ਨਾਇਸ ਕੰਪਿਊਟਰਜ਼ ਸੰਸਥਾ ’ਚ ਸੁਤੰਤਰਤਾ ਦਿਵਸ ਮਨਾਇਆ
ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਨਾਇਸ ਕੰਪਿਊਟਰਜ਼ ਸੰਸਥਾ ਹੁਸ਼ਿਆਰਪੁਰ ਵਿਖੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਪ੍ਰੇਮ ਸੈਣੀ ਨੇ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਅਸੀਂ ਵੱਡੀ ਕੀਮਤ ਚੁਕਾ ਕੇ ਦੇਸ਼ ਦੀ ਆਜ਼ਾਦੀ ਹਾਸਲ ਕੀਤੀ ਹੈ।
ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਨਾਇਸ ਕੰਪਿਊਟਰਜ਼ ਸੰਸਥਾ ਹੁਸ਼ਿਆਰਪੁਰ ਵਿਖੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਪ੍ਰੇਮ ਸੈਣੀ ਨੇ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਅਸੀਂ ਵੱਡੀ ਕੀਮਤ ਚੁਕਾ ਕੇ ਦੇਸ਼ ਦੀ ਆਜ਼ਾਦੀ ਹਾਸਲ ਕੀਤੀ ਹੈ। ਦੇਸ਼ ਦੀ ਆਜ਼ਾਦੀ ਲਈ ਅਣਗਿਣਤ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸਿਰਫ਼ ਜਸ਼ਨ ਮਨਾਉਣ ਦਾ ਹੀ ਨਹੀਂ, ਸਗੋਂ ਉਨ੍ਹਾਂ ਮਹਾਨ ਕੁਰਬਾਨੀਆਂ ਨੂੰ ਯਾਦ ਕਰਨ ਦਾ ਵੀ ਹੈ। ਉਨ੍ਹਾਂ ਨੌਜਵਾਨਾਂ ਨੂੰ ਉਸਾਰੂ ਸੋਚ ਅਪਣਾਉਣ, ਆਪਣੇ ਹੁਨਰ ਨੂੰ ਵਿਕਸਤ ਕਰਨ ਅਤੇ ਰਾਸ਼ਟਰ ਨਿਰਮਾਣ ‘ਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ‘ਦਿ ਮਾਈਂਡ ਮੈਂਟੋਰਜ਼’ ਤੋਂ ਡਾ: ਸਵੀਨ ਸੈਣੀ ਨੇ ਕਿਹਾ ਕਿ ਨੌਜਵਾਨ ਭਾਰਤ ਦੀ ਸਭ ਤੋਂ ਵੱਡੀ ਤਾਕਤ ਅਤੇ ਸੰਪਤੀ ਹੈ। ਇਕ ਜਾਗਰੂਕ ਅਤੇ ਸਕਾਰਾਤਮਿਕ ਨੌਜਵਾਨ ਕਿਸੇ ਵੀ ਟੀਚੇ ਨੂੰ ਪ੍ਰਾਪਤ ਕਰਨ ਦੀ ਸਮਰੱਥਾ ਰੱਖਦਾ ਹੈ ਤੇ ਸਮਾਜ ਵਿਚ ਨਵੀਂ ਵਿਵਸਥਾ ਤੇ ਸਕਾਰਾਤਮਿਕ ਤਬਦੀਲੀ ਲਿਆਉਣ ‘ਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦਾ ਹੈ। ਇਸ ਮੌਕੇ ਵਿਦਿਆਰਥੀਆਂ ਅਤੇ ਟੀਮ ਮੈਂਬਰਾਂ ਨੇ ਸੁਤੰਤਰਤਾ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।