ ਇਲਾਕੇ ਦੇ ਵੱਖ-ਵੱਖ ਪਿੰਡਾਂ ’ਚੋਂ ਪਹੁੰਚੀ ਵੱਡੀ ਗਿਣਤੀ ਵਿਚ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਵੇਵਜ ਹਸਪਤਾਲ ਟਾਂਡਾ ਵਲੋਂ ਮੁਫ਼ਤ ਮੈਡੀਕਲ ਸਿਹਤ ਜਾਂਚ ਕੈਂਪ ਲਗਾਉਂਦੇ ਹੋਏ ਸਮਾਗਮ ਵਿਚ ਪਹੁੰਚੇ ਸ਼ਰਧਾਲੂਆਂ ਦੀ ਸੇਵਾ ਕੀਤੀ ਗਈ। ਵੇਵਜ ਹਸਪਤਾਲ ਟਾਂਡਾ ਦੇ ਡਾਇਰੈਕਟਰ ਡਾਕਟਰ ਲਵਪ੍ਰੀਤ ਸਿੰਘ ਪਾਬਲਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਡਾ. ਪ੍ਰਭਜੋਤ ਸਿੰਘ, ਸਿਮਰਨ ਕੌਰ, ਦਿਲਜੀਤ ਕੌਰ, ਜਸਮੀਨ ਕੌਰ ਅਤੇ ਬਲਜਿੰਦਰ ਸਿੰਘ ਜੀ ਟੀਮ ਨੇ ਸੇਵਾਵਾਂ ਪ੍ਰਦਾਨ ਕਰਦੇ ਹੋਏ ਸ਼ਰਧਾਲੂਆਂ ਦੀ ਸਿਹਤ ਸਬੰਧੀ ਜਾਂਚ ਕੀਤੀ ਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸੇ ਦੌਰਾਨ ਹੀ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਤੇ ਭਾਈ ਹਰਪ੍ਰੀਤ ਸਿੰਘ ਨੇ ਅਖੰਡ ਪਾਠ ਦੀ ਸੇਵਾ ਨਿਭਾਉਣ ਵਾਲੇ ਪਰਿਵਾਰਾਂ ਤੇ ਕੈਂਪ ਵਿਚ ਸੇਵਾਵਾਂ ਪ੍ਰਦਾਨ ਕਰਨ ਵਾਲੀ ਡਾਕਟਰੀ ਟੀਮ ਦਾ ਸਨਮਾਨ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਜਾਣ ਵਾਲੇ ਰੋਸ ਮਾਰਚ ’ਚ ਵੱਡੀ ਗਿਣਤੀ ’ਚ ਸੰਗਤ ਕਰੇਗੀ ਸ਼ਮੂਲੀਅਤ -ਸਿੰਗੜੀਵਾਲ ਅਗਲੀ ਖ਼ਬਰ ਹੁਸ਼ਿਆਰਪੁਰ-ਚਿੰਤਪੁਰਨੀ ਮਾਰਗ ’ਤੇ ਟਰੱਕ ਪਲਟਿਆ
Ad Position 24