15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਈ ਡੋਨੇਸ਼ਨ ਐਸੋਸੀਏਸ਼ਨ ਨੇ ਮੇਅਰ ਨਾਲ ਕੀਤੀ ਮੁਲਾਕਾਤ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਆਈ ਡੋਨੇਸ਼ਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਵਫ਼ਦ ਵਲੋਂ ਨਵ-ਨਿਯੁਕਤ ਮੇਅਰ ਪ੍ਰਵੀਨ ਸੈਣੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਆਗੂਆਂ ਨੇ ਮੇਅਰ ਨੂੰ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਆਉਣ ਵਾਲੇ ਆਈ ਡੋਨੇਸ਼ਨ ਜਾਗਰੂਕਤਾ ਪੰਦ੍ਹਰਵਾੜੇ (25 ਅਗਸਤ ਤੋਂ 8 ਸਤੰਬਰ) ਬਾਰੇ ਦੱਸਿਆ, ਜਿਸ ਦੌਰਾਨ ਸ਼ਹਿਰ ਭਰ ਵਿਚ ਜਾਗਰੂਕਤਾ ਪ੍ਰੋਗਰਾਮ ਅਤੇ ਆਈ ਡੋਨੇਸ਼ਨ ਕੈਂਪ ਆਯੋਜਿਤ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 15-08-2026
ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਆਈ ਡੋਨੇਸ਼ਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਵਫ਼ਦ ਵਲੋਂ ਨਵ-ਨਿਯੁਕਤ ਮੇਅਰ ਪ੍ਰਵੀਨ ਸੈਣੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਆਗੂਆਂ ਨੇ ਮੇਅਰ ਨੂੰ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਆਉਣ ਵਾਲੇ ਆਈ ਡੋਨੇਸ਼ਨ ਜਾਗਰੂਕਤਾ ਪੰਦ੍ਹਰਵਾੜੇ (25 ਅਗਸਤ ਤੋਂ 8 ਸਤੰਬਰ) ਬਾਰੇ ਦੱਸਿਆ, ਜਿਸ ਦੌਰਾਨ ਸ਼ਹਿਰ ਭਰ ਵਿਚ ਜਾਗਰੂਕਤਾ ਪ੍ਰੋਗਰਾਮ ਅਤੇ ਆਈ ਡੋਨੇਸ਼ਨ ਕੈਂਪ ਆਯੋਜਿਤ ਕੀਤੇ ਜਾਣਗੇ। ਮੇਅਰ ਸ੍ਰੀਮਤੀ ਪਰਵੀਨ ਸੈਣੀ ਨੇ ਸੰਸਥਾ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਨਵ - ਨਿਯੁਕਤ ਕੌਂਸਲਰ ਆਪਣੇ-ਆਪਣੇ ਵਾਰਡਾਂ ‘ਚ ਪੰਦ੍ਹਰਵਾੜੇ ਦੌਰਾਨ ਜਾਗਰੂਕਤਾ ਕੈਂਪ ਲਗਵਾਉਣਗੇ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਪ੍ਰੋ. ਬਹਾਦਰ ਸਿੰਘ ਸੁਨੇਤ, ਜਨਰਲ ਸਕੱਤਰ ਬਲਜੀਤ ਸਿੰਘ, ਹਰਭਜਨ ਸਿੰਘ, ਗੁਰਪ੍ਰੀਤ ਸਿੰਘ, ਉਂਕਾਰ ਸਿੰਘ ਧਾਮੀ, ਪ੍ਰੇਮ ਸੈਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੜ੍ਹਕਾਂ ਸਕੂਲ ’ਚ ਸਿਹਤ ਜਾਗਰੂਕਤਾ ਸੈਮੀਨਾਰ ਲਗਾਇਆ ਅਗਲੀ ਖ਼ਬਰ ਨਾਇਸ ਕੰਪਿਊਟਰਜ਼ ਸੰਸਥਾ ’ਚ ਸੁਤੰਤਰਤਾ ਦਿਵਸ ਮਨਾਇਆ
Ad Position 24