14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਲੁਧਿਆਣਾ ਦੀ ਡਰਾਫਟ ਵੋਟਰ ਸੂਚੀ ਜਾਰੀ, 22, ਲੱਖ 67 ਹਜ਼ਾਰ, 911 ਵੋਟਰ ਦਰਜ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)- ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ 1 ਅਕਤੂਬਰ 2026 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਅੱਜ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰਵਾਈ ਗਈ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

Ad Position 21
No active advertisement
ਡਰਾਫਟ ਵੋਟਰ ਸੂਚੀ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ। ਅਜੀਤ ਤਸਵੀਰ 14-08-2026
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)- ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ 1 ਅਕਤੂਬਰ 2026 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਅੱਜ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰਵਾਈ ਗਈ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵਲੋਂ ਦੱਸਿਆ ਗਿਆ ਕਿ ਡਰਾਫਟ ਵੋਟਰ ਸੂਚੀ ਵਿਚ ਕੁੱਲ ਵੋਟਰਾਂ ਦੀ ਗਿਣਤੀ 22,67,911 ਹੈ। ਜਿਸ ਵਿਚ 11,96,869 ਪੁਰਸ਼, 10,70,962 ਔਰਤਾਂ, 80 ਟ੍ਰਾਂਸਜੈਂਡਰ, 57 ਐਨ.ਆਰ.ਆਈ ਵੋਟਰ ਸ਼ਾਮਿਲ ਹਨ। ਪੋਲਿੰਗ ਸਟੇਸ਼ਨ ਦੀ ਰੇਸ਼ਲਾਈਜੇਸ਼ਨ ਉਪਰੰਤ 3031 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਜਿਨ੍ਹਾਂ ਵਿਚ 1528 ਸ਼ਹਿਰੀ ਅਤੇ 1503 ਪੇਂਡੂ ਪੋਲਿੰਗ ਸਟੇਸ਼ਨ ਹਨ। ਜ਼ਿਲ੍ਹਾ ਚੋਣ ਅਫਸਰ ਲੁਧਿਆਣਾ ਵਲੋਂ ਦੱਸਿਆ ਗਿਆ ਕਿ ਡਰਾਫਟ ਵੋਟਰ ਸੂਚੀ-2026 ਵੈਬਸਾਈਟ ‘ਤੇ ਅਪਲੋਡ ਕੀਤੀ ਜਾ ਚੁੱਕੀ ਹੈ। ਜੇਕਰ ਕਿਸੇ ਨੇ ਵੀ ਆਪਣੀ ਵੋਟ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਹੈ ਤਾਂ ਉਹ ਇਸ ਸਾਈਟ ‘ਤੇ ਜਾ ਕੇ ਦੇਖ ਸਕਦਾ ਹਾਂ। ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫ਼ਤਰਾਂ ਵਿਖੇ ਵੀ ਵੋਟਰ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ। ਵੋਟਰ ਆਪਣੀ ਵੋਟ ਦੇਖਣ ਲਈ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫਤਰ ਵਿਖੇ ਜਾ ਕੇ ਵੀ ਆਪਣੀ ਵੋਟ ਦੀ ਪੁਸ਼ਟੀ ਕਰ ਸਕਦੇ ਹਨ। ਇਸ ਤੋਂ ਇਲਾਵਾ ਸਮੂਹ ਬੂਥ ਲੈਵਲ ਅਫਸਰਾਂ ਵਲੋਂ 16 ਅਗਸਤ (ਦਿਨ ਐਤਵਾਰ) ਨੂੰ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ‘ਤੇ ਸਪੈਸਲ ਕੈਂਪ ਲਗਾਏ ਜਾਣੇ ਹਨ। ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 1 ਅਕਤੂਬਰ, 2026 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿਚ ਸ਼ਾਮਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। ਵਿਦੇਸ਼ੀ/ਐਨ.ਆਰ.ਆਈ ਵੋਟਰ ਫਾਰਮ ਨੰਬਰ 61 ਭਰਕੇ ਆਪਣੀ ਵੋਟ ਬਣਵਾ ਸਕਦੇ ਹਨ। ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਦੀ ਮੌਤ ਹੋ ਗਈ ਹੈ, ਤਾਂ ਉਸਦੀ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਸੂਚੀ ਜਾਂ ਵੋਟਰ ਸ਼ਨਾਖਤੀ ਕਾਰਡ ਵਿਚ ਦਰਜ ਵੇਰਵਿਆਂ ਦੀ ਦਰੁਸਤੀ ਅਤੇ ਇੱਕ ਪੋਲਿੰਗ ਏਰੀਏ ਤੋਂ ਦੂਜੇ ਪੋਲਿੰਗ ਏਰੀਏ ਵਿਚ ਸਿਫ਼ਟ ਕਰਕੇ ਨਵੇਂ ਪੋਲਿੰਗ ਏਰੀਏ ਵਿਚ ਆਪਣਾ ਨਾਮ ਰਜਿਸਟਰ ਕਰਵਾਉਣ ਅਤੇ ਆਪਣਾ ਡੁਪਲੀਕੇਟ ਵੋਟਰ ਸ਼ਨਾਖਤੀ ਕਾਰਡ ਬਣਵਾਉਣ ਲਈ ਫਾਰਮ ਨੰਬਰ 8 ਭਰਕੇ ਸਬੰਧਤ ਪੋਲਿੰਗ ਸਟੇਸ਼ਨ ਦੇ ਬੂਥ ਲੈਵਲ ਅਫਸਰਾਂ, ਸਬੰਧਤ ਚੋਣਕਾਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਿਚ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਇਹ ਸਾਰੇ ਫਾਰਮ ਆਨ-ਲਾਈਨ ਵਿਧੀ ਦਾ ਉਪਯੋਗ ਕਰਕੇ ਭਾਰਤ ਚੋਣ ਕਮਿਸ਼ਨ ਵਲੋਂ ਤਿਆਰ ਕੀਤੇ ਗਏ ਪੋਰਟਲ ਜਾਂ ਵੋਟਰ ਹੈਲਪਲਾਈਨ ਮੋਬਾਇਲ ਐਪ ਰਾਹੀਂ ਭਰਕੇ ਅਤੇ ਇਸ ਸਬੰਧੀ ਲੋੜੀਂਦੇ ਦਸਤਾਵੇਜ਼ (ਬਿਨੈਕਾਰ ਦੀ ਫੋਟੋ, ਉਮਰ ਸਬੰਧੀ ਅਤੇ ਰਿਹਾਇਸ਼ ਸਬੰਧੀ ਦਸਤਾਵੇਜ਼) ਅਪਲੋਡ ਕਰਕੇ ਆਪਣਾ ਦਾਅਵਾ ਜਾਂ ਇਤਰਾਜ ਵੀ ਦਿੱਤਾ ਜਾ ਸਕਦਾ ਹੈ। ਉਕਤ ਤੋਂ ਇਲਾਵਾ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਵਲੋਂ ਦੱਸਿਆ ਗਿਆ ਹੈ ਕਿ ਡਰਾਫਟ ਵੋਟਰ ਸੂਚੀ ਵਿਚ ਜੋ ਵੋਟਰ ਮੈਪ ਨਾ ਕੀਤੇ/ਅਸੰਗਤੀਆਂ ਹਨ, ਉਨ੍ਹਾਂ ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਲੋਂ ਨੋਟਿਸ ਜਾਰੀ ਕੀਤਾ ਜਾਵੇਗਾ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਦਸਤਾਵੇਜ ਪ੍ਰਾਪਤ ਕਰਕੇ ਪੋਰਟਲ ‘ਤੇ ਅਪਲੋਡ ਕੀਤੇ ਜਾਣਗੇ। ਇਸ ਲਈ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਸ ਸਮੇਂ ਉਨ੍ਹਾਂ ਨੂੰ ਨੋਟਿਸ ਪ੍ਰਾਪਤ ਹੁੰਦਾ ਹੈ ਤਾਂ ਨਿਰਧਾਰਤ ਮਿਤੀ, ਸਮਾਂ ਅਤੇ ਸਥਾਨ ਤੇ ਪਹੁੰਚ ਕੇ ਲੋੜੀਦੇ ਦਸਤਾਵੇਜ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨੂੰ ਮਹੁੱਈਆ ਕਰਵਾਉਣੇ ਯਕੀਨੀ ਬਣਾਏ ਜਾਣ।
Ad Position 22
No active advertisement
ਪਿਛਲੀ ਖ਼ਬਰ ਉਪ ਕੁਲਪਤੀ ਡਾ: ਗੋਸਲ ਨੂੰ ਦਿੱਤੀ ਜਾਵੇ ਚਾਰ ਸਾਲ ਦੀ ਐਕਸਟੈਨਸ਼ਨ-ਪ੍ਰਧਾਨ ਬਲਦੇਵ ਸਿੰਘ ਵਾਲੀਆ ਅਗਲੀ ਖ਼ਬਰ ਲੁਧਿਆਣਾ ਦੇ ਕੌਮੀ ਮਾਰਗ ‘ਤੇ ਇਸ਼ਤਿਹਾਰਬਾਜ਼ੀ ਅਤੇ ਕੰਕਰੀਟਕਰਨ ਦਾ ਮਾਮਲਾ ਗਰਮਾਇਆ
Ad Position 24