15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ‘ਚ ਰੈੱਡ ਰਨ ਮੈਰਾਥਨ ਕਰਵਾਈ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਹੁਸ਼ਿਆਰਪੁਰ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਦੀ ਅਗਵਾਈ ਹੇਠ ਰੈੱਡ ਰਨ ਮੈਰਾਥਨ ਕਰਵਾਈ ਗਈ। ਜਿਸ ਨੂੰ ਮੁੱਖ ਮਹਿਮਾਨ ਡਾ.

Ad Position 21
No active advertisement
ਅਜੀਤ ਡੈਸਕ 15-08-2026
ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਹੁਸ਼ਿਆਰਪੁਰ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਦੀ ਅਗਵਾਈ ਹੇਠ ਰੈੱਡ ਰਨ ਮੈਰਾਥਨ ਕਰਵਾਈ ਗਈ। ਜਿਸ ਨੂੰ ਮੁੱਖ ਮਹਿਮਾਨ ਡਾ. ਕੁਲਵਿੰਦਰ ਸਿੰਘ ਐਨ.ਐਸ.ਐਸ.ਨੋਡਲ ਅਫ਼ਸਰ ਆਈ.ਕੇ.ਜੀ.ਪੀ.ਟੀ.ਯੂ. ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। 5 ਕਿੱਲੋਮੀਟਰ ਦੀ ਇਸ ਮੈਰਾਥਨ ਵਿਚ 100 ਤੋਂ ਵੱਧ ਰੈੱਡ ਰਿਬਨ ਕਲੱਬਾਂ ਦੇ ਵਲੰਟੀਅਰ ਸ਼ਾਮਿਲ ਹੋਏ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੀਤ ਕੋਹਲੀ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿਚ ਹੈ ਅਤੇ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਬਹੁਤ ਜ਼ਰੂਰੀ ਹੈ। ਡਾ. ਕੁਲਵਿੰਦਰ ਸਿੰਘ ਐਨ.ਐਸ.ਐਸ. ਨੋਡਲ ਅਫ਼ਸਰ ਆਈ.ਕੇ.ਜੀ.ਪੀ.ਟੀ.ਯੂ. ਨੇ ਯੁਵਕ ਸੇਵਾਵਾਂ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਅਜਿਹੀਆਂ ਗਤੀਵਿਧੀਆਂ ਲਗਾਤਾਰ ਚੱਲਦੀਆਂ ਰਹਿਣੀਆਂ ਚਾਹੀਦੀਆਂ ਹਨ। ਮੈਰਾਥਨ ਦੇ ਜੇਤੂਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਲੜਕੀਆਂ ਵਿਚ ਪਹਿਲੇ ਸਥਾਨ ‘ਤੇ ਜੀ.ਟੀ.ਬੀ. ਖ਼ਾਲਸਾ ਕਾਲਜ ਦਸੂਹਾ ਦੀ ਮਨਦੀਪ ਕੌਰ, ਦੂਜੇ ਸਥਾਨ ‘ਤੇ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਟਾਂਡਾ ਦੀ ਸਿਮਰਨ ਅਤੇ ਤੀਜੇ ਸਥਾਨ ‘ਤੇ ਬਾਬਾ ਔਗੜ ਸ੍ਰੀ ਫ਼ਤਿਹ ਨਾਥ ਜੀ ਗਰਲਜ਼ ਕਾਲਜ ਜੇਜੋਂ ਦੋਆਬਾ ਤੋਂ ਅਰਪਿਤਾ ਰਹੀ। ਲੜਕਿਆਂ ਵਿਚੋਂ ਪਹਿਲੇ ਸਥਾਨ ‘ਤੇ ਰਿਆਤ ਬਾਹਰਾ ਯੂਨੀਵਰਸਿਟੀ ਤੋਂ ਹਰਸ਼ਦੀਪ ਸਿੰਘ ਤੇ ਦੂਜਾ ਸਥਾਨ ‘ਤੇ ਰਾਮ ਸਿੰਘ ਸਰਕਾਰੀ ਕਾਲਜ ਹੁਸ਼ਿਆਰਪੁਰ ਅਤੇ ਤੀਜੇ ਸਥਾਨ ‘ਤੇ ਤੁਸ਼ਾਰ ਜੁਮਾਲ ਸਿੰਘ ਪੰ . ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ ਹੁਸ਼ਿਆਰਪੁਰ ਰਿਹਾ। ਜੇਤੂਆਂ ਨੂੰ ਕ੍ਰਮਵਾਰ 4,000 ਰੁਪਏ, 3,000 ਰੁਪਏ ਅਤੇ 2,000 ਰੁਪਏ ਦੇ ਇਨਾਮ ਵਜੋਂ ਦਿੱਤੇ ਗਏ। ਇਸ ਮੌਕੇ ਕੁਲਵਿੰਦਰ ਸਿੰਘ. ਪ੍ਰੋ. ਅਨੁਅਕਾਸ਼ਾ, ਡਾ. ਗਗਨਦੀਪ ਕੌਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਹਰੀ ਸਿੰਘ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਤਕਨਾਲੋਜੀ ’ਚ ਐੱਮ.ਬੀ.ਏ. ਦੇ ਨਵੇਂ ਬੈਚ ਦਾ ਸ਼ੁੱਭ ਆਰੰਭ ਅਗਲੀ ਖ਼ਬਰ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਨਤੀਜਿਆਂ ’ਚ ਜ਼ਿਲ੍ਹਾ ਪੱਧਰ ’ਤੇ ਮਾਰੀਆਂ ਮੱਲਾਂ
Ad Position 24