15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ. ਡਾ. ਸੁਖਦੇਵ ਸਿੰਘ, ਐੱਮ. ਡੀ.ਨਵਦੀਪ ਸਿੰਘ ਵਿਰਕ ਵਲੋਂ ਨਿਖੇਧੀ

ਘੋਗਰਾ, 14 ਅਗਸਤ (ਆਰ. ਐੱਸ.

Ad Position 21
No active advertisement
ਐੱਮ. ਡੀ ਨਵਦੀਪ ਸਿੰਘ ਵਿਰਕ. ਡਾ. ਸੁਖਦੇਵ ਸਿੰਘ ਲੰਗਰਪੁਰ। 15-08-2026
ਘੋਗਰਾ, 14 ਅਗਸਤ (ਆਰ. ਐੱਸ. ਸਲਾਰੀਆ)- ਤਖ਼ਤ ਸ਼੍ਰੀ ਹਜ਼ੂਰ ਸਾਹਿਬ (ਨੰਦੇੜ) ਦੀ ਯਾਤਰਾ ’ਤੇ ਗਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਮੈਨੇਜਿੰਗ ਡਾਇਰੈਕਟਰ ਨਵਦੀਪ ਸਿੰਘ ਵਿਰਕ ਅਤੇ ਡਾ. ਸੁਖਦੇਵ ਸਿੰਘ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਗਏ ਸਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਅਸਥਾਨ ਦੇ ਅੰਦਰ ਹਮਲੇ ਕਰਨਾ ਬੇਹੱਦ ਨਿੰਦਣਯੋਗ ਅਤੇ ਸ਼ਾਂਤੀ ਨੂੰ ਭੰਗ ਕਰਨ ਵਾਲੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਹਜ਼ੂਰ ਸਾਹਿਬ ਦੁਨੀਆ ਭਰ ਦੀ ਸਿੱਖ ਸੰਗਤ ਲਈ ਬਹੁਤ ਹੀ ਸਤਿਕਾਰਯੋਗ ਧਾਰਮਿਕ ਅਸਥਾਨ ਹੈ ਅਜਿਹੇ ਪਵਿੱਤਰ ਸਥਾਨ ਦੀ ਮਰਿਆਦਾ ਤੇ ਸ਼ਾਂਤੀ ਨੂੰ ਭੰਗ ਕਰਨ ਵਾਲੀ ਕਿਸੇ ਵੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਤੇ ਹੋਰ ਵੀ ਸੀ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਖੇਡਾਂ ਵਿਚ ਜੇ.ਐੱਸ. ਸਨਰਾਈਜ਼ ਪਬਲਿਕ ਸਕੂਲ ਬਿੱਸੋਚੱਕ ਦੇ ਬੱਚਿਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਸ੍ਰੀ ਨਵ ਦੁਰਗਾ ਚਿੰਤਪੁਰਨੀ ਲੰਗਰ ਸੇਵਾ ਸੁਸਾਇਟੀ ਵਲੋਂ ਟਾਂਡਾ ਤੋਂ ਲੰਗਰ ਰਵਾਨਾ
Ad Position 24