15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਅਤਿ ਨਿੰਦਣਯੋਗ - ਗਿਫਟਾ ਬਲਜੀਤ ਸਿੰਘ ਗਿਫਟਾ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ‘ਤੀਆਂ ਰੰਗਲੇ ਪੰਜਾਬ ਦੀਆਂ’ ਤਿਉਹਾਰ ਮਨਾਇਆ

ਹੁਸ਼ਿਆਰਪੁਰ, 14 ਅਗਸਤ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਪੰਜਾਬੀ ਸੱਭਿਆਚਾਰ ਦਾ ਪ੍ਰਤੀਕ ‘ਤੀਆਂ ਰੰਗਲੇ ਪੰਜਾਬ ਦੀਆਂ’ ਤਿਉਹਾਰ ਬੜੇ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰੋ.

Ad Position 21
No active advertisement
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਮਨਾਏ ‘ਤੀਆਂ ਰੰਗਲੇ ਪੰਜਾਬ ਦੀਆਂ’ ਤਿਉਹਾਰ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੀਆਂ ਹੋਈਆਂ ਵਿਦਿਆਰਥਣਾਂ। ਨਾਲ ਹਾਜ਼ਰ ਉਪ-ਕੁਲਪਤੀ ਪ੍ਰੋ. ਪਲਵਿੰਦਰ ਸਿੰਘ ਤੇ ਹੋਰ। 15-08-2026
ਹੁਸ਼ਿਆਰਪੁਰ, 14 ਅਗਸਤ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਪੰਜਾਬੀ ਸੱਭਿਆਚਾਰ ਦਾ ਪ੍ਰਤੀਕ ‘ਤੀਆਂ ਰੰਗਲੇ ਪੰਜਾਬ ਦੀਆਂ’ ਤਿਉਹਾਰ ਬੜੇ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰੋ. ਕੈਲਾਸ਼ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਮਤਿ ਸ਼ਬਦ ਗਾਇਨ ਨਾਲ ਕੀਤੀ। ਇਸ ਤੋਂ ਬਾਅਦ ਵਿਦਿਆਰਥਣਾਂ ਵਲੋਂ ਪੰਜਾਬੀ ਪਹਿਰਾਵੇ ‘ਚ ਪੇਸ਼ ਕੀਤੇ ਸੱਭਿਆਚਾਰਕ ਤੇ ਲੋਕਧਾਰਾਈ ਗੀਤਾਂ ਅਤੇ ਗਿੱਧੇ ਦੀ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਕਲਾਤਮਿਕ ਯੋਗਤਾਵਾਂ ਨੂੰ ਪਰਖਣ ਲਈ ਮਹਿੰਦੀ, ਰੰਗੋਲੀ ਅਤੇ ਦਸਤਾਰਬੰਦੀ ਦੇ ਵਿਸ਼ੇਸ਼ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ‘ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਯੂਨੀਵਰਸਿ ਟੀ ਦੇ ਕੈਂਪਸ ‘ਚ ਵਿਦਿਆਰਥਣਾਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਫਰੂਟ ਸਟਾਲਾਂ ਲਗਾਈਆਂ ਗਈਆਂ। ਇਸ ਮੌਕੇ ਕੈਂਪਸ ਦੇ ਰੁੱਖਾਂ ਹੇਠ ਪੀਂਘਾਂ ਵੀ ਪਾਈਆਂ ਗਈਆਂ ਅਤੇ ਕੈਂਪਸ ਨੂੰ ਪੰਜਾਬੀ ਸੱਭਿਆਚਾਰਕ ਰੰਗਾਂ ‘ਚ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਪਰੰਪਰਾਗਤ ਪੰਜਾਬੀ ਪਹਿਰਾਵੇ ਵਿਚ ਸਜ-ਧਜ ਕੇ ਪਹੁੰਚੀਆਂ। ਸਮਾਗਮ ਨੂੰ ਸੰਬੋਧਨ ਕਰਦਿਆਂ ਉਪ-ਕੁਲਪਤੀ ਪ੍ਰੋ. ਪਲਵਿੰਦਰ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕੈਂਪਸ ਦੀਆਂ ਵਿਦਿਆਰਥਣਾਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੀਆਂ ਬੇਟੀਆਂ ਨਾ ਕੇਵਲ ਸੱਭਿਆਚਾਰਕ ਗਤੀਵਿਧੀਆਂ ‘ਚ, ਬਲਕਿ ਪੜ੍ਹਾਈ ਦੇ ਖੇਤਰ ਵਿਚ ਵੀ ਮੋਹਰੀ ਰਹਿ ਕੇ ਨਵੇਂ ਮੁਕਾਮ ਕਾਇਮ ਕਰ ਰਹੀਆਂ ਹਨ। ਇਸ ਮੌਕੇ ਅਮਰਜੀਤ ਸਿੰਘ, ਕੁਲਵੰਤ ਸਿੰਘ, ਜੋਗਿੰਦਰ ਸਿੰਘ ਅਜੜਾਮ ਅਤੇ ਸਮਾਗਮ ਵਿਚ ਪਹੁੰਚੇ ਜੱਜ ਸਾਹਿਬਾਨ ਡਾ.ਜਸਬੀਰ ਕੌਰ, ਅਰਸ਼ਦੀਪ ਕੌਰ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਅੰਤ ‘ਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਈਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਫ਼ਿਰੋਜ਼ ਰੋਲੀਆਂ ਵਿਖੇ ਕਿਸਾਨ ਮਿਲਣੀ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਜ਼ੋਨਲ ਪੱਧਰੀ ਖੇਡ ਕਿੱਕ ਬਾਕਸਿੰਗ ਅਤੇ ਵੁਸੂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਦਾ ਉੱਚ ਕੋਟੀ...
Ad Position 24