14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਦਿਆਲ ਹੈਰੀਟੇਜ ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ

ਲੁਧਿਆਣਾ, 13 ਅਗਸਤ (ਭੁਪਿੰਦਰ ਸਿੰਘ ਬੈਂਸ)-ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਖੇ ਪੰਜਾਬੀ ਲੋਕ ਪਰੰਪਰਾਵਾਂ ਨੂੰ ਸਮਰਪਿਤ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 14-08-2026
ਲੁਧਿਆਣਾ, 13 ਅਗਸਤ (ਭੁਪਿੰਦਰ ਸਿੰਘ ਬੈਂਸ)-ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਖੇ ਪੰਜਾਬੀ ਲੋਕ ਪਰੰਪਰਾਵਾਂ ਨੂੰ ਸਮਰਪਿਤ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਐਡਵੋਕੇਟ ਨਿਧੀ ਗੁਪਤਾ, ਕੋਮਲ ਮਨੋਚਾ, ਜਸਪ੍ਰੀਤ ਕੌਰ ਅਤੇ ਸਤਵਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਗਿੱਧਾ, ਭੰਗੜਾ ਅਤੇ ਲੋਕ ਗੀਤਾਂ ਦੀ ਪੇਸ਼ਕਾਰੀਆਂ ਰਾਹੀਂ ਪੰਜਾਬੀ ਸਭਿਆਚਾਰ ਦੀ ਖ਼ੂਬਸੂਰਤ ਝਲਕ ਪੇਸ਼ ਕੀਤੀ। ਮਹਿੰਦੀ ਅਤੇ ਝੂਲਿਆਂ ਨੇ ਤੀਜ ਦੇ ਮਾਹੌਲ ਨੂੰ ਹੋਰ ਰੰਗੀਨ ਬਣਾ ਦਿੱਤਾ। ਪ੍ਰਿੰਸੀਪਲ ਸੁਨੀਤਾ ਜਾਨਸਨ ਨੇ ਪ੍ਰੋਗਰਾਮ ਦਾ ਸੰਚਾਲਨ ਕਰਦਿਆਂ ਸਾਰੇ ਮਹਿਮਾਨਾਂ, ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਕਮਲ ਦਿਆਲ, ਪ੍ਰਿੰਸੀਪਲ ਬਲਵੀਰ ਕੌਰ, ਪ੍ਰਧਾਨ ਐਡਵੋਕੇਟ ਸੰਕੇਤ ਦਿਆਲ ਅਤੇ ਵਾਇਸ ਪ੍ਰਧਾਨ ਸਰਗਰਮ ਵੀ ਹਾਜ਼ਰ ਸਨ। 13 ਐਲਡੀਐਚ43 ਦਿਆਲ ਹੈਰੀਟੇਜ ਕਾਨਵੈਂਟ ਸਕੂਲ ’ਚ ਮਨਾਏ ਤੀਜ ਦੇ ਤਿਉਹਾਰ ਦੌਰਾਨ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਸਨਮਾਨਿਤ ਕਰਦੇ ਸਕੂਲ ਪ੍ਰਬੰਧਕ ਕਮਲ ਦਿਆਲ, ਸਰਗਰਮ ਤੇ ਹੋਰ।
Ad Position 22
No active advertisement
ਪਿਛਲੀ ਖ਼ਬਰ ਨੋਵਲਟੀ ਵੀਲਜ਼ ਮਹਿੰਦਰਾ ਵਲੋਂ ਲੁਧਿਆਣਾ ’ਚ ਸਕੋਰਪੀਓ-ਐਨ ਦੀ ਸ਼ਾਨਦਾਰ ਲਾਂਚਿੰਗ ਅਗਲੀ ਖ਼ਬਰ ਹਮਲੇ ਹੌਸਲੇ ਨਹੀਂ ਤੋੜ ਸਕਦੇ, ਨਾ ਹੀ ਸੱਚ ਦੀ ਆਵਾਜ਼ ਦਬਾ ਸਕਦੇ ਨੇ-ਹਰਪ੍ਰੀਤ ਸਿੰਘ ਸਿੰਮਕ
Ad Position 24