ਅਜੀਤ, ਜਲੰਧਰ
ਅਟਵਾਲ ਤੇ ਸਮਰਾ ਵਲੋਂ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ
ਗੜ੍ਹਦੀਵਾਲਾ, 14 ਅਗਸਤ (ਚੱਗਰ)-ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ ਸਮੇਤ ਦਰਸ਼ਨਾਂ ਨੂੰ ਗਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਦਲ ਦੇ ਜ਼ਿਲ੍ਹਾ ਸੀ. ਮੀਤ ਪ੍ਰਧਾਨ ਸਿਮਰਜੀਤ ਸਿੰਘ ਅਟਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸਮਰਾ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ ਘਟਨਾ ਕਰਾਰ ਦਿੱਤਾ।
ਸ
ਸਿਮਰਜੀਤ ਅਟਵਾਲ ਤੇ ਹਰਵਿੰਦਰ ਸਿੰਘ ਸਮਰਾ।
15-08-2026
ਗੜ੍ਹਦੀਵਾਲਾ, 14 ਅਗਸਤ (ਚੱਗਰ)-ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ ਸਮੇਤ ਦਰਸ਼ਨਾਂ ਨੂੰ ਗਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਦਲ ਦੇ ਜ਼ਿਲ੍ਹਾ ਸੀ. ਮੀਤ ਪ੍ਰਧਾਨ ਸਿਮਰਜੀਤ ਸਿੰਘ ਅਟਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸਮਰਾ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ ਘਟਨਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੇ ਵਿਚ ਹਿੰਸਾ ਲਈ ਕੋਈ ਥਾਂ ਨਹੀਂ ਹੈ, ਕਿਉਂਕਿ ਗੁਰਦੁਆਰਾ ਸਾਹਿਬ ਇੱਕ ਪਵਿੱਤਰ ਅਸਥਾਨ ਹੈ ਜਿੱਥੇ ਹਿੰਸਕ ਘਟਨਾਵਾਂ ਦਾ ਵਾਪਰਨਾ ਗੁਰਦੁਆਰਾ ਸਾਹਿਬ ਦੀ ਮਾਣ ਮਰਿਆਦਾ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ‘ਚ ਇਹੋ ਜਿਹੀਆਂ ਘਟਨਾਵਾਂ ਨਾਲ ਸ਼ਰਧਾਲੂਆਂ ਦੇ ਮਨਾਂ ‘ਤੇ ਗਹਿਰੀ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਉਸ ਦੀ ਉਸ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।