ਸੇਂਟ ਸੋਲਜਰ ਸਕੂਲਾਂ ’ਚ 80ਵਾਂ ਆਜ਼ਾਦੀ ਦਿਵਸ ਮਨਾਇਆ
ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਾਰੇ ਸਕੂਲਾਂ ‘ਚ 79ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲਾਂ ਤੇ ਡਾਇਰੈਕਟਰਾਂ ਵੱਲੋਂ ਤਿਰੰਗਾ ਲਹਿਰਾਇਆ ਗਿਆ।
ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਾਰੇ ਸਕੂਲਾਂ ‘ਚ 79ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲਾਂ ਤੇ ਡਾਇਰੈਕਟਰਾਂ ਵੱਲੋਂ ਤਿਰੰਗਾ ਲਹਿਰਾਇਆ ਗਿਆ। ਐੱਨ.ਸੀ.ਸੀ. ਕੈਡਿਟਾਂ, ਐੱਨ.ਐੱਸ.ਐੱਸ. ਯੂਨਿਟਾਂ ਤੇ ਵਿਦਿਆਰਥੀਆਂ ਨੇ ਮਾਰਚ ਪਾਸਟ ਕਰਕੇ ਤਿਰੰਗੇ ਨੂੰ ਸਲਾਮੀ ਦਿੱਤੀ ਅਤੇ ਵੱਖ-ਵੱਖ ਦੇਸ਼ ਭਗਤੀ ਦੇ ਪ੍ਰੋਗਰਾਮ ਪੇਸ਼ ਕਰ ਕੇ ਪੂਰੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਆਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਦੇ ਜੀਵਨ, ਸੰਘਰਸ਼ ਤੇ ਯੋਗਦਾਨ ‘ਤੇ ਕੋਰੀਓਗ੍ਰਾਫੀ ਪੇਸ਼ਕਾਰੀ ਰਾਹੀਂ ਉਨ੍ਹਾਂ ਨੂੰ ਸਲਾਮੀ ਦਿੱਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ, ਲੋਕ ਗੀਤਾਂ, ਭੰਗੜੇ ਅਤੇ ਗਿੱਧੇ ਰਾਹੀਂ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ। ਚੇਅਰਪਰਸਨ ਸੰਗੀਤਾ ਚੋਪੜਾ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦੇ ਨਿਰਮਾਣ ‘ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।